20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸ੍ਰੀ ਬਾਵਾ ਲਾਲ ਦਿਆਲ ਜੀ ਮਹਾਰਾਜ ਦਾ ਜੈਅੰਤੀ ਸਮਾਗਮ ਧੂਮਧਾਮ ਨਾਲ ਮਨਾਇਆ <br/>

ਅਜੀਤ ਡੈਸਕ 21-01-2026
ਅੰਮਿ੍ਤਸਰ, 20 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਬਾਵਾ ਲਾਲ ਦਿਆਲ ਜੀ ਮਹਾਰਾਜ ਦਾ 671ਵਾਂ ਜੈਅੰਤੀ ਸਮਾਗਮ ਅੱਜ ਗੱਦੀ ਸ੍ਰੀ ਬਾਵਾ ਲਾਲ ਦਿਆਲ ਕਰਮੋ ਡਿਓੜੀ ਵਿਖੇ ਗੱਦੀਨਸ਼ੀਨ ਸ੍ਰੀ 108 ਮਹੰਤ ਅਨੰਤਦਾਸ ਮਹਾਰਾਜ ਦੀ ਰਹਿਨੁਮਾਈ ਹੇਠ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਦੂਰ ਦਰਾਡੇ ਤੋਂ ਭਾਰੀ ਗਿਣਤੀ 'ਚ ਸ਼ਰਧਾਲੂਆਂ ਨੇ ਪਹੁੰਚ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਘਰ ਪਰਿਵਾਰ ਦੀ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ | ਇਸ ਤੋਂ ਪਹਿਲਾ ਸਵੇਰੇ ਬਾਵਾ ਲਾਲ ਜੀ ਦਾ ਪੰਚ ਅੰਮਿ੍ਤ ਨਾਲ ਇਸ਼ਨਾਨ ਕਰਵਾਇਆ ਅਤੇ ਉਨ੍ਹਾਂ ਨੂੰ 56 ਭੋਗ ਲਗਾਏ ਗਏੇ | ਇਸ ਦੌਰਾਨ ਪ੍ਰਸਿੱਧ ਭਜਨ ਮੰਡਲੀਆਂ ਵਲੋਂ ਭਜਨਾਂ ਰਾਹੀਂ ਬਾਵਾ ਲਾਲ ਜੀ ਦਾ ਗੁਣਗਾਣ ਕੀਤਾ |
ਇਸ ਮੌਕੇ ਧਾਰਮਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ 'ਚ ਸ਼ਰਧਾਲੂ ਹਾਜ਼ਰ ਸਨ | ਮੰਦਰ ਵਿਖੇ ਲੰਗਰ ਭੰਡਾਰਾ ਸਾਰਾ ਦਿਨ ਅਟੁੱਟ ਚਲਦਾ ਰਿਹਾ | ਜੈਅੰਤੀ ਮੌਕੇ ਮੰਦਰ ਵਿਖੇ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ |

ਪਿਛਲੀ ਖ਼ਬਰ ਨਿਗਮ ਦੇ ਵਧੀਕ ਕਮਿਸ਼ਨਰ ਨੇ ਸਰਵਉੱਚ ਅਦਾਲਤ ਦੇ ਹੁਕਮਾਂ ਦੀ ਪਾਲਣਾ ਲਈ ਆਵਾਰਾ ਕੁੱਤਿਆਂ ਦੇ ਮਾਮਲੇ ਨੂੰ ਲੈ ਕੇ ਅਧਿਕਾਰ... ਅਗਲੀ ਖ਼ਬਰ ਛੀਨਾ ਨੇ ਨਿਤਿਨ ਨਬੀਨ ਨੂੰ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ ਹੋਣ 'ਤੇ ਦਿੱਤੀ ਵਧਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।