22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਵਿਲੇਜ ਡਿਫੈਂਸ ਕਮੇਟੀਆਂ 'ਚ ਆਮ ਲੋਕਾਂ ਨੂੰ ਸ਼ਾਮਿਲ ਕਰ ਕੇ ਯੁੱਧ ਨਸ਼ਿਆਂ ਵਿਰੁੱਧ ਬਣਿਆ ਜਨ ਅੰਦੋਲਨ-ਗੁਰਪ੍ਰਤਾਪ ਸਿੰਘ ਸੰਧੂ <br/>

ਅਜੀਤ ਡੈਸਕ 18-02-2026
ਅੰਮਿ੍ਤਸਰ, 17 ਫ਼ਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਅੰਮਿ੍ਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਦੇ ਹੋਏ ਵਿਲੇਜ ਡਿਫੈਂਸ ਕਮੇਟੀਆਂ 'ਚ ਆਮ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਇਹ ਲੜਾਈ ਹੁਣ ਇਕ ਵਿਸ਼ਾਲ ਜਨ ਅੰਦੋਲਨ ਦਾ ਰੂਪ ਧਾਰ ਚੁੱਕੀ ਹੈ | ਉਨ੍ਹਾਂ ਕਿਹਾ ਕਿ ਪਿੰਡ-ਪਿੰਡ ਬਣ ਰਹੀਆਂ ਇਹ ਕਮੇਟੀਆਂ ਨਸ਼ਾ ਤਸਕਰੀ, ਨਸ਼ਾ ਵਿਕਰੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ | ਸੰਧੂ ਨੇ ਕਿਹਾ ਕਿ ਜਦੋਂ ਸਮਾਜ ਦੇ ਹਰ ਵਰਗ ਦੇ ਲੋਕ ਨੌਜਵਾਨ, ਬਜ਼ੁਰਗ, ਮਹਿਲਾਵਾਂ ਅਤੇ ਸਮਾਜ ਸੇਵੀ ਸੰਸਥਾਵਾਂ ਇਕੱਠੇ ਹੋ ਕੇ ਇਸ ਮੁਹਿੰਮ ਨਾਲ ਜੁੜਦੇ ਹਨ ਤਾਂ ਨਸ਼ਿਆਂ ਦੇ ਖ਼ਿਲਾਫ਼ ਜੰਗ ਹੋਰ ਪ੍ਰਭਾਵਸ਼ਾਲੀ ਬਣ ਜਾਂਦੀ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ੱਕੀ ਗਤੀਵਿਧੀਆਂ ਦੀ ਜਾਣਕਾਰੀ ਤੁਰੰਤ ਪ੍ਰਸ਼ਾਸਨ ਤੱਕ ਪਹੁੰਚਾਈ ਜਾਵੇ ਤਾਂ ਜੋ ਨਸ਼ਾ ਮਾਫੀਆ ਨੂੰ ਜੜੋ੍ਹਾ ਸਮੇਤ ਖਤਮ ਕੀਤਾ ਜਾ ਸਕੇ |

ਪਿਛਲੀ ਖ਼ਬਰ ਕੇ.ਟੀ. ਕਲਾ ਵਿਖੇ ਬੀਬੀਕੇ ਡੀਏਵੀ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਤਿਆਰ ਕੀਤੀਆਂ ਕਲਾਕ੍ਰਿਤੀਆਂ ਦੀ ਪ੍ਰਦਰਸ਼ਨੀ <br/>... ਅਗਲੀ ਖ਼ਬਰ ਟਿਕਾਊ ਟੂਰਿਜ਼ਮ ਤੇ ਨੈਤਿਕ ਨਵੀਨਤਾ ਬਾਰੇ ਤਿੰਨ ਦਿਨਾ ਅੰਤਰਰਾਸ਼ਟਰੀ ਕਾਨਫਰੰਸ 'ਚੈਟ 2.0' ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।