01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਡੀ. ਏ. ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਗਣਿਤ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 30-01-2026
ਅੰਮਿ੍ਤਸਰ, 29 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਅੰਮਿ੍ਤਸਰ ਦੇ ਵਿਦਿਆਰਥੀਆਂ ਨੇ ਲੁਧਿਆਣਾ ਵਿਖੇ ਕਰਵਾਏ ਰਾਮਾਨੁਜਨ ਗਣਿਤ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇਨਾਮ ਹਾਸਿਲ ਕੀਤੇ | ਇਸ ਗਣਿਤ ਮੇਲੇ 'ਚ 163 ਭਾਗੀਦਾਰਾਂ ਦੇ ਨਾਲ 20 ਨਾਮਵਰ ਸਕੂਲਾਂ ਦਾ ਮੁਕਾਬਲਾ ਹੋਇਆ | ਸਕੂਲ ਦੇ ਵਿਦਿਆਰਥੀਆਂ ਨੇ ਇਸ 'ਚ ਆਪਣੀ ਯੋਗਤਾ ਦਾ ਪ੍ਰਦਰਸ਼ਨ ਕੀਤਾ ਅਤੇ ਰਨਿੰਗ ਟਰਾਫ਼ੀ ਜਿੱਤੀ | ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਨੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਪ੍ਰਾਪਤੀ ਸਾਡੇ ਵਿਦਿਆਰਥੀਆਂ ਦੀ ਮਜ਼ਬੂਤ ਸੰਕਲਪਿਕ ਸਮਝ, ਰਚਨਾਮਕਤਾ ਅਤੇ ਲਗਨ ਨੂੰ ਦਰਸਾਉਂਦੀ ਹੈ | ਸਕੂਲ ਦੇ ਪਿ੍ੰਸੀਪਲ ਡਾ. ਪੱਲਵੀ ਸੇਠੀ ਨੇ ਟੀਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਵਿਦਿਆਰਥੀਆਂ ਨੇ ਦਿਖਾਇਆ ਹੈ ਕਿ ਗਣਿਤ ਸਿਰਫ਼ ਸੰਖਿਆਵਾਂ ਬਾਰੇ ਨਹੀਂ ਹੈ, ਸਗੋਂ ਨਵੀਨਤਾ ਅਤੇ ਸਮੱਸਿਆ ਹੱਲ ਕਰਨ ਬਾਰੇ ਹੈ | ਉਨ੍ਹਾਂ ਨੇ ਵਿਦਿਆਰਥੀਆਂ ਦੇ ਸਮਰਪਣ ਦੀ ਸ਼ਲਾਘਾ ਕੀਤੀ ਅਤੇ ਅਧਿਅਆਪਕਾਂ ਦੀ ਉਨ੍ਹਾਂ ਦੇ ਨਿਰੰਤਰ ਮਾਰਗਦਰਸ਼ਨ ਅਤੇ ਸਲਾਹ ਲਈ ਪ੍ਰਸ਼ੰਸਾ ਕੀਤੀ |
ਪਿਛਲੀ ਖ਼ਬਰ ਏ. ਆਈ. ਟੂਲ ਨਾਲ ਐਪ ਬਣਾਉਣ ਦੀ ਵਿਸ਼ੇਸ਼ ਸਿਖਲਾਈ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਅੰਮਿ੍ਤਸਰ 'ਚ ਪਰਪਲ ਯੂਨਾਈਟਿਡ ਕਿਡਜ਼ ਦਾ 100ਵਾਂ ਸਟੋਰ ਖੋਲਿ੍ਹਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।