22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਤਰਨਾ ਦਲ ਨੇ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਸਰੋਵਰ ਸਾਹਿਬ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ <br/>

ਅਜੀਤ ਡੈਸਕ 18-02-2026
ਬਾਬਾ ਬਕਾਲਾ ਸਾਹਿਬ, 17 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਰਟਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲਿਆਂ ਦੀ ਅਗਵਾਈ ਹੇਠ ਸਰੋਵਰ ਬਾਬਾ ਗੁਰਮੁੱਖ ਸਿੰਘ, ਬਾਬਾ ਬਕਾਲਾ ਸਾਹਿਬ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਸ 'ਚ ਉੱਘੇ ਪੰਥਕ ਕਵੀਸ਼ਰ-ਰਾਗੀ-ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਅੰਮਿ੍ਤ ਸੰਚਾਰ ਕਰਵਾਇਆ, ਜਿਸ 'ਚ 50 ਦੇ ਕਰੀਬ ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਇਸ ਮੌਕੇ ਪੰਜ ਪਿਆਰਿਆਂ ਨੇ ਅੰਮਿ੍ਤਪਾਣ ਕਰਾਉਣ ਪਿਛੋਂ ਪ੍ਰਾਣੀਆਂ ਨੂੰ ਗੁਰਮਤਿ ਰਹਿਤ ਮਰਯਾਦਾ ਤੋਂ ਜਾਣੂ ਕਰਵਾਇਆ | ਇਸ ਮੌਕੇ ਬਾਬਾ ਸੁੱਖਾ ਸਿੰਘ ਬਾਬਾ ਬਕਾਲਾ ਸਾਹਿਬ, ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਭਾਈ ਸੁਖਜੀਤ ਸਿੰਘ ਮੱਲੇਵਾਲ, ਅਵਨੀਤ ਸਿੰਘ ਕੈਨੇਡਾ, ਪਿ੍ੰਸੀਪਲ ਦਿਲਬਾਗ ਸਿੰਘ ਭੁੱਲਰ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ (ਨੀਡਜ਼ ਹੌਲਸੇਲ ਵਾਲੇ), ਜ: ਜਰਨੈਲ ਸਿੰਘ ਚੀਮਾਂਬਾਠ, ਅੰਮਿ੍ਤਪਾਲ ਸਿੰਘ ਚੀਮਾਂਬਾਠ, ਬਾਬਾ ਭਗਵਾਨ ਸਿੰਘ, ਬਾਬਾ ਬਚਿੱਤਰ ਸਿੰਘ ਨਰਿੰਜਣਪੁਰ, ਬਾਬਾ ਅਮਰ ਸਿੰਘ ਰਤਨਗੜ੍ਹ, ਮਾ: ਸਵਰਨ ਸਿੰਘ, ਮਾ: ਜੁਝਾਰ ਸਿੰਘ, ਬਲਬੀਰ ਸਿੰਘ ਬਾਊ, ਬਾਬਾ ਸ਼ੇਰ ਸਿੰਘ ਚੱਬਾ, ਬਾਬਾ ਤਰਨਾ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਆਪਣੀ ਟੀਮ ਦੀ ਕਾਰਗੁਜ਼ਾਰੀ ਨੂੰ ਲੈ ਕੇ ਬੇਹੱਦ ਗੁੱਸੇ 'ਚ ਮੋਹਸਿਨ ਨਕਵੀ <br/> ਅਗਲੀ ਖ਼ਬਰ ਸੰਤ ਬਾਬਾ ਗੋਬਿੰਦ ਤੇ ਸੰਤ ਬਾਬਾ ਡੋਡੀ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਤੇ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।