22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਵਿਖੇ ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਹਵਨ ਯੱਗ ਕਰਵਾਇਆ <br/>

ਅਜੀਤ ਡੈਸਕ 18-02-2026
ਅੰਮਿ੍ਤਸਰ, 17 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ, ਦ ਮਾਲ ਅੰਮਿ੍ਤਸਰ ਵਲੋਂ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਬੋਰਡ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਦੇਣ ਲਈ ਹਵਨ ਯੱਗ ਕਰਵਾਇਆ | 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਵਨ ਵਿਚ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਦੀ ਸਫਲਤਾ ਲਈ ਅਰਦਾਸ ਕੀਤੀ | ਸਕੂਲ ਦੇ ਪ੍ਰਧਾਨ ਬਲਬੀਰ ਬਜਾਜ ਨੇ ਵਿਦਿਆਰਥੀਆਂ ਦੀ ਸਫਲਤਾ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਇਹ ਪ੍ਰੀਖਿਆਵਾਂ ਸਿਰਫ਼ ਅਕਾਦਮਿਕ ਗਿਆਨ ਦੀ ਪ੍ਰੀਖਿਆ ਨਹੀਂ ਹਨ ਸਗੋਂ ਵਿਦਿਆਰਥੀਆਂ ਦੀ ਮਿਹਨਤ, ਸਮਰਪਣ ਤੇ ਲਗਨ ਦਾ ਪ੍ਰਮਾਣ ਵੀ ਹਨ | ਪਿ੍ੰਸੀਪਲ ਡਾ. ਵਿਨੋਦਿਤਾ ਸਾਂਖਿਆਨ ਨੇ ਉਨ੍ਹਾਂ ਨੂੰ ਪ੍ਰੀਖਿਆ ਦੌਰਾਨ ਆਪਣਾ ਆਤਮਵਿਸ਼ਵਾਸ ਬਣਾਈ ਰੱਖਣ ਦੀ ਸਲਾਹ ਦਿੱਤੀ | ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਦੀ ਸਫਲਤਾ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਵਕੀਲ 'ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ 2 ਵਿਅਕਤੀਆਂ ਦੀਆਂ ਜ਼ਮਾਨਤੀ ਅਰਜ਼ੀਆਂ ਰੱਦ <br/> ਅਗਲੀ ਖ਼ਬਰ ਨਗਰ ਨਿਗਮ ਵਲੋਂ ਨਾਗਰਿਕਾਂ ਲਈ ਕੂੜਾ ਛਟਾਈ ਅਤੇ ਸਫ਼ਾਈ ਸੰਬੰਧੀ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।