ਅੰਮਿ੍ਤਸਰ, 21 ਜਨਵਰੀ (ਹਰਮਿੰਦਰ ਸਿੰਘ)-ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਸ਼ੋ੍ਰਮਣੀ ਕਮੇਟੀ ਅਤੇ ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਸੇਵਕ ਜਕਾ ਕੜਾਹ ਪ੍ਰਸ਼ਾਦਿ ਵਲੋਂ ਧਾਰਮਿਕ ਸਭਾ ਸੁਸਾਇਟੀਆਂ ਅਤੇ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ ਗੁ: ਮੀਰੀ ਪੀਰੀ ਸਾਹਿਬ ਕੋਟ ਆਤਮਾ ਰਾਮ ਨਜ਼ਦੀਕ ਪੱਥਰਾਂ ਵਾਲੀ ਪਾਰਕ ਵਿਖੇ ਵਿਸ਼ੇਸ਼ ਸਮਾਗਮ ਸਜਾਇਆ ਗਿਆ | ਇਸ ਗੁਰਮਤਿ ਸਮਾਗਮ ਦੌਰਾਨ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਭਾਈ ਤਰਜਿੰਦਰ ਸਿੰਘ ਅੰਮਿ੍ਤਸਰ ਸੰਗੀਤ ਸਭਾ ਦੇ ਜਥਿਆ ਵਲੋਂ ਗੁਰਬਾਣੀ ਕੀਰਤਨ ਦੀ ਛਹਿਬਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਦੌਰਾਨ ਭਾਈ ਗੁਰਪ੍ਰੀਤ ਸਿੰਘ ਕਥਾ ਵਾਚਕ ਗੁ: ਸ਼ਹੀਦਗੰਜ ਸਾਹਿਬ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸੰਗਤਾਂ ਨੂੰ ਬਾਬਾ ਦੀਪ ਸਿੰਘ ਦੇ ਜੀਵਨ ਅਤੇ ਉਨ੍ਹਾਂ ਦੀ ਲਸਾਨੀ ਸ਼ਹਾਦਤ ਤੋਂ ਜਾਣੂ ਕਰਵਾਇਆ | ਇਸ ਮੌਕੇ 'ਤੇ ਸ਼ੋ੍ਰਮਣੀ ਕਮੇਟੀ ਮੈਂਬਰ ਅਜਾਇਬ ਸਿੰਘ ਅਭਿਆਸੀ, ਮੈਨੇਜ਼ਰ ਜਸਬੀਰ ਸਿੰਘ ਤੋਂ ਇਲਾਵਾ ਸੇਵਕ ਜਥਾ ਕੜਾਹ ਪ੍ਰਸ਼ਾਦ ਦੇ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ ਖਾਲਸਾ, ਭਾਈ ਸਤਿੰਦਰਪਾਲ ਸਿੰਘ ਜੌਨੀ ਵਲੋਂ ਰਾਗੀ ਜਥਿਆਂ ਅਤੇ ਕਥਾ ਵਾਚਕਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਸੇਵਕ ਜਥਾ ਕੜਾਹ ਪ੍ਰਸ਼ਾਦਿ ਵਲੋਂ ਭਾਈ ਖਾਲਸਾ ਅਤੇ ਭਾਈ ਜੌਨੀ ਵਲੋਂ ਅਜਾਇਬ ਸਿੰਘ ਅਭਿਆਸੀ ਅਤੇ ਮੈਨੇਜ਼ਰ ਜਸਬੀਰ ਸਿੰਘ ਵੀ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ |