02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਿਲਕੁਲ ਮੁਫ਼ਤ ਬਣਾਏ ਜਾਣਗੇ-ਪ੍ਰਭਬੀਰ ਸਿੰਘ ਬਰਾੜ

ਅਜੀਤ ਡੈਸਕ 30-01-2026
ਅੰਮਿ੍ਤਸਰ, 29 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮਿ੍ਤਸਰ ਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਨਸਪ (ਪੰਜਾਬ) ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਾਰੇ ਪਰਿਵਾਰਾਂ ਦੇ ਸਿਹਤ ਬੀਮਾ ਕਾਰਡ ਬਿਲਕੁਲ ਮੁਫ਼ਤ ਬਣਾਏ ਜਾਣਗੇ | ਇਸ ਯੋਜਨਾ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਮਹਿੰਗੇ ਇਲਾਜ ਤੋਂ ਰਾਹਤ ਦੇਣਾ ਅਤੇ ਹਰ ਪਰਿਵਾਰ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਹਿਤੈਸ਼ੀ ਨੀਤੀਆਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰ ਰਹੀ ਹੈ | ਇਸ ਸਿਹਤ ਬੀਮਾ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦ-ਰਹਿਤ ਇਲਾਜ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ ਮੁਹੱਈਆ ਕਰਵਾਇਆ ਜਾਵੇਗਾ | ਬਰਾੜ ਨੇ ਦੱਸਿਆ ਕਿ ਸੀਐਸਸੀ ਸੈਂਟਰਾਂ ਤੇ ਸਿਹਤ ਕਾਰਡ ਬਣਾਉਣ ਸੰਬੰਧੀ ਕੈਂਪ ਲਗਾਏ ਜਾ ਰਹੇ ਹਨ | ਹਰੇਕ ਪਰਿਵਾਰ ਆਪਣੇ ਨੇੜਲੇ ਸੀ. ਐੱਸ. ਸੀ. ਸੈਂਟਰ ਤੇ ਜਾ ਕੇ ਬਿਲਕੁਲ ਮੁਫ਼ਤ ਕਾਰਡ ਬਣਵਾ ਸਕਦੇ ਹਨ | ਇਹ ਬਣਾਉਣ ਲਈ ਕਿਸੇ ਵੀ ਪਰਿਵਾਰ ਤੋਂ ਇਕ ਰੁਪਇਆ ਵੀ ਨਹੀਂ ਲਿਆ ਜਾਵੇਗਾ, ਜੇਕਰ ਕੋਈ ਕਾਰਡ ਬਣਾਉਣ ਲਈ ਪੈਸੇ ਦੀ ਮੰਗ ਕਰਦਾ ਹੈ ਤਾਂ 9888807777 ਨੰਬਰ 'ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ | ਉਨ੍ਹਾਂ ਅੰਮਿ੍ਤਸਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ 'ਚ ਇਸ ਯੋਜਨਾ ਦਾ ਲਾਭ ਲੈਣ ਅਤੇ ਪੰਜਾਬ ਸਰਕਾਰ ਦੀ ਇਸ ਇਤਿਹਾਸਕ ਪਹਿਲ ਨੂੰ ਕਾਮਯਾਬ ਬਣਾਉਣ ਵਿਚ ਸਹਿਯੋਗ ਕਰਨ |
ਪਿਛਲੀ ਖ਼ਬਰ ਮਨਜ਼ੂਰੀ ਮਿਲਣ ਦੇ ਲੰਬੇ ਸਮੇਂ ਬਾਅਦ ਵੀ ਬੱਸ ਸਟੈਂਡ ਨੂੰ ਨਹੀਂ ਕੀਤਾ ਜਾ ਸਕਿਆ ਵੱਲ੍ਹਾ ਤਬਦੀਲ ਅਗਲੀ ਖ਼ਬਰ ਕੂੜੇ ਦੀ ਚੁਕਾਈ ਨੂੰ ਲੈ ਕੇ ਕੀਤੇ ਜਾਣ ਵਾਲੇ ਦਾਅਵਿਆਂ ਦੀ ਨਿਕਲੀ ਹਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।