07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਕਾਲੇ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਮੁਜ਼ਾਹਰਾ

ਅਜੀਤ ਡੈਸਕ 30-01-2026
ਛੇਹਰਟਾ, 29 ਜਨਵਰੀ (ਪੱਤਰ ਪ੍ਰੇਰਕ)-ਕੁੱਲ ਹਿੰਦ ਕਿਸਾਨ ਸਭਾ ਸੀਟੂ ਅਤੇ ਕੁੱਲ ਹਿੰਦ ਖੇਤ ਮਜਦੂਰ ਯੂਨੀਅਨਾਂ ਦੀ ਸਾਂਝੀ ਮੀਟਿੰਗ ਕਾਮਰੇਡ ਰਣਜੀਤ ਸਿੰਘ ਬੱਲ ਅਤੇ ਚਰਨਜੀਤ ਮਜੀਠਾ ਦੀ ਪ੍ਰਧਾਨਗੀ ਹੇਠ ਸੀਟੂ ਦਫਤਰ ਪੁਤਲੀਘਰ ਅੰਮਿ੍ਤਸਰ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਸੁਬਾਈ ਮੀਤ ਪ੍ਰਧਾਨ ਕਾ. ਸੁੱਚਾ ਸਿੰਘ ਅਜਨਾਲਾ ਨੇ ਚਾਰ ਲੇਬਰ ਕੋਡ ਲਾਗੂ ਕਰਨ, ਮਨਰੇਗਾ ਦਾ ਕਾਨੂੰਨ ਬਦਲ ਕੇ ਵਿਕਸਤ ਭਾਰਤ ਜੀ ਰਾਮ ਜੀ ਸਕੀਮ ਲਾਗੂ ਕਰਕੇ ਬਿਜਲੀ ਬਿੱਲ 2025 ਅਤੇ ਸੀਡ ਬਿੱਲ 2025 ਬਾਰੇ ਵਿਸਤਾਰ ਨਾਲ ਦੱਸਿਆ ਅਤੇ ਕਿਹਾ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਦੇ ਲਈ 12 ਫਰਵਰੀ 2025 ਨੂੰ ਦੇਸ਼ ਹੋਇਆ ਵਿਆਪੀ ਹੜਤਾਲ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਸਾਰੇ ਦੇਸ਼ ਵਿਚ ਹੜਤਾਲ ਹੋ ਰਹੀ ਹੈ | ਇਹ ਹੜਤਾਲ ਭਾਰਤ ਬੰਦ ਵਰਗੀ ਹੋਣੀ ਚਾਹੀਦੀ ਹੈ | ਕਿਸਾਨ ਖੇਤ ਮਜ਼ਦੂਰ ਵੱਡੀ ਗਿਣਤੀ ਵਿਚ ਭੰਡਾਰੀ ਪੁੱਲ ਜਿੱਥੇ ਹੜਤਾਲ ਕਰਕੇ ਸਨਆਤੀ ਮਜ਼ਦੂਰ, ਟਰਾਂਸਪੋਰਟ ਵਰਕਰ ਬੈਂਕ ਮੁਲਾਜਮ ਤੇ ਹੋਰ ਵਿਭਾਗਾਂ ਦੇ ਮੁਲਾਜ਼ਮ ਹੜਤਾਲ ਕਰਕੇ ਸ਼ਾਮਿਲ ਹੋਣਗੇ | ਇਸ ਮੀਟਿੰਗ ਵਿਚ ਕਾ. ਸਵਿੰਦਰ ਸਿੰਘ ਮੀਰਾਂਕੋਟ, ਕਿਰਪਾ ਰਾਮ, ਕੰਵਲਜੀਤ ਕੌਰ, ਮਨਦੀਪ ਕੌਰ, ਸਰੋਜ ਬਾਲਾ, ਰੇਨੂੰ ਵੇਦ, ਭੁਪਿੰਦਰਜੀਤ ਛੀਨਾ, ਗੁਰਦੀਪ ਸਿੰਘ ਬੁਤਾਲਾ, ਦਿਆਲ ਸਿੰਘ ਕਲੇਰ, ਪ੍ਰਤਾਪ ਸਿੰਘ ਖਾਪੜਖੇੜੀ, ਮਨਦੀਪ ਸਿੰਘ ਆਦਿ ਸ਼ਾਮਿਲ ਸਨ ਅੰਤ ਵਿਚ ਕਾਲੇ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਰੋਸ ਦਾ ਪ੍ਰਗਟਾਵਾ ਕੀਤਾ |
ਪਿਛਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ 24ਵੇਂ ਅੰਤਰ-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲਜ਼ ਟੂਰਨਾਮੈਂਟਸ ਦੀਆਂ ਜੇਤੂ ਟੀਮਾਂ ਦਾ ਸਨ... ਅਗਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਗਣਤੰਤਰ ਦਿਵਸ ਮੌਕੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।