15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਅਕਾਲੀ ਕਾਲੋਨੀ ਸੁਲਤਾਨਵਿੰਡ ਰੋਡ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲੀ ਕਾਲੋਨੀ ਸੁਲਤਾਨਵਿੰਡ ਰੋਡ ਵਿਖੇ ਕਰਵਾਏ ਸਾਲਾਨਾ ਗੁਰਮਤਿ ਸਮਾਗਮ ਮੌਕੇ ਕਥਾਵਾਚਕ ਅਤੇ ਬੀਬੀ ਰੁਪਿੰਦਰ ਕੌਰ ਦਾ ਢਾਡੀ ਜਥਾ ਸੰਗਤਾਂ ਨੂੰ ਗੁਰ ਇਤਿਹਾਸ ਤੇ ਗੁਰਮਤਿ ਵਿਚਾਰਾਂ ਸ੍ਰਵਣ ਕਰਾਉਂਦੇ ਹੋਏ | ਤਸਵੀਰਾਂ : ਨਿਰਮਲ ਸਟੂਡੀਓ <br/> 29-01-2026
ਅੰਮਿ੍ਤਸਰ, 28 ਜਨਵਰੀ (ਜਸਵੰਤ ਸਿੰਘ ਜੱਸ)-ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਵਿੰਡ ਰੋਡ 'ਤੇ ਸਥਿਤ ਅਕਾਲੀ ਕਾਲੋਨੀ ਵਿਖੇ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ, ਕਰਮਚਾਰੀਆਂ ਤੇ ਹੋਰ ਕਾਲੋਨੀ ਨਿਵਾਸੀਆਂ ਵਲੋਂ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸਮਾਗਮ 'ਚ ਭਾਈ ਜਸਵਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਗਾਇਣ ਕੀਤਾ ਗਿਆ ਅਤੇ ਬੀਬੀ ਰੁਪਿੰਦਰ ਕੌਰ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਨ ਕਰਾਇਆ ਗਿਆ | ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਵਲੋਂ ਵੀ ਸੰਗਤਾਂ ਨੂੰ ਕਥਾ-ਵਿਚਾਰਾਂ ਨਾਲ ਜੋੜਿਆ ਗਿਆ | ਰਾਗੀ, ਢਾਡੀ ਜਥਿਆਂ ਤੇ ਕਥਾਵਾਚਕ ਨੂੰ ਗਿਆਨੀ ਮਲਕੀਤ ਸਿੰਘ, ਸ: ਬਹਿੜਵਾਲ ਤੇ ਹੋਰ ਪ੍ਰਬੰਧਕਾਂ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਰਾਗੀਆਂ ਸਤਨਾਮ ਸਿੰਘ, ਸੁਪਰਵਾਈਜਰ ਪਲਵਿੰਦਰ ਸਿੰਘ 'ਕਠਿਆਲਾ', ਕਰਮਜੀਤ ਸਿੰਘ ਨਾਭਾ, ਵਧੀਕ ਮੈਨੇਜਰ ਜਸਬੀਰ ਸਿੰਘ, ਸੁਪਰਵਾਈਜ਼ਰ ਜਗਜੀਤ ਸਿੰਘ, ਗੁਰਸੰਯੋਗਤ ਸਿੰਘ, ਇੰਚਾਰਜ ਗੁਰਮੀਤ ਸਿੰਘ ਮੁਕਤਸਰੀ, ਗੁਰਦੁਆਰਾ ਇੰਸਪੈਕਟਰ ਬਲਜਿੰਦਰ ਸਿੰਘ, ਰਾਜਵਿੰਦਰ ਸਿੰਘ, ਪ੍ਰਚਾਰਕ ਭਾਈ ਸਤਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਸੁਖਜੀਤ ਸਿੰਘ ਧੂਰੀ, ਤੇਜਿੰਦਰਪਾਲ ਸਿੰਘ ਗੋਲਡੀ, ਰਾਗੀ ਭਾਈ ਗੁਰਜੀਤ ਸਿੰਘ, ਬਲਦੇਵ ਸਿੰਘ, ਧਰਮਜੀਤ ਸਿੰਘ ਤੇ ਸਰਵਣ ਸਿੰਘ ਸਮੇਤ ਹੋਰ ਕਾਲੋਨੀ ਤੇ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ | ਜ਼ਿਕਰਯੋਗ ਹੈ ਕਿ ਅਕਾਲੀ ਕਾਲੋਨੀ ਵਿਖੇ ਸ਼ੋ੍ਰਮਣੀ ਕਮੇਟੀ ਦੇ ਕੁਆਟਰਾਂ ਵਿਚ ਸ਼ੋ੍ਰਮਣੀ ਕਮੇਟੀ ਦੇ ਕਈ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਰਿਹਾਇਸ਼ ਹੈ |
ਪਿਛਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਖੇਤਰੀ ਦਫ਼ਤਰ ਅੰਮਿ੍ਤਸਰ ਨੇ 'ਨਿਧੀ ਆਪਣੇ ਨਿਕਟ 2.0' ਪ੍ਰੋਗਰਾਮ ਕਰਵਾਏ <br/> ਅਗਲੀ ਖ਼ਬਰ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਸੂਰਜ ਸਿੰਘ ਠਾਕੁਰ ਨੇ ਕਾਂਗਰਸੀ ਆਗੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।