ਅੰਮਿ੍ਤਸਰ, 22 ਜਨਵਰੀ (ਜਸਵੰਤ ਸਿੰਘ ਜੱਸ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਦੇ ਸੀਨੀਅਰ ਆਗੂ ਅਤੇ ਸਾਂਸਦ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਕਿਹਾ ਹੈ ਕਿ ਨਵੰਬਰ 1984 ਵਿਚ ਹੋਈ ਸਿੱਖ ਨਸਲਕੁਸ਼ੀ ਦੇ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਨ ਦਾ ਫ਼ੈਸਲਾ ਸਿੱਖ ਕੌਮ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ ਹੈ | ਮੀਡੀਆ ਸਕੱਤਰ ਸ਼ਮਸ਼ੇਰ ਸਿੰਘ ਪੱਧਰੀ ਵਲੋਂ ਜਾਰੀ ਬਿਆਨ ਵਿਚ ਕਿਹਾ ਕਿ ਜਿਥੇ ਸਾਨੂੰ ਇਸ ਫ਼ੈਸਲੇ ਨਾਲ ਦੁੱਖ ਪਹੁੰਚਿਆ ਹੈ, ਉਥੇ ਪੂਰੀ ਸਿੱਖ ਕੌਮ ਦੀ ਆਤਮਾ ਨੂੰ ਵੀ ਝੰਜੋੜ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ 1984 ਦੌਰਾਨ ਦਿੱਲੀ ਤੇ ਹੋਰਨਾਂ ਥਾਵਾਂ 'ਤੇ ਹਜ਼ਾਰਾਂ ਨਿਰਦੋਸ਼ ਸਿੱਖ ਪਰਿਵਾਰ ਤਬਾਹ ਹੋ ਗਏ, ਪਰ ਚਾਰ ਦਹਾਕਿਆਂ ਬਾਅਦ ਵੀ ਦੋਸ਼ੀਆਂ ਨੂੰ ਪੂਰੀ ਤਰ੍ਹਾਂ ਨਿਆਂ ਦੇ ਕਟਹਿਰੇ 'ਚ ਲਿਆਉਣ ਵਿਚ ਭਾਰਤੀ ਨਿਆਂ ਪ੍ਰਣਾਲੀ ਅਸਫ਼ਲ ਰਹੀ ਹੈ | ਬਾਪੂ ਤਰਸੇਮ ਸਿੰਘ ਨੇ ਇਸ ਫ਼ੈਸਲੇ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਇਹ ਦਿਨ ਭਾਰਤੀ ਨਿਆਂ ਪ੍ਰਣਾਲੀ ਦੇ ਇਤਿਹਾਸ ਵਿੱਚ ਕਾਲੇ ਦਿਨ ਵੱਜੋਂ ਲਿਖਿਆ ਜਾਵੇਗਾ |
ਸੱਜਣ ਕੁਮਾਰ ਨੂੰ ਬਰੀ ਕਰਨ ਦਾ ਫ਼ੈਸਲਾ ਸਿੱਖ ਕੌਮ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਸਾਮਾਨ-ਬਾਪੂ ਤਰਸੇਮ ਸਿੰਘ ਅਕਾਲੀ ਦਲ
ਅਜੀਤ ਡੈਸਕ
23-01-2026