22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁ: ਸ੍ਰੀ ਗੁਰੂ ਸਿੰਘ ਸਭਾ ਰਾਣੀ ਬਾਜ਼ਾਰ ਸ਼ਰੀਫ਼ਪੁਰਾ ਵਿਖੇ ਸਜਿਆ 8ਵਾਂ ਗੁਰਮਤਿ ਸਮਾਗਮ

ਅਜੀਤ ਡੈਸਕ 23-01-2026

ਅੰਮਿ੍ਤਸਰ, 22 ਜਨਵਰੀ (ਜਸਵੰਤ ਸਿੰਘ ਜੱਸ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 27 ਜਨਵਰੀ ਨੂੰ ਆ ਰਹੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰੰਘ ਜੀ ਦੇ ਪ੍ਰਬੰਧਕਾਂ ਅਤੇ ਸੇਵਕ ਜਥਾ ਕੜਾਹਿ ਪ੍ਰਸ਼ਾਦਿ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਗਰੀ 'ਚ ਆਰੰਭੀ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਅੱਜ ਰਾਤ 8ਵਾਂ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਣੀ ਬਾਜ਼ਾਰ ਸ਼ਰੀਫਪੁਰਾ ਵਿਖੇ ਸ਼ਰਧਾ ਸਤਿਕਾਰ ਸਹਿਤ ਸਜਾਇਆ ਗਿਆ | ਇਸ ਮੌਕੇ ਗੁ: ਸ਼ਹੀਦਗੰਜ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾਅ ਨੇ ਗੁਰਮਤਿ ਵਿਚਾਰਾਂ ਸਰਵਨ ਕਰਾਈਆਂ ਜਦਕਿ ਭਾਈ ਹਰਵਿੰਦਰਪਾਲ ਲਿਟਲ ਅਤੇ ਭਾਈ ਗੁਰਬਿੰਦਰ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਸ਼ਬਦ ਕੀਰਤਨ ਦਾ ਅੰਮਿ੍ਤਮਈ ਵਰਖਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਮੱੁਖ ਗ੍ਰੰਥੀ ਅਤੇ ਕੀਰਤਨੀ ਜਥਿਆਂ ਨੂੰ ਗੁ: ਕਮੇਟੀ ਦੇ ਪ੍ਰਧਾਨ ਪਿ੍ੰਸੀਪਲ ਤਰਨਜੀਤ ਸਿੰਘ ਸ਼ਰੀਫਪੁਰ, ਵਧੀਕ ਮੈਨੇਜਰ ਜਸਬੀਰ ਸਿੰਘ, ਸੇਵਕ ਜਥੇ ਦੇ ਭਾਈ ਜਗਜੀਤ ਸਿੰਘ ਖ਼ਾਲਸਾ ਅਤੇ ਸਤਿੰਦਰਪਾਲ ਸਿੰਘ ਜੌਨੀ ਵਲੋਂ ਸਿਰੋਪਾਓ ਭੇਟ ਕਰਕੇ ਸਤਿਕਾਰ ਦਿੱਤਾ ਗਿਆ | ਇਸ ਮੌਕੇ ਗੁ: ਸਾਹਿਬ ਦੇ ਪ੍ਰਬੰਧਕਾਂ ਤੋਂ ਇਲਾਵਾ ਵੱਡੀ ਗਿਣਤੀ ਇਲਾਵਾ ਨਿਵਾਸੀ ਸੰਗਤਾਂ ਹਾਜ਼ਰ ਸਨ |
ਅੱਜ ਦਾ ਗੁਰਮਤਿ ਸਮਾਗਮ :
ਮਿਤੀ : 23 ਜਨਵਰੀ, ਸ਼ੁੱਕਰਵਾਰ |
ਸਮਾਂ : ਸ਼ਾਮ 6 ਤੋਂ ਰਾਤ 8.30 ਵਜੇ ਤੱਕ |
ਸਥਾਨ : ਗੁ: ਸ਼ਹੀਦ ਭਾਈ ਕਰਮ ਸਿੰਘ ਜੀ ਪੰਜਾ ਸਾਹਿਬ ਵਾਲੇ ਗੁਰੂ ਨਾਨਕਪੁਰਾ, ਕਿੱਤੇ ਨੰ: 6 |

ਪਿਛਲੀ ਖ਼ਬਰ ਪਿੰਡਾਂ ਦੀਆਂ ਗ੍ਰਾਂਟਾਂ ਪੱਖਪਾਤੀ ਦੇ ਆਧਾਰ 'ਤੇ ਰੋਕੀਆਂ ਤਾਂ ਹਾਈਕੋਰਟ ਜਾਵਾਂਗਾ-ਔਜਲਾ ਅਗਲੀ ਖ਼ਬਰ ਨਵ-ਨਿਯੁਕਤ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਦਾ ਰਾਜਾਸਾਂਸੀ ਪੁੱਜਣ 'ਤੇ ਸ਼ਾਹੀ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।