22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਅੰਮਿ੍ਤਸਰ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਤੱਕ ਰੋਜ਼ਾਨਾ ਸਿੱਧੀ ਵਿਸ਼ੇਸ਼ ਰੇਲ ਗੱਡੀ ਸ਼ੁਰੂ ਕਰਾਉਣ ਲਈ ਕਾਰਜਕਾਰੀ ਜਥੇਦਾਰ ਗੜਗੱਜ ਨੂੰ ਬਘੌਰਾ ਨੇ ਸੌਂਪਿਆ ਬੇਨਤੀ ਪੱਤਰ

ਅਜੀਤ ਡੈਸਕ 23-01-2026
ਅੰਮਿ੍ਤਸਰ, 22 ਜਨਵਰੀ (ਜਸਵੰਤ ਸਿੰਘ ਜੱਸ)-ਕਿਸਾਨ ਯੂਨੀਅਨ ਦੇ ਪ੍ਰਚਾਰ ਸਕੱਤਰ ਜਥੇਦਾਰ ਸੁਖਜੀਤ ਸਿੰੰਘ ਬਘੌਰਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਪੱਤਰ ਸੌਂਪ ਕੇ ਸੰਗਤਾਂ ਦੀ ਮੰਗ ਅਨੁਸਾਰ ਅੰਮਿ੍ਤਸਰ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਤੱਕ ਰੋਜਾਨਾ ਇਕ ਵਿਸ਼ੇਸ਼ ਰੇਲ ਗੱਡੀ ਸ਼ੁਰੂ ਕਰਾਉਣ ਲਈ ਸ਼ੋ੍ਰਮਣੀ ਕਮੇਟੀ ਨੂੰ ਆਦੇਸ਼ ਦੇਣ ਦੀ ਅਪੀਲ ਕਰਨ ਦੇ ਨਾਲ ਨਾਲ ਇਹ ਵੀ ਮੰਗ ਕੀਤੀ ਕਿ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਗੁਰਦੁਆਰਾ ਬਾਲ ਲੀਲਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਲਈ ਸੀਟਾਂ ਦਾ ਵਿਸ਼ੇਸ਼ ਕੋਟਾ ਰੱਖਿਆ ਜਾਣਾ ਚਾਹੀਦਾ ਹੈ ਤਾਂ ਜੋ ਪੰਜਾਬ ਤੇ ਹੋਰ ਰਾਜਾਂ ਤੋਂ ਸੰਗਤਾਂ ਅਸਾਨੀ ਨਾਲ ਇਨ੍ਹਾਂ ਪਾਵਨ ਅਸਥਾਨਾਂ ਦੇ ਦਰਸ਼ਨ ਕਰਨ ਆ ਸਕਣ | ਉਨ੍ਹਾਂ ਕਿਹਾ ਸੰਗਤਾਂ ਦੀ ਆਮਦ ਵਧਣ ਕਰਕੇ ਅੰਮਿ੍ਤਸਰ ਤੋਂ ਸੰਗਤਾਂ ਦੇ ਦਰਸ਼ਨਾਂ ਲਈ ਸਹੂਲਤ ਵਜੋਂ ਸ੍ਰੀ ਹਜੂਰ ਸਾਹਿਬ ਨਾਂਦੇੜ ਦੀ ਤਰਜ਼ ਤੇ ਇਕ ਵਿਸ਼ੇਸ਼ ਰੇਲਗੱਡੀ ਰੋਜਾਨਾ ਸ੍ਰੀ ਪਟਨਾ ਸਾਹਿਬ ਲਈ ਵੀ ਸਿੱਧੀ ਚਲਾਈ ਜਾਣੀ ਚਾਹੀਦੀ ਹੈ, ਕਿਉਂਕਿ ਕਿ ਜੋ ਹੁਣ ਰੇਲ ਗੱਡੀਆਂ ਚੱਲਦੀਆਂ ਹਨ ਉਹ ਲੰਮੇ ਰੁਟ ਵਾਲੀਆਂ ਹਨ | ਜਥੇਦਾਰ ਬਘੌਰਾ ਨੇ ਕਿਹਾ ਇਸ ਸੰਬੰਧੀ ਇਕ ਪੱਤਰ ਉਹ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਜਨ: ਸਕੱਤਰ ਇੰਦਰਜੀਤ ਸਿੰਘ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਦੇ ਕੇ ਕੇਂਦਰ ਸਰਕਾਰ ਤੱਕ ਇਸ ਸੰਬੰਧੀ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕਰ ਚੁੱਕੇ ਹਨ | ਉਨ੍ਹਾਂ ਕੇਂਦਰੀ ਰੇਲਵੇ ਤੇ ਰਾਜ ਮੰਤਰੀ ਤੋਂ ਇਹ ਵੀ ਮੰਗ ਕੀਤੀ ਕਿ ਅਕਾਲ ਤਖ਼ਤ ਐਕਸਪ੍ਰੈਸ ਰੇਲ ਗੱਡੀ ਨੰਬਰ 12317-12318 ਨੂੰ ਵੀ ਰੋਜਾਨਾ ਚਲਾਇਆ ਜਾਵੇ | ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਵਧੀਕ ਗ੍ਰੰਥੀ ਗਿਆਨੀ ਮਲਕੀਤ ਸਿੰਘ ਅਤੇ ਹਰਿਆਣਾ ਕਮੇਟੀ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਧਾਮੀ ਨੇ ਅਕਾਲੀ ਮਾਰਕੀਟ ਵਿਖੇ ਉਸਾਰੀ ਅਧੀਨ ਸਰਾਂ ਅਤੇ ਚੱਲ ਰਹੇ ਹੋਰ ਸੇਵਾ ਕਾਰਜਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਭਲਕੇ ਪਾਏ ਜਾਣਗੇ 26 ਸ੍ਰੀ ਸਹਿਜ ਪਾਠਾਂ ਦੇ ਭੋਗ-ਭਾਈ ਗੁਰਇਕਬਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।