ਅੰਮਿ੍ਤਸਰ, 29 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਨਵੇਂ ਅਕਾਦਮਿਕ ਸੈਸ਼ਨ ਲਈ ਸ਼ੁਰੂ ਕੀਤੀ ਗਈ 'ਦਾਖ਼ਲਾ ਮੁਹਿੰਮ' ਦੇ ਤਹਿਤ ਅੱਜ ਦੂਜੇ ਦਿਨ ਸਰਕਾਰੀ ਐਲੀਮੈਂਟਰੀ ਸਕੂਲ ਫੈਜਪੁਰਾ ਤੋਂ ਵੱਖ-ਵੱਖ ਇਲਾਕਿਆਂ 'ਚ ਜਾਣ ਵਾਲੀ ਜਾਗਰੂਕਤਾ ਵੈਨ ਨੂੰ ਅੰਮਿ੍ਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਹ ਕਾਰਜਕ੍ਰਮ ਜ਼ਿਲ੍ਹਾ ਸਿੱਖਿਆ ਅਧਿਕਾਰੀ ਕੰਵਲਜੀਤ ਸਿੰਘ ਸੰਧੂ, ਜ਼ਿਲ੍ਹਾ ਸਿੱਖਿਆ ਅਧਿਕਾਰੀ ਰਾਜੇਸ਼ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਇੰਦੂ ਬਾਲਾ ਮੰਗੋਤਰਾ ਦੀ ਦੇਖ-ਰੇਖ ਹੇਠ ਆਯੋਜਿਤ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ 'ਚ ਕੀਤੇ ਜਾ ਰਹੇ ਸਰਾਹੁਣਯੋਗ ਉਪਰਾਲਿਆਂ ਕਾਰਨ ਸਰਕਾਰੀ ਸਕੂਲਾਂ ਦੀ ਢਾਂਚਾਗਤ ਸਥਿਤੀ ਅਤੇ ਸਿੱਖਿਆ ਦੀ ਗੁਣਵੱਤਾ 'ਚ ਕਾਫ਼ੀ ਸੁਧਾਰ ਆਇਆ ਹੈ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਦਾਖ਼ਲਾ ਸਰਕਾਰੀ ਸਕੂਲਾਂ 'ਚ ਕਰਵਾਉਣ ਕਿਉਂਕਿ ਇੱਥੇ ਨਿੱਜੀ ਸਕੂਲਾਂ ਨਾਲੋਂ ਵਧੀਆ, ਗੁਣਵੱਤਾਪੂਰਨ ਅਤੇ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ | ਇਸ ਮੌਕੇ ਡਾਇਟ ਪਿ੍ੰਸੀਪਲ ਸੁਖਦੇਵ ਸਿੰਘ, ਬਲਾਕ ਸਿੱਖਿਆ ਅਧਿਕਾਰੀ ਬਲਜੀਤ ਸਿੰਘ, ਪਿ੍ੰ: ਅਨੂ ਬੇਦੀ, ਡੀ. ਆਰ. ਸੀ. ਵਿਜੈ ਕੁਮਾਰ, ਮਨੀਸ਼ ਕੁਮਾਰ ਮੇਹਦ, ਸੰਦੀਪ ਸਿਆਲ, ਰਾਜਿੰਦਰ ਸਿੰਘ, ਮੀਡੀਆ ਕੋਆਰਡੀਨੇਟਰ ਪਰਮਿੰਦਰ ਸੰਧੂ, ਮੀਡੀਆ ਇੰਚਾਰਜ ਮਨਪ੍ਰੀਤ ਸੰਧੂ, ਬਲਜੀਤ ਸਿੰਘ ਮੱਲ, ਸੀ. ਐੱਚ. ਟੀ. ਮੋਨਿਕਾ ਰਾਣਾ, ਰਵਿੰਦਰ ਰੰਧਾਵਾ, ਦੀਪਿਕਾ ਦੀਨ, ਸੁਰੇਸ਼ ਕੁਮਾਰ ਖੁੱਲਰ, ਐੱਚ. ਟੀ. ਹਰਦਿਆਲ ਸਿੰਘ (ਫੈਜਪੁਰਾ), ਯਾਦਵਿੰਦਰ ਸਿੰਘ ਯਾਦਵ, ਗੁਰਲਾਲ ਸਿੰਘ, ਰਵਿੰਦਰ ਸ਼ਰਮਾ, ਅਵਤਾਰ ਸਿੰਘ, ਮਲਕੀਅਤ ਸਿੰਘ ਵੱਲਾ, ਜੋਗਾ ਸਿੰਘ, ਕਰਨਜੀਤ ਸਿੰਘ, ਰਾਹੁਲ ਸ਼ਰਮਾ, ਕੁਲਦੀਪ ਅਰੋੜਾ, ਸਤਨਾਮ ਸਿੰਘ, ਧਨਤਾ ਦੇਵੀ, ਜਗਦੀਪ ਕੌਰ ਮਾਨ, ਸ਼ਿਖਾ, ਅਮਨਦੀਪ ਕੌਰ, ਰਾਜਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ |