15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਚੇਅਰਮੈਨ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਉੱਤਰੀ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ <br/>

ਅਜੀਤ ਡੈਸਕ 19-02-2026
ਅੰਮਿ੍ਤਸਰ, 18 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਵਿਧਾਨ ਸਭਾ ਹਲਕਾ ਅੰਮਿ੍ਤਸਰ ਨਾਰਥ ਦੇ ਇੰਚਾਰਜ ਅਤੇ ਅੰਮਿ੍ਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਵਲੋਂ ਹਲਕੇ ਦੇ ਸਮੂਹਿਕ ਵਿਕਾਸ ਅਤੇ ਇਲਾਕਾ ਨਿਵਾਸੀਆਂ ਨੂੰ ਆਧੁਨਿਕ ਨਾਗਰਿਕ ਸੁਵਿਧਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਵੱਖ-ਵੱਖ ਇਲਾਕਿਆਂ 'ਚ ਕਈ ਮਹੱਤਵਪੂਰਨ ਵਿਕਾਸੀ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ | ਇਨ੍ਹਾਂ ਪ੍ਰੋਜੈਕਟਾਂ 'ਚ ਗਲੀਆਂ ਦਾ ਨਿਰਮਾਣ, ਨਵੀਆਂ ਸੀਵਰੇਜ਼ ਲਾਈਨਾਂ ਵਿਛਾਉਣਾ ਅਤੇ ਸ਼ੁੱਧ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੁਰਾਣੀਆਂ ਪਾਈਪ ਲਾਈਨਾਂ ਨੂੰ ਬਦਲਣ ਦੇ ਕੰਮ ਸ਼ਾਮਲ ਹਨ | ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਹਲਕੇ ਦੇ ਹਰ ਇਲਾਕੇ 'ਚ ਬੁਨਿਆਦੀ ਸੁਵਿਧਾਵਾਂ ਦਾ ਵਿਸਥਾਰ ਕਰਨਾ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ |
ਉਨ੍ਹਾਂ ਕਿਹਾ ਕਿ ਹਲਕੇ ਦੇ ਚਹੁੰਮੁੱਖੀ ਵਿਕਾਸ, ਸਫ਼ਾਈ ਪ੍ਰਬੰਧ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸੁਵਿਧਾਵਾਂ ਪ੍ਰਦਾਨ ਕਰਨ ਲਈ ਉਹ ਲਗਾਤਾਰ ਵਚਨਬੱਧ ਹਨ ਅਤੇ ਵਿਕਾਸ ਕਾਰਜ ਭਵਿੱਖ 'ਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸ੍ਰੀਮਤੀ ਪਿ੍ਯੰਕਾ ਸ਼ਰਮਾ, ਸਰਪੰਚ ਕੁਲਵਿੰਦਰ ਸਿੰਘ, ਕੌਂਸਲਰ ਗੁਲਜ਼ਾਰ ਬਿੱਟੂ, ਅਨੇਕ ਸਿੰਘ, ਪੰਚਾਇਤ ਮੈਂਬਰਾਂ ਅਤੇ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਮੌਜੂਦ ਰਹੇ |

ਪਿਛਲੀ ਖ਼ਬਰ ਸੈਰ ਸਪਾਟਾ ਉਦਯੋਗ 'ਚ ਹੈ ਇਕ ਵਧੀਆ ਕਰੀਅਰ-ਪਿ੍ੰ. ਡਾ. ਅਮਰਦੀਪ ਗੁਪਤਾ <br/> ਅਗਲੀ ਖ਼ਬਰ ਆਮਦਨ ਕਰ ਵਿਭਾਗ ਵਲੋਂ ਟੈਕਸਦਾਤਾ ਜਾਗਰੂਕਤਾ ਅਤੇ ਸਿੱਖਿਆ ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।