22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪਿੰਡਾਂ ਦੀਆਂ ਗ੍ਰਾਂਟਾਂ ਪੱਖਪਾਤੀ ਦੇ ਆਧਾਰ 'ਤੇ ਰੋਕੀਆਂ ਤਾਂ ਹਾਈਕੋਰਟ ਜਾਵਾਂਗਾ-ਔਜਲਾ

ਅਜੀਤ ਡੈਸਕ 23-01-2026

ਅੰਮਿ੍ਤਸਰ, 22 ਜਨਵਰੀ (ਰੇਸ਼ਮ ਸਿੰਘ)- ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਰਕਾਰ 'ਤੇ ਸੱਤਾ ਦੀ ਦੁਰਵਰਤੋਂ ਦੇ ਦੋਸ਼ ਲਾਉਂਦਿਆਂ ਕਿਹਾ ਕਿ ਅੰਮਿ੍ਤਸਰ ਦੇ ਵੱਖ-ਵੱਖ ਇਲਾਕਿਆਂ ਦੇ ਕਈ ਸਰਪੰਚਾਂ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਸੂਬਾ ਸਰਕਾਰ ਜਾਣਬੁਝ ਕੇ ਵਿੱਤ ਕਮਿਸ਼ਨ ਅਧੀਨ ਕੇਂਦਰ ਸਰਕਾਰ ਤੋਂ ਪ੍ਰਾਪਤ ਵਿਕਾਸ ਗ੍ਰਾਂਟਾਂ ਨੂੰ ਰੋਕ ਰਹੀ ਹੈ | ਉਨ੍ਹਾਂ ਇਸ ਨੂੰ ਲੋਕਤੰਤਰ ਲਈ ਬਹੁਤ ਮੰਦਭਾਗਾ ਦੱਸਿਆ ਕਿਹਾ ਕਿ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਕਿਸੇ ਪਾਰਟੀ, ਧੜੇ ਜਾਂ ਖਾਸ ਵਿਚਾਰਧਾਰਾ 'ਤੇ ਅਧਾਰਤ ਨਹੀਂ ਹਨ ਸਗੋਂ ਇਹ ਲੋਕਾਂ ਦੁਆਰਾ ਚੁਣੇ ਗਏ ਹਰ ਸਰਪੰਚ ਦਾ ਕਾਨੂੰਨੀ ਅਤੇ ਸੰਵਿਧਾਨਕ ਅਧਿਕਾਰ ਹਨ | ਸ: ਔਜਲਾ ਨੇ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਅਤੇ ਡੀਡੀਪੀਓ ਨੂੰ ਇਸ ਸਬੰਧੀ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਗ਼ੈਰ-ਕਾਨੂੰਨੀ ਅਤੇ ਪੱਖਪਾਤੀ ਕਾਰਵਾਈ ਨੂੰ ਤੁਰੰਤ ਨਾ ਰੋਕਿਆ ਗਿਆ ਤਾਂ ਉਹ ਇਸ ਮਾਮਲੇ ਨੂੰ ਸੰਸਦ ਦੀ ਵਿਸ਼ੇਸ਼ ਅਧਿਕਾਰ ਕਮੇਟੀ ਅਤੇ ਹਾਈ ਕੋਰਟ ਵਿਚ ਲੈ ਜਾਣਗੇ | ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਪੱਖਪਾਤੀ ਰਾਜਨੀਤੀ ਵਿਚ ਹਿੱਸਾ ਲੈਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸੱਤਾਧਾਰੀ ਪਾਰਟੀ ਵਿਰੋਧੀ ਪਾਰਟੀਆਂ ਦੇ ਸਰਪੰਚਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਲਈ ਦਬਾਅ ਪਾਉਣ ਲਈ ਨਿਸ਼ਾਨਾ ਬਣਾ ਰਹੀ ਹੈ |

ਪਿਛਲੀ ਖ਼ਬਰ ਤੇਜ਼ ਮਸਾਲੇਦਾਰ ਭੋਜਨ ਤੇ ਜੰਕ ਫੂਡ ਤੋਂ ਲੋਕਾਂ ਖਾਸਕਰ ਬੱਚਿਆਂ ਨੂੰ ਦੂਰ ਰਹਿਣਾ ਚਾਹੀਦਾ ਹੈ-ਡਾ. ਰੰਧਾਵਾ ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁ: ਸ੍ਰੀ ਗੁਰੂ ਸਿੰਘ ਸਭਾ ਰਾਣੀ ਬਾਜ਼ਾਰ ਸ਼ਰੀਫ਼ਪੁਰਾ ਵਿਖੇ ਸਜਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।