07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਗਣਤੰਤਰ ਦਿਵਸ ਮੌਕੇ ਸਮਾਗਮ ਕਰਵਾਇਆ

ਅਜੀਤ ਡੈਸਕ 30-01-2026

ਅੰਮਿ੍ਤਸਰ, 29 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਅੰਮਿ੍ਤਸਰ ਵਿਖੇ 77ਵੇਂ ਗਣਤੰਤਰ ਦਿਵਸ ਦੇ ਮੌਕੇ ਪਿ੍ੰਸੀਪਲ ਡਾ. ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਸਾਡਾ ਸੰਵਿਧਾਨ, ਸਾਡਾ ਆਤਮ-ਸਨਮਾਨ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਡਾ. ਅੰਜਨਾ ਗੁਪਤਾ ਨੇ ਦੇਸ਼ ਦੇ ਮਾਣ ਦਾ ਪ੍ਰਤੀਕ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਦੇਸ਼ ਦੀ ਤਰੱਕੀ ਦਾ ਪ੍ਰਤੀਕ ਤਿੰਨ ਰੰਗਾਂ ਦੇ ਗੁਬਾਰੇ ਹਵਾ 'ਚ ਛੱਡੇ | ਵਿਦਿਆਰਥੀਆਂ ਵਲੋਂ ਮਾਰਚ ਪਾਸਟ ਵੀ ਕੀਤਾ | ਪਿ੍ੰਸੀਪਲ ਡਾ. ਅੰਜਨਾ ਗੁਪਤਾ ਨੇ ਦੇਸ਼ ਦੇ ਮਾਣ ਗਣਤੰਤਰ ਦਿਵਸ 'ਤੇ ਸਾਰਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਰਾਸ਼ਟਰੀ ਤਿਉਹਾਰ ਹਰ ਭਾਰਤੀ ਲਈ ਬੜੇ ਹੀ ਮਾਣ ਦਾ ਜਸ਼ਨ ਹੈ | ਇਹ ਦਿਨ ਸਾਡੀ ਅਜ਼ਾਦੀ, ਲੋਕਤੰਤਰ ਅਤੇ ਭਾਰਤੀ ਸੰਵਿਧਾਨ ਦੀ ਮਹੱਤਤਾ ਦਾ ਪ੍ਰਤੀਕ ਹੈ | ਇਸ ਦਿਨ ਸਾਡਾ ਦੇਸ਼ ਇਕ ਸਮਾਜਵਾਦੀ, ਧਰਮ ਨਿਰਪੱਖ ਅਤੇ ਲੋਕਤੰਤਰੀ ਗਣਰਾਜ ਬਣਿਆ | ਇਸ ਦੌਰਾਨ ਵਿਦਿਆਰਥੀਆਂ ਨੇ ਵੀ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਆਪਣੇ ਪ੍ਰਭਾਵਸ਼ਾਲੀ ਵਿਚਾਰ ਪੇਸ਼ ਕੀਤੇ | ਪ੍ਰੋਗਰਾਮ ਦਾ ਸਮਾਪਨ ਰਾਸ਼ਟਰੀ ਗੀਤ ਨਾਲ ਹੋਇਆ |

ਪਿਛਲੀ ਖ਼ਬਰ ਕਾਲੇ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਮੁਜ਼ਾਹਰਾ ਅਗਲੀ ਖ਼ਬਰ ਪੰਜਾਬ ਦੀ ਮਾਨ ਸਰਕਾਰ ਹਰ ਫਰੰਟ 'ਤੇ ਹੋਈ ਬੁਰੀ ਤਰ੍ਹਾਂ ਫੇਲ੍ਹ-ਸੱਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।