21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਜਥੇਦਾਰ ਦੇ ਨਾਂਅ ਸ਼ਿਕਾਇਤ ਪੱਤਰ ਸੌਂਪ ਕੇ 328 ਸਰੂਪ ਮਾਮਲੇ 'ਤੇ ਸਿਆਸਤ ਅਤੇ ਬਿਆਨਬਾਜ਼ ਕਰਨ ਵਾਲੇ ਆਗੂਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਅਜੀਤ ਡੈਸਕ 23-01-2026
ਅੰਮਿ੍ਤਸਰ, 22 ਜਨਵਰੀ (ਜਸਵੰਤ ਸਿੰਘ ਜੱਸ)- ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਆਗੂਆਂ ਕਿਸਾਨ ਆਗੂ ਭਾਈ ਬਲਦੇਵ ਸਿੰਘ ਸਿਰਸਾ, ਭਾਈ ਸੁਖਜੀਤ ਸਿੰਘ ਖੋਸਾ ਪ੍ਰਧਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਭਾਈ ਤਰਲੋਚਨ ਸਿੰਘ ਸੋਹਲ, ਭਾਈ ਪਰਮਿੰਦਰ ਸਿੰਘ, ਭਾਈ ਮਨਜੀਤ ਸਿੰਘ ਆਵਾਜ਼ੇ ਕੌਮ ਤੇ ਹੋਰਨਾਂ ਵਲੋਂ ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਮ ਇਕ ਸ਼ਿਕਾਇਤ ਪੱਤਰ ਸੌਂਪ ਕੇ 328 ਪਾਵਨ ਸਰੂਪਾਂ ਬਾਬਤ ਸਹਿਯੋਗ ਕਰਨ ਅਤੇ ਕਿਸੇ ਕਿਸਮ ਦੀ ਰਾਜਨੀਤੀ ਨਾ ਕਰਨ ਸੰਬੰਧੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਦੀ ਪਾਲਣਾ ਨਾ ਕਰਕੇ ਸਿਆਸਤ ਕਰਨ ਵਾਲੇ ਸਿਆਸੀ ਆਗੂਆਂ ਖ਼ਿਲਾਫ਼ ਮਰਯਾਦਾ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਭਾਈ ਸਿਰਸਾ, ਭਾਈ ਖੋਸਾ ਆਦਿ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿਚੋਂ ਘੱਟ ਪਾਏ ਗਏ 328 ਪਾਵਨ ਸਰੂਪਾਂ ਸੰਬੰਧੀ ਦੋਸ਼ੀਆਂ ਖ਼ਿਲਾਫ਼ ਕਾਰਵਾਈ ਲਈ ਸਾਢੇ ਪੰਜ ਸਾਲ ਚੱਲੇ ਸੰਘਰਸ਼ ਤੋਂ ਬਾਅਦ ਭਾਈ ਬਲਦੇਵ ਸਿੰਘ ਵਡਾਲਾ ਸਰਪ੍ਰਸਤ ਸਿੱਖ ਸਦਭਾਵਨਾ ਦਲ ਵਲੋਂ ਪਿਛਲੇ ਦਿਨੀਂ ਦਰਜ ਕਰਵਾਏ ਪਰਚੇ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਵਲੋਂ ਇਸ ਗੰਭੀਰ ਮਸਲੇ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣ ਦੇ ਆਦੇਸ਼ ਦਿੰਦਿਆਂ ਸਭ ਨੂੰ ਕਿਸੇ ਪ੍ਰਕਾਰ ਦੀ ਰਾਜਨੀਤੀ ਨਾ ਕਰਨ ਦੀ ਹਦਾਇਤ ਕੀਤੀ ਗਈ ਸੀ | ਪਰ ਇਸ ਆਦੇਸ਼ ਦੀ ਸੁਖਬੀਰ ਸਿੰਘ ਬਾਦਲ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਡਾ: ਦਲਜੀਤ ਸਿੰਘ ਚੀਮਾ, ਸੁਖਵਿੰਦਰ ਸੁੱਖੀ ਤੇ ਹੋਰਨਾਂ ਆਗੂਆਂ ਵਲੋਂ ਪ੍ਰਵਾਹ ਨਾ ਕਰਦਿਆਂ, ਗੁ: ਨਾਭ ਕੰਵਲ ਰਾਜਾ ਮਜਾਰਾ ਸਾਹਿਬ ਵਿਖੇ ਪਾਵਨ ਸਰੂਪ ਮਾਮਲੇ ਵਿਚ ਕਥਿਤ ਤੌਰ 'ਤੇ ਸਿੱਖੀ ਸਿਧਾਂਤਾਂ ਨੂੰ ਛਿੱਕੇ ਟੰਗ ਕੇ ਸਿਆਸੀ ਲਾਭ ਲੈਣ ਹਿੱਤ, ਪਾਵਨ ਸਰੂਪਾਂ ਸੰਬੰਧੀ ਵਿਸ਼ੇਸ਼ ਸਿੱਟ ਵਲੋਂ ਚੱਲ ਰਹੀ ਪੜਤਾਲ 'ਚ ਅੜਿੱਕਾ ਬਣਨ ਤੇ ਭਾਈਚਾਰਕ-ਸਾਂਝ ਨੂੰ ਤੋੜਨ ਲਈ ਬਿਆਨਬਾਜ਼ੀ ਕੀਤੀ ਗਈ ਹੈ | ਉਨ੍ਹਾਂ ਜਥੇਦਾਰ ਤੋਂ ਮੰਗ ਕੀਤੀ ਕਿ ਅਕਾਲ ਤਖ਼ਤ ਸਹਿਬ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਇਨ੍ਹਾਂ ਸਿਆਸੀ ਆਗੂਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਮਿਸਾਲੀ ਕਾਰਵਾਈ ਕੀਤੀ ਜਾਵੇ | ਇਸ ਮੌਕੇ ਸਤਪਾਲ ਸਿੰਘ, ਭਾਈ ਜਰਨੈਲ ਸਿੰਘ ਖੁੱਬਨ, ਭਾਈ ਸਰੂਪ ਸਿੰਘ ਭੁੱਚਰ, ਭਾਈ ਨਵਦੀਪ ਸਿੰਘ, ਅਮਰਜੀਤ ਸਿੰਘ, ਭਾਈ ਹੁਸਨਦੀਪ ਸਿੰਘ, ਕੈਪਟਨ ਜੋਗਿੰਦਰ ਸਿੰਘ, ਕੈਪਟਨ ਬੀਬੀ ਵਰਜਿੰਦਰ ਕੌਰ ਸਮੇਤ ਹੋਰ ਸਿੱਖ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਵਲੋਂ 13ਵਾਂ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ 27 ਨੂੰ ਜਾਵੇਗਾ ਮਨਾਇਆ -ਬਾਬਾ ਦਰਸ਼ਨ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।