01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਹੋਲੀ ਹਾਰਟ ਸਕੂਲ ਵਿਖੇ ਬਾਬਾ ਦੀਪ ਸਿੰਘ ਦਾ ਜਨਮ ਦਿਨ ਤੇ ਗਣਤੰਤਰ ਦਿਵਸ ਮਨਾਇਆ

ਅਜੀਤ ਡੈਸਕ 30-01-2026
ਅੰਮਿ੍ਤਸਰ, 29 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਹਾਰਟ ਸਕੂਲ ਵਿਖੇ ਬਾਬਾ ਦੀਪ ਸਿੰਘ ਦਾ ਜਨਮ ਦਿਨ ਅਤੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਮਨਾਉਂਦੇ ਹੋਏ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ, ਜਿਸ 'ਚ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਡਾਂਸ ਅਤੇ ਕਵਿਤਾਵਾਂ ਦੀ ਪੇਸ਼ਕਾਰੀ ਦਿੱਤੀ ਉਪਰੰਤ ਸਕੂਲ ਡਾਇਰੈਕਟਰ ਵਿਕਰਮ ਸੇਠ, ਪਿ੍ੰ: ਸ਼ਿਲਪਾ ਸੇਠ ਨੇ ਤਿਰੰਗਾ ਝੰਡਾ ਲਹਿਰਾਇਆ | ਰਾਸ਼ਟਰੀ ਗੀਤ ਨਾਲ ਸਮਾਗਮ ਦੀ ਸਮਾਪਤੀ ਹੋਈ | ਇਸ ਮੌਕੇ ਚੇਅਰਮੈਨ ਵਿਜੇ ਸੇਠ ਅਤੇ ਡਾਇਰੈਕਟਰ ਅੰਜਨਾ ਸੇਠ ਨੇ ਰਾਸ਼ਟਰੀ ਅਤੇ ਧਾਰਮਿਕ ਦਿਵਸ ਦਾ ਸਨਮਾਨ ਕਰਨ ਅਤੇ ਮਿਲਜੁਲ ਕੇ ਮਨਾਉਣ ਦਾ ਸੰਦੇਸ਼ ਦਿੱਤਾ | ਇਸ ਤੋਂ ਪਹਿਲਾ ਬੱਚਿਆ ਨੇ ਬਾਬਾ ਦੀਪ ਸਿੰਘ ਦਾ ਜਨਮ ਦਿਨ ਮਨਾਉਂਦੇ ਹੋਏ ਸ਼ਬਦ ਗਾਇਨ ਕੀਤਾ ਉਪਰੰਤ ਲੰਗਰ ਵਰਤਾਇਆ |
ਪਿਛਲੀ ਖ਼ਬਰ ਭੱਠਲ ਦੀ ਜ਼ੁਬਾਨੀ ਸਾਹਮਣੇ ਆਇਆ ਕਾਂਗਰਸ ਦਾ ਅਸਲੀ ਕਿਰਦਾਰ-ਕੁਲਦੀਪ ਸਿੰਘ ਧਾਲੀਵਾਲ ਅਗਲੀ ਖ਼ਬਰ ਏ. ਆਈ. ਟੂਲ ਨਾਲ ਐਪ ਬਣਾਉਣ ਦੀ ਵਿਸ਼ੇਸ਼ ਸਿਖਲਾਈ ਵਰਕਸ਼ਾਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।