02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ 'ਵਰਸਿਟੀ ਵਲੋਂ ਅੰਮਿ੍ਤਸਰ ਕੈਂਪਸ ਵਿਖੇ ਆਫ਼ਤ ਪ੍ਰਬੰਧਨ ਕੈਂਪ

ਅਜੀਤ ਡੈਸਕ 30-01-2026
ਅੰਮਿ੍ਤਸਰ, 29 ਜਨਵਰੀ (ਜਸਵੰਤ ਸਿੰਘ ਜੱਸ)-ਅੰਮਿ੍ਤਸਰ ਜ਼ਿਲ੍ਹਾ ਪ੍ਰਸ਼ਾਸਨ ਅੰਮਿ੍ਤਸਰ ਦੇ ਨਿਰਦੇਸ਼ਾਂ ਅਨੁਸਾਰ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਅੰਮਿ੍ਤਸਰ ਕੈਂਪਸ ਵਿਚ ਇਕ ਆਫ਼ਤ ਪ੍ਰਬੰਧਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਜ਼ਿਲ੍ਹਾ ਮਾਲ ਅਫ਼ਸਰ ਅੰਮਿ੍ਤਸਰ ਨਵਕੀਰਤ ਸਿੰਘ ਅਤੇ ਪ੍ਰਬੰਧਕੀ ਅਧਿਕਾਰੀ ਤਜਿੰਦਰ ਸਿੰਘ ਰਾਜਾ (ਸਾਬਕਾ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ) ਦੀ ਵਿਸ਼ੇਸ਼ ਰਹਿਨੁਮਾਈ ਹੇਠ ਕੈਂਪ ਦਾ ਸੰਚਾਲਨ ਕੋਰਸ ਕੋਆਰਡੀਨੇਟਰ ਸ੍ਰੀ ਅੰਕੁਰ ਸ਼ਰਮਾ ਵਲੋਂ ਕੀਤਾ ਗਿਆ | ਉਨ੍ਹਾਂ ਨਾਲ ਸ੍ਰੀ ਸੁਨੀਲ ਅਤੇ ਉਨ੍ਹਾਂ ਦੀ ਟੀਮ ਸਿਖਲਾਈ ਅਤੇ ਪ੍ਰਬੰਧਨ ਦੀ ਜ਼ਿੰਮੇਵਾਰੀ ਨਿਭਾਅ ਰਹੀ ਹੈ | ਇਹ ਕੈਂਪ ਡਾਇਰੈਕਟਰ ਦੇ ਅੰਮਿ੍ਤਸਰ ਕੈਂਪਸ ਵਿਚ ਹੋ ਰਿਹਾ ਹੈ, ਜਿਸ ਦੇ ਨਿਰਦੇਸ਼ਕ ਡਾ. ਆਸ਼ੀਸ਼ ਅਰੋੜਾ ਅਤੇ ਜ਼ਿਲ੍ਹਾ ਯੁਵਾ ਅਫ਼ਸਰ ਅਜੇ ਕੁਮਾਰ ਜ਼ਿਲ੍ਹਾ ਕੋਆਰਡੀਨੇਟਰ ਵਜੋਂ ਭੂਮਿਕਾ ਨਿਭਾ ਰਹੇ ਹਨ | ਇਸ ਕੈਂਪ ਵਿਚ ਐੱਨ. ਐੱਸ. ਐੱਸ. ਦੇ ਲਗਭਗ 200 ਵਿਦਿਆਰਥੀ ਹਿੱਸਾ ਲੈ ਰਹੇ ਹਨ | ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਫ਼ਤ ਸਮੇਂ ਤੁਰੰਤ ਕਾਰਵਾਈ, ਬਚਾਅ ਕਾਰਜ, ਮੁੱਢਲੀ ਸਹਾਇਤਾ ਅਤੇ ਆਫ਼ਤ ਪ੍ਰਬੰਧਨ ਦੇ ਹੁਨਰਾਂ ਪ੍ਰਤੀ ਸਿਖਲਾਈ ਦੇਣਾ ਹੈ | ਟੀ. ਐੱਸ. ਰਾਜਾ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਯੂਨੀਵਰਸਿਟੀ ਪ੍ਰਬੰਧਕਾਂ ਵਲੋਂ ਇਹ ਪਹਿਲਕਦਮੀ ਨੌਜਵਾਨਾਂ ਵਿਚ ਜਾਗਰੂਕਤਾ ਵਧਾਉਣ ਲਈ ਇੱਕ ਵੱਡਾ ਕਦਮ ਹੈ |
ਪਿਛਲੀ ਖ਼ਬਰ ਸਕੂਲ ਆਫ ਐਮੀਨੈਂਸ ਵਰਪਾਲ ਦੀਆਂ ਹੋਣਹਾਰ ਵਿਦਿਆਰਥਣਾਂ ਰਾਸ਼ੀ ਵਾਲੇ ਚੈੱਕਾਂ ਨਾਲ ਸਨਮਾਨਿਤ ਅਗਲੀ ਖ਼ਬਰ ਆਬਕਾਰੀ ਵਿਭਾਗ ਅੰਮਿ੍ਤਸਰ ਵਲੋਂ ਨਾਜਾਇਜ਼ ਸ਼ਰਾਬ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।