14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਵਾਸ਼ਿੰਗ ਲਾਈਨ 'ਚ ਖੜ੍ਹੀ ਰੇਲ ਗੱਡੀ 'ਚੋਂ ਲਾਸ਼ ਮਿਲੀ

ਅਜੀਤ ਡੈਸਕ 29-01-2026
ਅੰਮਿ੍ਤਸਰ, 27 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਰੇਲਵੇ ਸਟੇਸ਼ਨ ਨੇੜੇ ਵਾਸ਼ਿੰਗ ਲਾਈਨ 'ਚ ਖੜੀ ਰੇਲ ਗੱਡੀ ਨੰਬਰ (14679) ਅੰਮਿ੍ਤਸਰ ਇੰਟਰਸਿਟੀ ਐਕਸਪ੍ਰੈਸ 'ਚੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਨੂੰ ਜੀ. ਆਰ. ਪੀ. ਵਲੋਂ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਏ.ਐਸ.ਆਈ. ਬਗੀਚਾ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਉਮਰ ਕਰੀਬ 65 ਸਾਲ ਹੈ ਜੋਕਿ ਵੇਖਣ ਵਿਚ ਸਾਧੂ ਜਾਪਦਾ ਹੈ | ਉਨ੍ਹਾਂ ਦੱਸਿਆ ਕਿ ਉਸ ਪਾਸੋਂ ਉਸਦੀ ਸ਼ਨਾਖਤ ਸੰਬੰਧੀ ਕੋਈ ਦਸਤਾਵੇਜ਼ ਨਹੀਂ ਮਿਲਿਆ, ਇਸ ਲਈ ਹਾਲ ਦੀ ਘੜੀ 194 ਬੀ. ਐਨ. ਐੱਸ. ਐੱਸ. ਤਹਿਤ ਕਾਰਵਾਈ ਕੀਤੀ ਗਈ ਹੈ |

ਪਿਛਲੀ ਖ਼ਬਰ ਸ਼ੋ੍ਰਮਣੀ ਕਮੇਟੀ ਦੇ ਮਹਾਰਾਸ਼ਟਰਾ ਤੋਂ ਮੈਂਬਰ ਬਾਵਾ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਚੈਰੀਟੇਬਲ ਹਸਪਤਾਲ ਤੇ ਮੈਡੀਕਲ ਕਾਲਜ... ਅਗਲੀ ਖ਼ਬਰ ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ 'ਚ 77ਵਾਂ ਗਣਤੰਤਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।