01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਭੱਠਲ ਦੀ ਜ਼ੁਬਾਨੀ ਸਾਹਮਣੇ ਆਇਆ ਕਾਂਗਰਸ ਦਾ ਅਸਲੀ ਕਿਰਦਾਰ-ਕੁਲਦੀਪ ਸਿੰਘ ਧਾਲੀਵਾਲ

ਗੱਲਬਾਤ ਕਰਦੇ ਹੋਏ ਕੁਲਦੀਪ ਸਿੰਘ ਧਾਲੀਵਾਲ | ਤਸਵੀਰ : ਹਰਜੀਤ ਸਿੰਘ <br/> 30-01-2026
ਅੰਮਿ੍ਤਸਰ, 29 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬੀਬੀ ਰਜਿੰਦਰ ਕੌਰ ਭੱਠਲ ਦੇ ਬੰਬ ਧਮਾਕਿਆਂ ਸੰਬੰਧੀ ਬਿਆਨ ਨੂੰ ਅਤਿ ਗੰਭੀਰ ਦੱਸਦਿਆਂ ਕਿਹਾ ਕਿ ਇਸ ਨੇ ਕਾਂਗਰਸ ਦਾ ਅਸਲੀ ਕਿਰਦਾਰ ਪੰਜਾਬੀਆਂ ਸਾਹਮਣੇ ਲਿਆ ਦਿੱਤਾ ਹੈ | ਉਨ੍ਹਾਂ ਮੰਗ ਕੀਤੀ ਕਿ ਬੀਬੀ ਭੱਠਲ ਦੱਸਣ ਕਿ ਉਹ ਕਿਹੜੇ ਲੋਕ ਸਨ ਜੋ ਪੰਜਾਬ ਨੂੰ ਅੱਗ ਦੀ ਭੱਠੀ 'ਚ ਝੋਕਣਾ ਚਾਹੁੰਦੇ ਸਨ | ਧਾਲੀਵਾਲ ਨੇ ਕਿਹਾ ਕਿ ਬੀਬੀ ਭੱਠਲ ਦਾ ਇਹ ਬਿਆਨ ਦੱਸਦਾ ਹੈ ਕਿ ਕਾਂਗਰਸ ਨੇ ਪੰਜਾਬ ਨਾਲ ਕਈ ਧੋਖੇ ਕੀਤੇ ਹਨ | ਉਨ੍ਹਾਂ ਕਿਹਾ ਕਿ ਭੱਠਲ ਨੇ ਖੁਦ ਮੰਨਿਆ ਕਿ ਕੁਝ ਅਫ਼ਸਰਾਂ ਅਤੇ ਨੇਤਾਵਾਂ ਨੇ ਉਨ੍ਹਾਂ ਨੂੰ ਬੱਸਾਂ ਅਤੇ ਟਰੇਨਾਂ 'ਚ ਬੰਬ ਧਮਾਕੇ ਕਰਵਾ ਕੇ ਸਰਕਾਰ ਦੁਬਾਰਾ ਬਣਾਉਣ ਦੀ ਸਲਾਹ ਦਿੱਤੀ ਸੀ | ਧਾਲੀਵਾਲ ਨੇ ਕਿਹਾ ਕਿ ਇਹ ਖੁਲਾਸਾ ਸਾਬਤ ਕਰਦਾ ਹੈ ਕਿ ਕਾਂਗਰਸ ਸੱਤਾ ਲਈ ਲੋਕਾਂ ਨੂੰ ਮਰਵਾਉਣ, ਲੜਵਾਉਣ ਅਤੇ ਹਾਲਾਤ ਖ਼ਰਾਬ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੀ ਸੀ | 'ਆਪ' ਆਗੂ ਨੇ ਕਿਹਾ ਕਿ ਇਹ ਪਹਿਲਾ ਅਜਿਹਾ ਖੁਲਾਸਾ ਨਹੀਂ ਹੈ | ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੀ ਕਹਿ ਚੁੱਕੇ ਹਨ ਕਿ ਉਨ੍ਹਾਂ ਨੇ ਨੌਜਵਾਨਾਂ ਨੂੰ ਪੁਲਿਸ ਕੋਲ ਪੇਸ਼ ਕਰਵਾਇਆ ਅਤੇ ਉਨ੍ਹਾਂ ਨੂੰ ਮਾਰ ਦਿੱਤਾ ਗਿਆ | ਇਸੇ ਤਰ੍ਹਾਂ ਪ੍ਰਤਾਪ ਸਿੰਘ ਬਾਜਵਾ ਵੀ 32 ਬੰਬਾਂ ਦੀ ਗੱਲ ਕਰ ਚੁੱਕੇ ਹਨ | ਧਾਲੀਵਾਲ ਨੇ ਕਿਹਾ ਕਿ ਸਹਿਜੇ-ਸਹਿਜੇ ਸੱਚ ਬਾਹਰ ਆ ਰਿਹਾ ਹੈ ਕਿ ਕਾਂਗਰਸ ਨੇ ਪੰਜਾਬ ਨੂੰ ਬਰਬਾਦ ਕਰਨ ਵਿਚ ਕਿੰਨਾ ਵੱਡਾ ਰੋਲ ਅਦਾ ਕੀਤਾ | ਵਿਧਾਇਕ ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਇਸ ਬਿਆਨ ਦੀ ਜਾਂਚ ਕਰਵਾਈ ਜਾਵੇ ਅਤੇ ਪਤਾ ਲਗਾਇਆ ਜਾਵੇ ਕਿ ਕਿਹੜੇ ਸਿਆਸੀ ਨੇਤਾ ਅਤੇ ਅਫ਼ਸਰ ਸਨ ਜੋ ਪੰਜਾਬ ਨੂੰ ਅੱਗ ਦੀ ਭੱਠੀ 'ਚ ਝੋਕਦੇ ਸਨ | ਉਨ੍ਹਾਂ ਕਿਹਾ ਕਿ ਹਜ਼ਾਰਾਂ ਪਰਿਵਾਰਾਂ ਦੇ ਮੈਂਬਰ ਸ਼ਹੀਦ ਹੋਏ, ਚੌਂਕਾਂ ਵਿਚ ਬਲਾਸਟ ਹੋਏ, ਰਾਹ ਜਾਂਦੇ ਰਾਹੀ ਮਾਰੇ ਗਏ-ਇਨ੍ਹਾਂ ਸਭ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਹੋਣੀ ਚਾਹੀਦੀ ਹੈ |
ਪਿਛਲੀ ਖ਼ਬਰ ਪਾਕਿ 'ਚ ਇਤਿਹਾਸਕ ਗੁਰਦੁਆਰਿਆਂ ਦੀ ਨਵਉਸਾਰੀ ਸ਼ੁਰੂ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਨਾਂਦੀ ਫਾਊਾਡੇਸ਼ਨ ਵਿਚਕਾਰ ਸਮਝੌਤਾ ਕਲਮਬੱਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।