22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹੇ 'ਚ ਬਣਾਏ ਗਏ 617 ਕੇਂਦਰ -ਵਧੀਕ ਡੀ.ਸੀ.

ਅਜੀਤ ਡੈਸਕ 23-01-2026
ਅੰਮਿ੍ਤਸਰ, 22 ਜਨਵਰੀ (ਰੇਸ਼ਮ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਮੋਹਾਲੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਅਗਾਜ ਕਰ ਦਿੱਤਾ ਗਿਆ ਹੈ ਜਿਸ ਵਿਚ ਪੰਜਾਬ ਦੇ ਹਰ ਇਕ ਨਾਗਰਿਕ ਨੂੰ ਸਿਹਤ ਬੀਮਾ ਕਾਰਡ ਦਿੱਤਾ ਜਾਣਾ ਹੈ ਜਿਸ ਵਿਚ 10 ਲੱਖ ਰੁਪਏ ਦਾ ਬੀਮਾ ਕਵਰ ਹੋਵੇਗਾ |ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀਮਤੀ ਅਮਨਦੀਪ ਕੌਰ ਨੇ ਦਸਿਆ ਕਿ ਭਲਕੇ 23 ਜਨਵਰੀ ਤੋਂ ਯੂਥ ਕਲੱਬ ਦੇ ਰਾਹੀਂ ਲੋਕਾਂ ਦੇ ਘਰਾਂ ਵਿੱਚ ਪਰਚੀਆਂ ਜਾਣੀਆ ਸ਼ੁਰੂ ਹੋ ਜਾਣਗੀਆਂ, ਜਿਸ ਵਿਚ ਇਨ੍ਹਾਂ ਦਾ ਸੀ.ਐੱਸ. ਸੀ. ਸੈਂਟਰ ਦਾ ਨਾਮ ਦਿਨ ਤਰੀਕ ਸਭ ਲਿਖਿਆ ਹੋਵੇਗਾ ਕੀ ਕਦੋਂ ਜਾ ਕੇ ਤੁਸੀ ਇਹ ਕਾਰਡ ਬਣਾ ਸਕਦੇ ਹੋ | ਇਸ ਮੰਤਵ ਲਈ 617 ਕੇਂਦਰ ਪੂਰੇ ਅੰਮਿ੍ਤਸਰ ਜ਼ਿਲ੍ਹੇ ਵਿਚ ਬਣਾਏ ਗਏ ਹਨ | ਦਿਹਾਤੀ ਅਤੇ ਸ਼ਹਿਰੀ ਖੇਤਰਾਂ ਨੂੰ ਮਿਲਾ ਕੇ ਅਤੇ ਹਰ ਇੱਕ ਸੈਂਟਰ ਉੱਪਰ ਇੱਕ ਕੰਪਿਊਟਰ ਅਤੇ ਬਾਇਓਮੈਟਿ੍ਕ ਲੱਗਾ ਹੋਵੇਗਾ | ਪਰਿਵਾਰ ਦੇ ਘੱਟੋ ਘੱਟ ਦੋ ਮੈਂਬਰਾਂ ਦਾ ਇਕੱਠੇ ਜਾਣਾ ਜ਼ਰੂਰੀ ਹੈ | ਜਿਹੜਾ ਮੈਂਬਰ 18 ਸਾਲ ਤੋਂ ਘੱਟ ਹੈ ਉਸ ਨੂੰ ਆਪਣਾ ਜਨਮ ਸਰਟੀਫਿਕੇਟ, ਆਧਾਰ ਕਾਰਡ ਨਾਲ ਲੈ ਕੇ ਜਾਣਾ ਜ਼ਰੂਰੀ ਹੈ ਅਤੇ ਜਿਹੜਾ ਮੈਂਬਰ 18 ਸਾਲ ਤੋਂ ਉੱਤੇ ਹੈ ਉਸ ਨੂੰ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਲੈ ਕੇ ਜਾਣਾ ਜ਼ਰੂਰੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਹਤ ਬੀਮਾ ਯੋਜਨਾ ਦਾ ਕਾਰਡ ਜ਼ਰੂਰ ਬਣਾਉਣ ਤਾਂ ਜੋ ਕਿਸੇ ਮੁਸ਼ਕਿਲ ਵੇਲੇ ਉਨ੍ਹਾਂ ਦੇ ਕੰਮ ਆ ਸਕੇ ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਹਤ ਕ੍ਰਾਂਤੀ ਲਿਆ ਦਿੱਤੀ ਹੈ ਜਿਸ ਨਾਲ ਲੋਕ ਹੁਣ ਆਪਣਾ ਸਾਰਾ ਇਲਾਜ ਮੁਫਤ ਕਰਾ ਸਕਣਗੇ |
ਪਿਛਲੀ ਖ਼ਬਰ ਨੌਕਰ ਵਲੋਂ ਤਨਖਾਹ ਮੰਗਣ 'ਤੇ ਮਾਲਕ ਨੇ ਮਾਰੀ ਗੋਲੀ, ਹਾਲਾਤ ਗੰਭੀਰ ਅਗਲੀ ਖ਼ਬਰ ਸੀ.ਟੀ. ਯੂਨੀਵਰਸਿਟੀ ਵਲੋਂ ਕੋਲੰਬੀਆ ਦੀ ਯੂਨੀਵਰਸਿਟੀ ਡੈਲ ਅਟਲਾਂਟਿਕੋ ਨਾਲ ਐੱਮ.ਓ.ਯੂ. ਸਮਝੌਤਾ • ਵਿਸ਼ਵ ਪੱਧਰੀ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।