22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਵਕੀਲ 'ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ 2 ਵਿਅਕਤੀਆਂ ਦੀਆਂ ਜ਼ਮਾਨਤੀ ਅਰਜ਼ੀਆਂ ਰੱਦ <br/>

ਅਜੀਤ ਡੈਸਕ 18-02-2026
ਅੰਮਿ੍ਤਸਰ, 17 ਫਰਵਰੀ (ਰੇਸ਼ਮ ਸਿੰਘ)-ਅੰਮਿ੍ਤਸਰ ਦੇ ਕਸਬਾ ਅਟਾਰੀ ਦੇ ਪਿੰਡ ਰੋੜਾਂਵਾਲਾ ਕਲਾਂ ਨਾਲ ਸੰਬੰਧਤ ਤੇ ਸੀਨੀਅਰ ਵਕੀਲ ਗੁਰਪ੍ਰੀਤ ਸਿੰਘ ਸੰਧੂ 'ਤੇ 2 ਸਾਲ ਪਹਿਲਾਂ ਹੋਏ ਜਾਨਲੇਵਾ ਹਮਲੇ ਦੇ ਮਾਮਲੇ 'ਚ 2 ਮੁਲਜ਼ਮਾਂ ਵਲੋਂ ਗਿ੍ਫਤਾਰੀ ਤੋਂ ਬਚਣ ਲਈ ਆਈਆਂ ਅਗਾਊਾ ਜ਼ਮਾਨਤ ਦੀਆਂ ਅਰਜ਼ੀਆਂ ਇਥੇ ਵਧੀਕ ਜ਼ਿਲ੍ਹਾ ਸ਼ੈਸ਼ਨ ਜੱਜ ਸੰਜੀਵ ਕੁੰਦੀ ਦੀ ਅਦਾਲਤ ਵਲੋਂ ਰੱਦ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਸਾਲ 2023 'ਚ ਮਲਕੀਤ ਸਿੰਘ ਤੇ ਬਲਵਿੰਦਰ ਸਿੰਘ ਵਲੋਂ ਉਨ੍ਹਾਂ ਦੀ ਸਮਾਜ ਸੇਵਾ ਨੂੰ ਰੋਕਣ ਦੇ ਮਕਸਦ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ ਸੀ, ਜੋ ਕਿ ਬਾਅਦ 'ਚ ਮੁਲਜ਼ਮ ਧਿਰ ਵਲੋਂ ਵੀ ਕਰਾਸ ਦਾ ਪਰਚਾ ਦਰਜ ਕਰਵਾਇਆ ਸੀ ਜੋ ਕਿ ਜਾਂਚ ਉਪੰਰਤ ਰੱਦ ਕਰ ਦਿੱਤਾ | ਵਕੀਲ ਗੁਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਮੌਜੂਦਾ ਕਾਨੂੰਨ ਵਿਵਸਥਾ 'ਤੇ ਪੂਰਨ ਵਿਸ਼ਵਾਸ਼ ਹੈ ਤੇ ਜੋ ਵੀ ਵਿਅਕਤੀ ਕਾਨੂੰਨ ਦੀ ਉਲੰਘਣਾ ਕਰਦਾ ਹੈ ਉਹ ਕਦੇ ਵੀ ਬਚ ਨਹੀਂ ਸਕਦਾ |

ਪਿਛਲੀ ਖ਼ਬਰ ਨਸ਼ਾ ਛੱਡਣ ਦੀ ਇੱਛਾ ਰੱਖਣ ਵਾਲਿਆਂ ਵਰਦਾਨ ਸਾਬਤ ਹੋ ਰਹੀ ਹੈ ਸੀ. ਐੱਮ. ਦੀ ਯੋਗਸ਼ਾਲਾ-ਡੀ.ਸੀ. ਅਗਲੀ ਖ਼ਬਰ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਵਿਖੇ ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਹਵਨ ਯੱਗ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।