04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨਾਲ ਆਮ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ-ਤਲਬੀਰ ਸਿੰਘ ਗਿੱਲ <br/>

ਅਜੀਤ ਡੈਸਕ 20-02-2026

ਚਵਿੰਡਾ ਦੇਵੀ, 19 ਫਰਵਰੀ (ਸਤਪਾਲ ਸਿੰਘ ਢੱਡੇ)-ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ | ਇਹ ਵਿਚਾਰ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਪਿੰਡ ਸਹਿਜਾਦਾ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਨੂੰ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਅਤੇ ਇਸ ਦਿਸ਼ਾ ਵਿਚ ਵੱਡੇ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮੁਫ਼ਤ ਬਿਜਲੀ ਸਕੀਮ ਨਾਲ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੀ ਹੈ, ਜਦਕਿ ਸਿਹਤ ਖੇਤਰ ਵਿਚ ਨਵੀਆਂ ਸੁਵਿਧਾਵਾਂ ਅਤੇ ਸਕੂਲਾਂ ਦੇ ਸੁਧਾਰ ਨਾਲ ਲੋਕਾਂ ਦਾ ਭਰੋਸਾ ਵਧਿਆ ਹੈ | ਇਸ ਤੋਂ ਇਲਾਵਾ, ਕਿਸਾਨਾਂ ਅਤੇ ਮਜ਼ਦੂਰਾਂ ਲਈ ਚਲ ਰਹੀਆਂ ਯੋਜਨਾਵਾਂ ਨਾਲ ਉਨ੍ਹਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋ ਰਹੀ ਹੈ | ਸ: ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਮੂਹਿਕ ਵਿਕਾਸ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਲੋਕ ਹਿਤਕ ਫ਼ੈਸਲੇ ਲਏ ਜਾਣਗੇ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਯੋਜਨਾਵਾਂ ਦਾ ਪੂਰਾ ਲਾਭ ਲੈਣ ਅਤੇ ਆਪਣੇ ਹੱਕਾਂ ਬਾਰੇ ਜਾਣੂ ਰਹਿਣ | ਇਸ ਮੌਕੇ ਉਨ੍ਹਾਂ ਨਾਲ ਬਲਵਿੰਦਰ ਸਿੰਘ ਕੋਟਲਾ ਤਰਖਾਣਾ, ਮਹਿੰਦਰ ਸਿੰਘ ਕੁਰਾਲੀਆਂ, ਤਰਸੇਮ ਸਿੰਘ ਸਿਆਲਕਾ, ਅਮਨਦੀਪ ਸਿੰਘ ਸ਼ਹਿਜਾਦਾ, ਗੁਰਜਿੰਦਰ ਸਿੰਘ ਕੱਥੂਨੰਗਲ, ਰਾਜਵਿੰਦਰ ਸਿੰਘ ਸਰਪੰਚ ਕੋਟਲਾ ਤਰਖਾਣਾ, ਸਮਾ ਸਿੰਘ ਸਾਹਿਬਜ਼ਾਦਾ, ਬਲਜਿੰਦਰ ਸਿੰਘ ਸਾਹਿਬਜ਼ਾਦਾ ਆਦਿ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਗੁੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਸ਼ੁਰੂ ਹੋਵੇਗੀ ਤਿੰਨ ਰੋਜ਼ਾ 'ਵਿਸ਼ਵ ਪੰਜਾਬੀ ਕਾਨਫ਼ਰੰਸ' <br/> ਅਗਲੀ ਖ਼ਬਰ ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਨੂੰ 20 ਸਾਲ ਕੈਦ ਤੇ ਜੁਰਮਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।