11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ ਨਤਮਸਤਕ

ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਦਰਸ਼ਨ ਕਰਨ ਪੁੱਜੀਆਂ ਸੰਗਤਾਂ | ਤਸਵੀਰਾਂ : ਨਿਰਮਲ ਸਟੁੂਡੀਓ<br/> 28-01-2026

ਅੰਮਿ੍ਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਨੂੰ ਮੁਗ਼ਲਾਂ ਤੋਂ ਆਜ਼ਾਦ ਕਰਾਉਣ ਲਈ ਬਿਰਧ ਅਵੱਸਥਾ ਵਿਚ ਵੀ ਜੰਗ ਦੇ ਮੈਦਾਨ ਵਿਚ ਜੂਝਦਿਆਂ ਹੋਇਆਂ ਮਹਾਨ ਸ਼ਹਾਦਤ ਦੇਣ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਬੀਤੇ ਦਿਨ ਅਤੇ ਅੱਜ ਦੂਰੋਂ ਨੇੜਿਓਾ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਚੌਕ ਵਿਖੇ ਨਤਮਸਤਕ ਹੋਏ ਅਤੇ ਸਜਾਏ ਗਏ ਗੁਰਮਤਿ ਸਮਾਗਮਾਂ ਵਿਚ ਸ਼ਾਮਿਲ ਹੁੰਦਿਆਂ ਬਾਬਾ ਜੀ ਨੂੰ ਸ਼ਰਧਾ ਸਤਿਕਾਰ ਭੇਟ ਕੀਤਾ | ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਅਤੇ ਸੇਵਕ ਜਥਾ ਕੜਾਹ ਪ੍ਰਸ਼ਾਦਿ ਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਸਮਾਗਮ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਅਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮਿ੍ਤ ਵੇਲੇ ਆਏ ਹੁਕਮਨਾਮੇ ਦੀ ਕਥਾ ਸਰਵਨ ਕਰਾਈ ਅਤੇ ਅਰਦਾਸ ਤੇ ਹੁਕਮਨਾਮੇ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸ਼ਹੀਦ ਬਾਬਾ ਦੀਪ ਸਿੰਘ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ | ਸੰਗਤਾਂ ਨੂੰ ਸੰਬੋਧਨ ਕਰਨ ਦੌਰਾਨ ਐਡਵੋਕੇਟ ਧਾਮੀ ਨੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਦਾ ਜੀਵਨ ਗੁਰੂ ਭਰੋਸੇ ਦੀ ਮਿਸਾਲ ਹੈ | ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਆਪਣੇ ਹੱਥ ਨਾਲ ਲਿੱਖ ਕੇ ਤਖ਼ਤ ਸਾਹਿਬਾਨ 'ਤੇ ਪ੍ਰਕਾਸ਼ ਕਰਵਾਉਣ ਦੀ ਸੇਵਾ ਕੀਤੀ | ਬਾਬਾ ਦੀਪ ਸਿੰਘ ਜੀ ਨੂੰ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਹੋਣ ਦਾ ਵੀ ਮਾਣ ਪ੍ਰਾਪਤ ਹੈ | ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਦਿਆਂ ਗੁਰੂਧਾਮਾਂ ਦੀ ਹੋ ਰਹੀ ਬੇਹੁਰਮਤੀ ਨੂੰ ਰੋਕਣ ਲਈ ਆਪਣੀ ਮਹਾਨ ਸ਼ਹਾਦਤ ਦਿੱਤੀ | ਉਨ੍ਹਾਂ ਸੰਗਤ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ | ਇਸੇ ਦੌਰਾਨ ਸਜੇ ਧਾਰਮਿਕ ਦੀਵਾਨਾਂ ਮੌਕੇ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ, ਭਾਈ ਗੁਰਇਕਬਾਲ ਸਿੰਘ, ਭਾਈ ਸਰੂਪ ਸਿੰਘ, ਭਾਈ ਗੁਰਦੇਵ ਸਿੰਘ ਆਸਟਰੇਲੀਆ, ਭਾਈ ਸਰਰਜੀਤ ਸਿੰਘ ਪਟਨਾ ਸਾਹਿਬ, (ਬਾਕੀ ਸਫ਼ਾ 6 'ਤੇ)

ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸ਼ਰਧਾਲੂਆਂ ਨੇ 750 ਪੌਂਡ ਦਾ ਕੇਕ ਕੱਟਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।