22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਆਪ੍ਰੇਸ਼ਨ ਪ੍ਰਹਾਰ-2 ਤਹਿਤ 4 ਦਿਨਾਂ ਦੇ ਅੰਦਰ-ਅੰਦਰ 86 ਮੁਲਜ਼ਮਾਂ ਨੂੰ ਕੀਤਾ ਗਿ੍ਫ਼ਤਾਰ-ਪੁਲਿਸ ਕਮਿਸ਼ਨਰ ਭੁੱਲਰ <br/>

ਅਜੀਤ ਡੈਸਕ 18-02-2026

ਅੰਮਿ੍ਤਸਰ, 17 ਫਰਵਰੀ (ਰੇਸ਼ਮ ਸਿੰਘ)-ਕਮਿਸ਼ਨਰੇਟ ਪੁਲਿਸ ਵਲੋਂ ਸ਼ਹਿਰ ਵਿਚ ਸ਼ਾਂਤੀ ਅਤੇ ਜਨਤਕ ਸੁਰੱਖਿਆ ਬਣਾਈ ਰੱਖਣ ਲਈ ਅਪਰਾਧੀਆਂ, ਸਮਾਜ ਵਿਰੋਧੀ ਤੱਤਾਂ ਅਤੇ ਸੰਗਠਿਤ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਜਾਰੀ ਰੱਖਦੀ ਹੈ ਜਿਸ ਤਹਿਤ ਅਪ੍ਰੇਸ਼ਨ ਪ੍ਰਹਾਰ-2 ਤਹਿਤ ਬੀਤੇ 12 ਤੋਂ 16 ਫਰਵਰੀ ਤੱਕ 86 ਮੁਲਜ਼ਮਾਂ ਨੂੰ ਕਾਬੁੂ ਕਰਕੇ ਵੱਡੀ ਤਾਦਾਦ 'ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ | ਇਹ ਪ੍ਰਗਟਾਵਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਰਦਿਆਂ ਦੱਸਿਆ ਕਿ ਇਸ ਸਮੇਂ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ, ਹਿੰਸਕ ਅਪਰਾਧੀਆਂ, ਚੋਰੀ ਦੇ ਨੈੱਟਵਰਕਾਂ ਅਤੇ ਭਗੌੜੇ ਅਪਰਾਧੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਲਗਾਤਾਰ ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਕਾਰਵਾਈਆਂ ਕੀਤੀਆਂ | ਇਸ ਤਹਿਤ 20 ਐੱਨ. ਡੀ. ਪੀ. ਐੱਸ. ਐਕਟ ਦੇ ਮਾਮਲੇ ਦਰਜ ਕੀਤੇ ਗਏ ਅਤੇ 27 ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਗਿਆ | ਪੁਲਿਸ ਨੇ 7 ਕਿਲੋ 993 ਗ੍ਰਾਮ ਹੈਰੋਇਨ, 11 ਲੱਖ 19,320 ਰੁਪਏ ਦੀ ਡਰੱਗ ਮਨੀ, 22,500 ਮਿਲੀਲੀਟਰ ਨਾਜਾਇਜ਼ ਸ਼ਰਾਬ, 4 ਦੋਪਹੀਆ ਵਾਹਨ ਅਤੇ 2 ਚਾਰ ਪਹੀਆ ਵਾਹਨ, 2 ਪਿਸਤੌਲ ਅਤੇ 4 ਜਿੰਦਾ ਕਾਰਤੂਸ ਤੇ 11 ਚੋਰੀ ਕੀਤੇ ਮੋਟਰਸਾਈਕਲਾਂ ਦੇ ਨਾਲ ਬਰਾਮਦ ਕੀਤੇ |
ਹੁਣ ਤੱਕ ਹੋਈ ਗਿ੍ਫਤਾਰੀਆਂ ਤੇ ਬਰਾਮਦਗੀਆਂ : ਸੀ. ਪੀ. ਸ: ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਅਪਰਾਧਿਕ ਤੱਤਾਂ 'ਤੇ ਆਪਣੀ ਕਾਰਵਾਈ ਜਾਰੀ ਰੱਖਦੇ ਹੋਏ ਪੁਲਿਸ ਨੇ 86 ਲੋੜੀਂਦੇ ਅਪਰਾਧੀਆਂ ਨੂੰ ਗਿ੍ਫਤਾਰ ਕੀਤਾ, ਜਿਨ੍ਹਾਂ ਵਿਚ ਕਤਲ ਦੇ ਮਾਮਲਿਆਂ ਵਿਚ 3 ਦੋਸ਼ੀ ਅਤੇ ਕਤਲ ਦੀ ਕੋਸ਼ਿਸ਼ ਦੇ ਮਾਮਲਿਆਂ ਵਿਚ 6 ਦੋਸ਼ੀ ਸ਼ਾਮਿਲ ਹਨ | ਰਾਹ ਗਲੀ 'ਚ ਝਗੜਿਆਂ ਵਿਰੁੱਧ ਕਾਰਵਾਈ ਦੇ ਨਤੀਜੇ ਵਜੋਂ 8 ਝਪਟਮਾਰਾਂ ਨੂੰ ਗਿ੍ਫਤਾਰ ਕੀਤਾ ਗਿਆ, 1 ਲੱਖ 15 ਹਜ਼ਾਰ ਰੁਪਏ ਦੀ ਕੀਮਤ ਦੇ 6 ਮੋਬਾਈਲ ਫੋਨ ਬਰਾਮਦ ਕੀਤੇ ਗਏ | ਪੁਲਿਸ ਨੇ ਜਬਰ ਜਨਾਹ ਅਤੇ ਪੋਕਸੋ ਐਕਟ ਦੇ ਤਹਿਤ 1, ਨਸ਼ੀਲੇ ਪਦਾਰਥਾਂ ਦੀ ਤਸਕਰੀ ਤਹਿਤ 23 ਅਤੇ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ 45 ਹੋਰ ਅਪਰਾਧੀਆਂ ਨੂੰ ਵੀ ਗਿ੍ਫਤਾਰ ਕੀਤਾ | ਇਸੇ ਤਰ੍ਹਾਂ ਅਮਨ ਕਾਨੂੰਨ ਲਾਗੂ ਕਰਨ ਦੇ ਮਕਸਦ ਨਾਲ 4 ਭਗੌੜੇ ਅਪਰਾਧੀਆਂ ਨੂੰ ਗਿ੍ਫਤਾਰ ਕੀਤਾ ਅਤੇ ਸੰਭਾਵੀ ਗੜਬੜੀਆਂ ਨੂੰ ਰੋਕਣ ਲਈ 48 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ |

ਪਿਛਲੀ ਖ਼ਬਰ ਨਿਗਮ ਦੇ ਅਧਿਕਾਰੀਆਂ 'ਚ ਕੰਮ ਦੀ ਕੀਤੀ ਵੰਡ ਅਗਲੀ ਖ਼ਬਰ ਨਸ਼ਾ ਤਸਕਰੀ 'ਚ ਲੱਗੇ 3 ਸਕੇ ਭੈਣ-ਭਰਾਵਾਂ ਦਾ ਘਰ ਢਾਹਿਆ : 2 ਭੈਣਾਂ ਤੇ ਇਕ ਭਰਾ ਖ਼ਿਲਾਫ਼ ਹਨ ਨਸ਼ੇ ਦੇ ਕਈ ਮਾਮਲੇ ਦਰਜ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।