05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਰਾਜਨ ਦੇ ਭਰਾਤਾ ਜੋਗਿੰਦਰ ਸਿੰਘ ਅਠੌਲਾ ਦੇ ਦਿਹਾਂਤ 'ਤੇ ਲੇਖਕ ਭਾਈਚਾਰੇ ਵਲੋਂ ਦੁੱਖ ਦਾ ਇਜ਼ਹਾਰ

ਅਜੀਤ ਡੈਸਕ 30-01-2026
ਅੰਮਿ੍ਤਸਰ, 29 ਜਨਵਰੀ (ਹਰਮਿੰਦਰ ਸਿੰਘ)-ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਤੇ ਅਜੀਤ ਦੇ ਸੀਨੀਅਰ ਪੱਤਰਕਾਰ ਸ਼ੇਲਿੰਦਰਜੀਤ ਸਿੰਘ ਰਾਜਨ ਦੇ ਵੱਡੇ ਭਰਾਤਾ ਜੋਗਿੰਦਰ ਸਿੰਘ ਅਠੌਲਾ ਦੀ ਬੇਵਕਤੀ ਮੌਤ 'ਤੇ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ | ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸੱਕਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਕੁਹਾੜ ਅਤੇ ਦਫਤਰ ਸੱਕਤਰ ਦੀਪ ਦੇਵਿੰਦਰ ਸਿੰਘ ਨੇ ਅਠੌਲਾ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸ਼ੇਲਿੰਦਰਜੀਤ ਰਾਜਨ ਦੇ ਸਤਿਕਾਰਤ ਪਿਤਾ ਪਿ੍ਥੀਪਾਲ ਸਿੰਘ ਅਠੌਲਾ ਵਲੋਂ ਕੀਤੇ ਨੇਕ ਕਾਰਜਾਂ ਕਰਕੇ ਮਾਝੇ ਦੇ ਇਸ ਖਿੱਤੇ ਵਿਚ ਸਾਹਿਤਕ, ਧਾਰਮਿਕ ਅਤੇ ਰਾਜਨੀਤਕ ਹਲਕਿਆਂ ਅੰਦਰ ਅਠੌਲਾ ਪਰਿਵਾਰ ਸਨਮਾਨਯੋਗ ਸਥਾਨ ਰੱਖਦਾ ਹੈ ਉਨ੍ਹਾਂ ਦੇ ਵੱਡੇ ਸਪੁੱਤਰ ਜਸਪਾਲ ਸਿੰਘ ਅਠੌਲਾ ਦੇ ਇੰਝ ਤੁਰ ਜਾਣ ਨਾਲ ਜਿਥੇ ਉਨ੍ਹਾਂ ਨੂੰ ਪਰਿਵਾਰਕ ਤੌਰ 'ਤੇ ਘਾਟਾ ਪਿਆ ਹੈ ਉਥੇ ਸਮਾਜ ਵੀ ਇਕ ਵਧੀਆ ਸ਼ਖ਼ਸੀਅਤ ਤੋਂ ਵਾਂਝਾ ਹੋ ਗਿਆ ਹੈ | ਇਸ ਦੁੱਖ ਦੀ ਘੜੀ ਵਿਚ ਕੇਂਦਰੀ ਸਭਾ ਦੇ ਅਹੁਦੇਦਾਰ ਸੁਰਿੰਦਰ ਪ੍ਰੀਤ ਘਣੀਆ, ਦਲਜੀਤ ਸਿੰਘ ਸਾਹੀ, ਬਲਵਿੰਦਰ ਸੰਧੂ, ਮੂਲ ਚੰਦ ਸ਼ਰਮਾ, ਰਾਜਿੰਦਰ ਰਾਜਨ, ਡਾ: ਸ਼ਿੰਦਰਪਾਲ, ਯਤਿੰਦਰ ਮਾਹਲ, ਡਾ: ਪਰਮਜੀਤ ਸਿੰਘ ਬਾਠ, ਮਨਜੀਤ ਸਿੰਘ ਵੱਸੀ, ਹਰਪਾਲ ਨਾਗਰਾ, ਗੁਰਪ੍ਰੀਤ ਰੰਗੀਲਪੁਰ, ਗੁਰਮੀਤ ਬਾਜਵਾ, ਵਜ਼ੀਰ ਸਿੰਘ ਰੰਧਾਵਾ, ਮਨਮੋਹਨ ਸਿੰਘ ਢਿੱਲੋਂ, ਪ੍ਰਤੀਕ ਸਹਿਦੇਵ, ਮੋਹਿਤ ਸਹਿਦੇਵ, ਮਲਵਿੰਦਰ, ਵਿਸ਼ਾਲ, ਬਖਤੌਰ ਧਾਲੀਵਾਲ, ਡਾ: ਗਗਨ, ਮਨਦੀਪ ਬੋਪਾਰਾਏ, ਸਤਿੰਦਰਜੀਤ ਕੌਰ, ਵਿਜੇਤਾ ਰਾਜ, ਪਿ੍ੰ: ਕੁਲਵੰਤ ਸਿੰਘ ਅਣਖੀ, ਰਾਜਿੰਦਰ ਰਿਖੀ, ਸ਼ੁਕਰਗੁਜ਼ਾਰ ਸਿੰਘ, ਦਿਲਰਾਜ ਸਿੰਘ ਦਰਦੀ, ਗੁਰਜਿੰਦਰ ਬਗਿਆੜੀ ਆਦਿ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ |
ਪਿਛਲੀ ਖ਼ਬਰ ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜੀ-ਜ਼ਿਲ੍ਹਾ ਪ੍ਰਧਾਨ ਰਾਜਾ ਲਦੇਹ ਅਗਲੀ ਖ਼ਬਰ 13 ਕਿੱਲੋ ਗਾਂਜੇ ਸਮੇਤ ਔਰਤ ਅਤੇ ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।