01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਫਰਵਰੀ ਦੇ ਪਹਿਲੇ ਹਫਤੇ ਹੋ ਸਕਦੀ ਹੈ ਨਗਰ ਨਿਗਮ ਦੇ ਹਾਊਸ ਦੀ ਬੈਠਕ

ਅਜੀਤ ਡੈਸਕ 30-01-2026
ਅੰਮਿ੍ਤਸਰ, 29 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮਿ੍ਤਸਰ ਦੇ ਹਾਊਸ ਦੀ ਬੈਠਕ ਫਰਵਰੀ ਦੇ ਪਹਿਲੇ ਹਫਤੇ ਹੋ ਸਕਦੀ ਹੈ ਜਿਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ | ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ 'ਚ ਹੋਣ ਵਾਲੇ ਵਿਕਾਸ ਕਾਰਜ਼ਾ ਸੰਬੰਧੀ ਕੌਂਸਲਰਾਂ ਦੀ ਜਰੂਰਤ ਅਨੁਸਾਰ ਏਜੰਡੇ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ | ਨਗਰ ਨਿਗਮ ਦਾ ਨਵਾ ਹਾਊਸ 27 ਜਨਵਰੀ 2025 ਨੂੰ ਬਣਿਆ ਸੀ ਅਤੇ ਇਸ ਦੀ ਪਹਿਲੀ ਬੈਠਕ 29 ਮਾਰਚ 2025 ਨੂੰ ਹੋਈ ਸੀ | ਉਸ ਤੋਂ ਬਾਅਦ ਨਿਗਮ ਦੇ ਹਾਊਸ ਦੀ ਬੈਠਕ ਹੁਣ 10 ਮਹੀਨੇ ਦੇ ਬਾਅਦ ਹੋਣ ਜਾ ਰਹੀ ਹੈ | ਜਿਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ | ਇਸ ਸੰਬੰਧ ਵਿਚ ਮੇਅਰ ਜਤਿੰਦਰ ਸਿੰਘ ਭਾਟੀਆ ਵਲੋਂ ਅਧਿਕਾਰੀਆਂ ਨੂੰ ਤਿਆਰੀਆਂ ਕਰਨ ਲਈ ਹਦਾਇਤਾਂ ਕੀਤੀਆਂ ਹਨ ਅਤੇ ਇਸ ਸੰਬੰਧ ਵਿਚ ਸ਼ਹਿਰ ਦੇ ਹਰ ਵਾਰਡ ਦੇ ਕੌਂਸਲਰ ਦੇ ਹੋਣ ਵਾਲੇ ਕੰਮਾਂ ਸੰਬੰਧੀ ਏਜੰਡੇ ਤਿਆਰ ਕਰਨ ਅਤੇ ਇਸ ਤੋਂ ਇਲਾਵਾ ਹੋਰ ਜੋ ਵੀ ਸ਼ਹਿਰ ਵਾਸੀ ਦੀ ਦੇ ਲਈ ਜਰੂਰੀ ਹੋਣ ਵਾਲੇ ਕੰਮਾਂ ਦੇ ਏਜੰਡੇ ਤਿਆਰ ਕਰਨ ਹਦਾਇਤਾਂ ਕੀਤੀਆਂ ਹਨ | ਜਿਸ ਦੇ ਨਾਲ ਸ਼ਹਿਰ 'ਚ ਕਰੋੜਾਂ ਰੁਪਏ ਦੇ ਨਵੇ ਕੰਮਾਂ ਦੇ ਸ਼ੁਰੂ ਹੋਣ ਦੀ ਆਸ ਬੱਝੀ ਹੈ | ਇਸ ਸੰਬੰਧ ਵਿਚ ਮੇਅਰ ਜਤਿੰਦਰ ਸਿੰਘ ਭਾਟੀਆ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਫਰਵਰੀ ਦੇ ਪਹਿਲੇ ਹਫਤੇ 'ਚ ਨਗਰ ਨਿਗਮ ਦੇ ਹਾਊਸ ਦੀ ਬੈਠਕ ਸੱਦੀ ਜਾ ਸਕਦੀ ਹੈ ਜਿਸ ਦੇ ਤਰੀਖ਼ ਨਿਧਾਰਤ ਕਰਕੇ ਅਗਲੇ ਦਿਨਾਂ ਵਿਚ ਇਸ ਦਾ ਐਲਾਨ ਕਰ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਗੁਰੂ ਨਗਰੀ 'ਚ ਹੋਣ ਵਾਲੇ ਵਿਕਾਸ ਕਾਰਜ਼ਾਂ ਦੇ ਕਈ ਏਜੰਡੇ ਲਿਆਂਦੇ ਜਾਣਗੇ, ਜਿਸ ਦੇ ਨਾਲ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ | ਉਨ੍ਹਾਂ ਦੱਸਿਆ ਕਿ ਹਾਊਸ ਦੀ ਬੈਠਕ ਨੂੰ ਲੈ ਕੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਜੋ ਕੌਂਸਲਰਾਂ ਨਾਲ ਸੰਪਰਕ ਕਰਕੇ ਹੋਣ ਵਾਲੇ ਕੰਮਾਂ ਦੇ ਏਜੰਡੇ ਤਿਆਰ ਕਰਨਗੇ, ਜਿਸ ਨੂੰ ਹਾਊਸ 'ਚ ਪ੍ਰਵਾਨਗੀ ਲਈ ਰੱਖਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸ਼ਹਿਰ ਦਾ ਵਿਕਾਸ ਪਾਰਟੀਬਾਜੀ ਤੋਂ ਉਪਰ ਉੱਠ ਕੇ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਹਰਤੇਜ ਹਸਪਤਾਲ ਦੇ ਫਲਾਈਓਵਰ ਨੇੜੇ ਜਾਮ ਲੱਗਣ ਦਾ ਕਾਰਨ ਪਾਣੀ ਦੀਆਂ ਪਾਈਪਾਂ ਟੁੱਟਣਾ- ਏ. ਡੀ. ਸੀ. ਪੀ. ਅਗਲੀ ਖ਼ਬਰ ਭੱਠਲ ਦੀ ਜ਼ੁਬਾਨੀ ਸਾਹਮਣੇ ਆਇਆ ਕਾਂਗਰਸ ਦਾ ਅਸਲੀ ਕਿਰਦਾਰ-ਕੁਲਦੀਪ ਸਿੰਘ ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।