22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਹਲਕਾ ਵਿਧਾਇਕ ਡਾ. ਨਿੱਝਰ ਵਲੋਂ ਪਿੰਡ ਸੁਲਤਾਨਵਿੰਡ ਵਿਖੇ ਉਦਘਾਟਨ

ਅਜੀਤ ਡੈਸਕ 23-01-2026

ਸੁਲਤਾਨਵਿੰਡ, 22 ਜਨਵਰੀ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵਲੋ ਅੱਜ ਆਪਣੇ ਡਾਇਮੰਡ ਐਵੀਨਿਊ ਪਿੰਡ ਸੁਲਤਾਨਵਿੰਡ ਵਿਖੇ ਹੋਏ ਇੱਕ ਸਮਾਗਮ ਦੌਰਾਨ ਮੁੱਖ ਦਫ਼ਤਰ ਡਾਇਮੰਡ ਐਵੀਨਿਊ ਵਿਖੇ ਮੁੱਖ ਮੰਤਰੀ ਬੀਮਾ ਯੋਜਨਾ ਦਾ ਉਦਘਾਟਨ ਬੜੇ ਉਤਸ਼ਾਹ ਨਾਲ ਕੀਤਾ ਗਿਆ | ਇਸ ਮੌਕੇ ਆਮ ਆਦਮੀ ਦੇ ਆਗੂ ਅਤੇ ਵਰਕਰਾਂ ਨੇ ਢੋਲ ਢਮੱਕੇ ਨਾਲ ਖੁਸ਼ੀ ਮਨਾਈ ਅਤੇ ਲੋਕਾਂ ਵਿਚ ਲੱਡੂ ਵੰਡੇ ਗਏ | ਇਸ ਦੌਰਾਨ ਲੋਕਾਂ ਨੇ ਚੰਡੀਗੜ੍ਹ ਵਿਖੇ ਹੋਏ ਰਾਜ ਪੱਧਰੀ ਸਮਾਗਮ ਨੂੰ ਲਾਈਵ ਵੇਖਿਆ ਗਿਆ ਜਿੱਥੇ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਸ ਇਤਿਹਾਸਕ ਸਕੀਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਸਰਕਾਰ ਦਾ ਇੱਕ ਇਤਿਹਾਸਕ ਅਤੇ ਕ੍ਰਾਂਤੀਕਾਰੀ ਉਪਰਾਲਾ ਹੈ, ਜਿਸ ਨਾਲ ਸਿਹਤ ਸੇਵਾਵਾਂ ਹਰ ਆਮ ਨਾਗਰਿਕ ਦੀ ਪਹੁੰਚ ਵਿਚ ਹੋਣਗੀਆਂ ਹਲਕਾ ਵਿਧਾਇਕ ਡਾ. ਨਿੱਝਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ 'ਤੇ ਚਾਨਣਾ ਪਾਉਂਦਿਆਂ ਹੋਇਆਂ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮਿਲੇਗਾ | ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਰਿੰਕੂ, ਮਨਜੀਤ ਸਿੰਘ ਫੌਜੀ, ਕੌਂਸਲਰ ਅਸ਼ੋਕ ਕੁਮਾਰ, ਨਵਨੀਤ ਕੁਮਾਰ, ਨੰਬਰਦਾਰ ਇੰਦਰਜੀਤ ਸਿੰਘ, ਗੁਰਜੰਟ ਸਿੰਘ ਚਿੰਟੂ, ਰਵੀਸ਼ੇਰ ਸਿੰਘ ਖਾਲਸਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 'ਅੰਮਿ੍ਤਸਰ 'ਚ ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ 301 ਮੁਲਜ਼ਮ ਕੀਤੇੇ ਕਾਬੂ-ਪੁਲਿਸ ਕਮਿਸ਼ਨਰ ਅਗਲੀ ਖ਼ਬਰ ਤੇਜ਼ ਮਸਾਲੇਦਾਰ ਭੋਜਨ ਤੇ ਜੰਕ ਫੂਡ ਤੋਂ ਲੋਕਾਂ ਖਾਸਕਰ ਬੱਚਿਆਂ ਨੂੰ ਦੂਰ ਰਹਿਣਾ ਚਾਹੀਦਾ ਹੈ-ਡਾ. ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।