22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਨਗਰ ਨਿਗਮ ਵਲੋਂ ਨਾਗਰਿਕਾਂ ਲਈ ਕੂੜਾ ਛਟਾਈ ਅਤੇ ਸਫ਼ਾਈ ਸੰਬੰਧੀ ਹੁਕਮ ਜਾਰੀ

ਅਜੀਤ ਡੈਸਕ 18-02-2026
ਅੰਮਿ੍ਤਸਰ, 17 ਫ਼ਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਨੁਸਾਰ ਨਿਗਮ ਦੇ ਸਿਹਤ ਵਿਭਾਗ ਵਲੋਂ ਸ਼ਹਿਰ 'ਚ ਸਫ਼ਾਈ ਬਣਾਈ ਰੱਖਣ ਅਤੇ ਕੂੜੇ ਦੇ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਆਮ ਜਨਤਾ ਲਈ ਜਰੂਰੀ ਹੁਕਮ ਜਾਰੀ ਕੀਤੇ ਗਏ ਹਨ | ਉਨ੍ਹਾਂ ਸਾਰੇ ਨਾਗਰਿਕਾਂ, ਦੁਕਾਨਦਾਰਾਂ ਅਤੇ ਵਪਾਰਕ ਸੰਸਥਾਵਾਂ ਨੂੰ ਸੜਕਾਂ, ਗਲੀਆਂ, ਖਾਲੀ ਪਲਾਟਾਂ ਜਾਂ ਹੋਰ ਸਰਕਾਰੀ ਥਾਵਾਂ 'ਤੇ ਕੂੜਾ ਸੁੱਟਣ ਦੀ ਸਖ਼ਤੀ ਨਾਲ ਮਨਾਹੀ ਕੀਤੀ ਗਈ ਹੈ | ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇਸ ਤਰ੍ਹਾਂ ਕੂੜਾ ਸੁੱਟਣ ਨਾਲ ਗੰਦਗੀ ਫ਼ੈਲਦੀ ਹੈ ਅਤੇ ਲੋਕ ਸਿਹਤ ਤੇ ਵਾਤਾਵਰਨ 'ਤੇ ਮਾੜਾ ਅਸਰ ਪੈਂਦਾ ਹੈ | ਸਿਹਤ ਵਿਭਾਗ ਨੇ ਰਿਹਾਇਸ਼ੀ ਇਲਾਕਿਆਂ ਦੇ ਵਸਨੀਕਾਂ, ਹੋਟਲਾਂ, ਰੈਸਟੋਰੈਂਟਾਂ, ਢਾਬਿਆਂ, ਸਬਜ਼ੀ ਮੰਡੀਆਂ, ਫਲ ਮਾਰਕੀਟਾਂ, ਰੇਹੜੀ-ਫੜੀ ਵਾਲਿਆਂ ਅਤੇ ਹੋਰ ਵਪਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਉਹ ਇਕ ਹਫ਼ਤੇ ਦੇ ਅੰਦਰ ਆਪਣੇ ਘਰਾਂ ਅਤੇ ਸੰਸਥਾਵਾਂ 'ਚ ਗਿੱਲੇ ਅਤੇ ਸੁੱਕੇ ਕੂੜੇ ਲਈ ਵੱਖ-ਵੱਖ ਕੂੜੇਦਾਨ ਲਗਾਉਣਾ ਲਾਜ਼ਮੀ ਬਣਾਇਆ ਜਾਵੇ, ਤਾਂ ਜੋ ਸਰੋਤ ਪੱਧਰ 'ਤੇ ਕੂੜੇ ਦੀ ਛਟਾਈ ਯਕੀਨੀ ਬਣਾਈ ਜਾ ਸਕੇ | ਨਗਰ ਨਿਗਮ ਵਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਗਰ ਨਿਗਮ ਦੇ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਨਗਰ ਨਿਗਮ ਵਲੋਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸ਼ਹਿਰ ਦੀ ਸਫ਼ਾਈ ਅਤੇ ਲੋਕ ਸਿਹਤ ਨੂੰ ਬਣਾਈ ਰੱਖਣ ਲਈ ਆਪਣਾ ਸਹਿਯੋਗ ਯਕੀਨੀ ਬਣਾਉਣ |
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਹਸਪਤਾਲ ਦੇ ਸਾਈਕਲ ਸਟੈਂਡ ਦੀ ਬੋਲੀ ਮੁੜ ਮੁਲਤਵੀ <br/> ਅਗਲੀ ਖ਼ਬਰ ਅਣ-ਅਧਿਕਾਰਤ ਤੌਰ 'ਤੇ ਕੁਝ ਲੋਕਾਂ ਵਲੋਂ ਕੀਤੀ ਜਾ ਰਹੀ ਕੂੜੇ ਦੀ ਚੁਕਾਈ ਦੀ ਵਸੂਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।