15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਫੈਡਰੇਸ਼ਨ (ਮਹਿਤਾ) ਵਲੋਂ ਸਭਾ ਸੁਸਾਇਟੀਆਂ ਅਤੇ ਗਤਕਾ ਪਾਰਟੀਆਂ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 29-01-2026
ਅੰਮਿ੍ਤਸਰ, 28 ਜਨਵਰੀ (ਜਸਵੰਤ ਸਿੰਘ ਜੱਸ)-ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਤੱਕ ਸਜਾਏ ਗਏ ਵਿਸ਼ਾਲ ਕੀਰਤਨ ਦੇ ਸੁਲਤਾਨਵਿੰਡ ਰੋਡ ਵਿਖੇ ਪੁੱਜਣ 'ਤੇ ਸਾਰੀਆਂ ਧਾਰਮਿਕ ਸਭਾ ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਕੀਰਤਨ ਸੁਸਾਇਟੀਆਂ, ਗੱਤਕਾ ਪਾਰਟੀਆਂ ਨੂੰ ਫੈਡਰੇਸ਼ਨ ਦੇ ਸਰਪ੍ਰਸਤ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰੰਘ ਮਹਿਤਾ, ਕੌਮੀ ਪ੍ਰਧਾਨ ਅਮਰਬੀਰ ਸਿੰਘ ਢੋਟ ਦੀ ਅਗਵਾਈ ਵਿਚ ਜੈਕਾਰਿਆਂ ਦੀ ਗੂੁੰਜ ਵਿਚ ਸਿਰੋਪਾਓ ਅਤੇ ਬਾਬਾ ਦੀਪ ਸਿੰਘ ਜੀ ਦੀਆਂ ਤਸਵੀਰਾਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇੇ ਫੈਡਰੇਸ਼ਨ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਨਸ਼ਾ ਮੁਕਤੀ ਯਾਤਰਾ ਕੱਢੀ <br/> ਅਗਲੀ ਖ਼ਬਰ ਵਣ ਵਿਭਾਗ ਸਾਹਮਣੇ ਗਾਂਧੀ ਸਕੂਲ ਵਾਲੇ ਚੌਕ 'ਚ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।