ਚੱਬਾ, 29 ਜਨਵਰੀ (ਜੱਸਾ ਅਣਜਾਣ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਮਾਰਚ 2025 ਦੀਆਂ ਦੱਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚੋਂ ਸਕੂਲ ਆਫ ਐਮੀਨੈਂਸ ਵਰਪਾਲ ਦੀਆਂ ਚਾਰ ਵਿਦਿਆਰਥਣਾਂ ਨੇ ਚੰਗੇ ਅੰਕ ਪ੍ਰਾਪਤ ਕਰ ਕੇ ਸਕੂਲ ਅਤੇ ਮਾਪਿਆਂ ਦਾ ਰੋਸ਼ਨ ਕੀਤਾ ਹੈ | ਇਸ ਮੌਕੇ ਪਿ੍ੰ: ਜਗਜੀਤ ਸਿੰਘ ਨੇ ਦੱਸਿਆ ਕਿ ਸਕੂਲ ਵਰਪਾਲ ਦੀਆਂ ਚਾਰ ਵਿਦਿਆਰਥਣਾਂ ਜਿਨ੍ਹਾਂ ਵਿਚ ਸੁਖਪ੍ਰੀਤ ਕੌਰ ਨੇ 97.08%, ਹਰਲੀਨ ਕੌਰ ਨੇ 96.62%, ਸੁਮਨਦੀਪ ਕੌਰ ਨੇ96. 62% ਅਤੇ ਸੁਖਮਨਦੀਪ ਕੌਰ ਨੇ 96.15% ਅੰਕ ਪ੍ਰਾਪਤ ਕਰਕੇ ਸਕੂਲ, ਪਿੰਡ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਨ੍ਹਾਂ ਵਿਦਿਆਰਥਣਾਂ ਨੂੰ ਪੰਜਾਬ ਸਰਕਾਰ ਵਲੋਂ ਗਿਆਰਾਂ ਹਜ਼ਾਰ ਦੀ ਰਾਸ਼ੀ ਦਿੱਤੀ ਗਈ ਹੈ | ਪਿ੍ੰਸੀਪਲ ਨੇ ਕਿਹਾ ਕਿ ਇਹ ਹੋਣਹਾਰ ਚਾਰੇ ਵਿਦਿਆਰਥਣਾਂ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਸਕੂਲ ਆਫ ਐਮੀਨੈਂਸ ਵਿਚ ਦਾਖਲਾ ਪ੍ਰੀਖਿਆ ਪਾਸ ਕਰਨ ਉਪਰੰਤ ਇਸ ਸਕੂਲ ਵਿਚ ਪੜ੍ਹ ਰਹੀਆਂ ਹਨ | ਇਸ ਮੌਕੇ ਪਿ੍ੰਸੀਪਲ ਸਮੇਤ ਲੈਕਚਰਾਰਾਂ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਚੈਕ ਭੇਟ ਕਰਕੇ ਸ਼ੁੱਭ ਕਾਮਨਾਵਾਂ ਦਿੱਤੀਆਂ ਤੇ ਅੱਗੇ ਵਧਣ ਦੀ ਹੱਲਾਸ਼ੇਰੀ ਦਿੱਤੀ | ਇਸ ਮੌਕੇ ਲੈਕਚਰਾਰ ਰਾਜਵਿੰਦਰ ਕੌਰ, ਬਬਲਜੀਤ ਸਿੰਘ ਆਦਿ ਹਾਜ਼ਰ ਸਨ |