04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸੁਲਤਾਨਵਿੰਡ ਵਿਖੇ ਮੁੱਖ ਮੰਤਰੀ ਯੋਜਨਾ ਸਿਹਤ ਬੀਮਾ ਕੈਂਪ ਦਾ ਉਦਘਾਟਨ <br/>

ਅਜੀਤ ਡੈਸਕ 20-02-2026
ਸੁਲਤਾਨਵਿੰਡ, 19 ਫਰਵਰੀ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਗੁਰਦੁਆਰਾ ਅਟਾਰੀ ਸਾਹਿਬ ਜੀ ਦੇ ਬਾਹਰ ਮੇਨ ਰੋਡ 'ਤੇ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੰਮਿ੍ਤਸਰ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਰਿੰਕੂ ਤੇ ਗੁਰਜੰਟ ਸਿੰਘ ਚਿੰਟੂ ਦੀ ਅਗਵਾਈ ਹੇਠ ਮੁੱਖ ਮੰਤਰੀ ਸਿਹਤ ਯੋਜਨਾ ਬੀਮਾ ਕੈਂਪ ਲਗਾਇਆ ਗਿਆ | ਜਿਸ ਵਿਚ ਸੈਂਕੜੇ ਲੋਕਾਂ ਨੇ ਆਪਣੇ ਸਿਹਤ ਬੀਮਾ ਯੋਜਨਾ ਕਾਰਡ ਬਣਾਏ | ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਬਲਜੀਤ ਸਿੰਘ ਰਿੰਕੂ ਤੇ ਗੁਰਜੰਟ ਸਿੰਘ ਚਿੰਟੂ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਹਰ ਨਾਗਰਿਕ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਾਏ ਕੇ ਉਸ ਤੋਂ ਮਿਲਣ ਵਾਲੇ 10 ਲੱਖ ਤੱਕ ਦੇ ਮੁਫਤ ਇਲਾਜ ਦਾ ਲਾਭ ਲੈਣਾ ਚਾਹੀਦਾ ਹੈ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਬਜਿੱਦ ਹੈ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਜੋ ਜ਼ਮੀਨ ਨਾਲ ਜੁੜੇ ਹੋਏ ਨੇਤਾ ਹਨ ਅਤੇ ਹਲਕਾ ਦੱਖਣੀ ਦਾ ਸਰਬਪੱਖੀ ਵਿਕਾਸ ਕਰਨ ਲਈ ਹਮੇਸ਼ਾ ਤਤਪਰ ਰਹਿੰਦੇ ਹਨ ਅੱਜ ਉਨ੍ਹਾਂ ਸਦਕਾ ਹਲਕਾ ਦੱਖਣੀ ਦੇ ਲੋਕ ਅਨੇਕਾ ਸਹੂਲਤਾਂ ਦਾ ਅਨੰਦ ਮਾਣ ਰਹੇ ਹਨ | ਇਸ ਮੌਕੇ ਨੰਬਰਦਾਰ ਇੰਦਰਜੀਤ ਸਿੰਘ ਜਗੀਰ ਸਿੰਘ, ਮਨਜੀਤ ਸਿੰਘ ਫੌਜੀ, ਗੁਰਜੰਟ ਸਿੰਘ ਸ਼ਾਹ, ਜਸਵੰਤ ਸਿੰਘ ਪੱਖੇਕੇ, ਗੁਰਵੇਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅੰਮਿ੍ਤਸਰ ਫਰੂਟ ਐਂਡ ਵੈਜੀਟੇਬਲ ਮਰਚੈਂਟਸ ਐਸੋਸੀਏਸ਼ਨ, ਸਬਜ਼ੀ ਮੰਡੀ ਵਲੋਂ ਮਹਾਂਸ਼ਿਵਰਾਤਰੀ ਦਾ ਤਿਉਹਾਰ ਮਨਾਇਆ <br/>... ਅਗਲੀ ਖ਼ਬਰ ਪੰਜਾਬੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਸੈਮੀਨਾਰ ਤੇ ਸਨਮਾਨ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।