22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸੰਤ ਬਾਬਾ ਗੋਬਿੰਦ ਤੇ ਸੰਤ ਬਾਬਾ ਡੋਡੀ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਤੇ ਧਾਰਮਿਕ ਸਮਾਗਮ ਕਰਵਾਇਆ <br/>

ਅਜੀਤ ਡੈਸਕ 18-02-2026
ਸਠਿਆਲਾ, 17 ਫਰਵਰੀ (ਜਗੀਰ ਸਿੰਘ ਸਫਰੀ)-ਨਿਰਮਲ ਕੁਟੀਆ ਸੰਤ ਬਾਬਾ ਗੋਬਿੰਦ ਤੇ ਸੰਤ ਬਾਬਾ ਡੋਡੀ ਸਠਿਆਲਾ ਵਿਖੇ ਸੰਤਾਂ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਬਾਬਾ ਪਲਵਿੰਦਰ ਸਿੰਘ ਦੀ ਅਗਵਾਈ 'ਚ ਕਰਵਾਇਆ | ਇਸ ਮੌਕੇ ਲੜੀਵਾਰ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੋਂ ਭਾਈ ਹਰਜੀਤ ਸਿੰਘ ਸਠਿਆਲਾ ਵਲੋਂ ਗੁਰਬਾਣੀ ਕੀਰਤਨ ਕੀਤਾ | ਇਸ ਮੌਕੇ ਧਾਰਮਿਕ ਦੀਵਾਨ ਸਜਾਏ ਗਏ, ਜਿਸ 'ਚ ਕਵੀਸ਼ਰ ਜਥਾ ਭਾਈ ਸੁੱਖਾ ਸਿੰਘ ਮਹਿਤਾਬ ਸਿੰਘ, ਕਵੀਸ਼ਰ ਜਥਾ ਸਰਪੰਚ ਭਾਈ ਸੁੱਚਾ ਸਿੰਘ ਵਲੋਂ ਗੁਰੂ ਜਸ ਰਾਹੀ ਸੰਗਤਾਂ ਨੂੰ ਨਿਹਾਲ ਕਰਨ ਉਪਰੰਤ ਮੁੱਖ ਸੇਵਾਦਾਰ ਬਾਬਾ ਪਲਵਿੰਦਰ ਸਿੰਘ ਵਲੋਂ ਹਜ਼ੂਰੀ ਰਾਗੀ ਗਿਆਨੀ ਭਾਈ ਹਰਜੀਤ ਸਿੰਘ, ਭਾਈ ਗੁਰਮੀਤ ਸਿੰਘ ਤੇ ਹੋਰ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਮਾਤਾ ਪਰਮਜੀਤ ਕੌਰ ਬੱਲ, ਸਰਪੰਚ ਦਲਬੀਰ ਸਿੰਘ, ਗਿਆਨੀ ਦਲਜੀਤ ਸਿੰਘ, ਗਿਆਨੀ ਝਿਲਮਣ ਸਿੰਘ, ਗੁਰਜੀਤ ਸਿੰਘ ਗੀਤਾ, ਮਲਕੀਤ ਸਿੰਘ, ਜੁਗਰਾਜ ਸਿੰਘ, ਬਲਜੀਤ ਸਿੰਘ ਕੂਕਾ, ਡਾ. ਬਲਦੇਵ ਸਿੰਘ ਅਮਰੀਕਾ, ਸੈਕਟਰੀ ਗੁਰਪ੍ਰਤਾਪ ਸਿੰਘ, ਠੇਕੇਦਾਰ ਮਲਕੀਤ ਸਿੰਘ, ਹਰਪਾਲ ਸਿੰਘ ਬੰਟੀ, ਮਨਜੀਤ ਸਿੰਘ ਮੋਟਰਾਂਵਾਲਾ, ਮੁਹਬੱਤ ਪਾਲ ਸਿੰਘ, ਗੁਰਜੰਟ ਸਿੰਘ, ਇੰਸ: ਸਰਬਜੀਤ ਸਿੰਘ, ਪ੍ਰਦੁਮਣ ਸਿੰਘ ਜਲੰਧਰ, ਕਰਨਪ੍ਰੀਤ ਸਿੰਘ ਇੰਗਲੈਂਡ, ਸੈਕਟਰੀ ਰਣਜੀਤ ਸਿੰਘ, ਜੋਗਿੰਦਰ ਸਿੰਘ ਕੂਕਾ, ਜੋਗਾ ਸਿੰਘ, ਵੀਰੂ ਬੱਲ, ਅਮਨਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਤਰਨਾ ਦਲ ਨੇ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਸਰੋਵਰ ਸਾਹਿਬ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ <br/> ਅਗਲੀ ਖ਼ਬਰ ਮੰਦਰ ਮਾਤਾ ਲਾਲ ਦੇਵੀ ਰਾਣੀ ਕਾ ਬਾਗ ਵਿਖੇ ਧਾਰਮਿਕ ਪੋ੍ਰਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।