ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਦਾ ਵਿਦਿਆਰਥੀ ਕਾਰਤਿਕੇਯ ਕਾਕੜੀਆ ਜੇ. ਈ. ਈ. ਮੇਨ 2026 'ਚ 'ਸਿਟੀ ਟਾਪਰ' <br/>
ਅਜੀਤ ਡੈਸਕ
18-02-2026
ਮੈਨੇਜਰ ਡਾ. ਰਾਜੇਸ਼ ਕੁਮਾਰ ਨੇ ਪਿ੍ੰਸੀਪਲ ਡਾ. ਅੰਜਨਾ ਗੁਪਤਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਕਾਰਤਿਕੇਯ ਦੀ ਇਹ ਸ਼ਾਨਦਾਰ ਉਪਲਬਧੀ ਉਸ ਦੀ ਮਿਹਨਤ, ਲਗਨ ਅਤੇ ਸਹੀ ਮਾਰਗਦਰਸ਼ਨ ਦਾ ਨਤੀਜਾ ਹੈ | ਇਹ ਸਫਲਤਾ ਕੇਵਲ ਇਕ ਵਿਦਿਆਰਥੀ ਦੀ ਜਿੱਤ ਨਹੀਂ, ਸਗੋਂ ਪੂਰੇ ਸਕੂਲ ਦੇ ਸਾਂਝੇ ਯਤਨਾਂ ਦੀ ਕਾਮਯਾਬੀ ਹੈ | ਅਜਿਹੇ ਨਤੀਜੇ ਸਾਬਤ ਕਰਦੇ ਹਨ ਕਿ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਅਤੇ ਆਤਮ-ਵਿਸ਼ਵਾਸ ਦੇ ਵਿਕਾਸ 'ਤੇ ਵੀ ਖ਼ਾਸ ਧਿਆਨ ਦਿੰਦਾ ਹੈ |