04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਐੱਨ. ਪੀ. ਐੱਸ. ਕਰਮਚਾਰੀਆਂ ਵਲੋਂ ਮੁੱਖ ਮੰਤਰੀ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਅਜੀਤ ਡੈਸਕ 20-02-2026
ਅੰਮਿ੍ਤਸਰ, 19 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਪੰਜਾਬ ਵਲੋਂ ਅੱਜ ਮੁੱਖ ਮੰਤਰੀ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਕਨਵੀਨਰ ਡਾ. ਸੰਤ ਸੇਵਕ ਸਿੰਘ ਸਰਕਾਰੀਆ, ਸੂਬਾ ਕੋ-ਕਨਵੀਨਰ ਰਣਵੀਰ ਸਿੰਘ ਉੱਪਲ, ਜ਼ਿਲ੍ਹਾ ਕੋ-ਕਨਵੀਨਰ ਹਰਵਿੰਦਰ ਸਿੰਘ ਸੁਲਤਾਨਵਿੰਡ ਤੇ ਹੀਰਾ ਸਿੰਘ ਭੱਟੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲੀ ਦਾ ਇਕ ਲੰਗੜਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਉਸ ਨੂੰ ਚਾਰ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ | ਆਗੂਆਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਐੱਨ. ਪੀ. ਐੱਸ. ਕਰਮਚਾਰੀ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ ਜਿਸ ਦੇ ਸੰਬੰਧ 'ਚ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਬਲਾਕ ਪੱਧਰ 'ਤੇ ਵਿਉਂਤਬੰਦੀ ਅਤੇ ਤਿਆਰੀ ਵਿੱਢ ਦਿੱਤੀ ਹੈ ਕਿਉਂਕਿ ਸਰਕਾਰ ਦੇ ਲਾਰਿਆਂ ਤੋਂ ਅੱਕੇ ਕਰਮਚਾਰੀ ਹੁਣ ਆਰ ਜਾਂ ਪਾਰ ਦੇ ਸੰਘਰਸ਼ ਕਰਨ ਦੇ ਰੌਂਅ ਵਿਚ ਹਨ | ਇਸ ਮੌਕੇ ਮੰਗਲ ਸਿੰਘ ਟਾਂਡਾ, ਬੌਬਿੰਦਰ ਸਿੰਘ, ਸੁੱਚਾ ਸਿੰਘ ਟਰਪਾਈ, ਅਮਰੀਕ ਸਿੰਘ, ਜਤਿਨ ਸ਼ਰਮਾ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਕੀਤੇ ਵਾਅਦੇ ਚਾਰ ਸਾਲ ਬੀਤ ਜਾਣ ਬਾਅਦ ਵੀ ਪੂਰੇ ਨਹੀਂ ਕਰ ਸਕੀ ਉਲਟਾ ਪੁਰਾਣੀ ਪੈਨਸ਼ਨ ਬਹਾਲੀ ਅੰਦੋਲਨ ਤੋਂ ਧਿਆਨ ਭਟਕਾਉਣ ਲਈ ਸਰਕਾਰ ਨੇ ਬੜੀ ਚਲਾਕੀ ਟੈੱਟ ਦੀ ਸ਼ਰਤ ਨੂੰ ਥੋਪ ਦਿੱਤਾ ਹੈ | ਇਸ ਮੌਕੇ ਅਵਤਾਰ ਸਿੰਘ ਗਿੱਲ, ਨਿਰਮਲ ਸਿੰਘ, ਪ੍ਰੇਮ ਆਜ਼ਾਦ, ਹਰਵਿੰਦਰ ਸਿੰਘ ਜਲਾਲਾਬਾਦ, ਜਤਿਨ ਸ਼ਰਮਾ, ਨਵਜੋਤ ਰਤਨ, ਸੁਖਜਿੰਦਰ ਸਿੰਘ, ਰਣਵੀਰ ਸਿੰਘ ਛਿੱਡਣ, ਹਰਮਨਦੀਪ ਸਿੰਘ ਭੰਗਾਲੀ, ਨਵਤੇਜ ਸਿੰਘ ਖਿਲਚੀਆਂ, ਜਗਦੀਪ ਸਿੰਘ ਜਲਾਲਪੁਰਾ, ਗੁਰਵਿੰਦਰ ਸਿੰਘ ਹੁੰਦਲ, ਗੁਰਮੀਤ ਸਿੰਘ, ਚਰਨਜੀਤ ਸਿੰਘ, ਬਲਦੇਵ ਸਿੰਘ ਮਜੀਠਾ, ਸਵਿੰਦਰ ਸਿੰਘ ਭੱਟੀ, ਸੁਖਵਿੰਦਰ ਸਿੰਘ ਤਰਸਿੱਕਾ, ਸਰਬਜੀਤ ਮੂਲੇਚੱਕ, ਸਤਨਾਮ ਸਿੰਘ ਛੀਨਾ, ਰਵੀਇੰਦਰਪਾਲ ਸਿੰਘ, ਅਮੋਲਕ ਸਿੰਘ, ਇੰਦਰਜੀਤ ਕੌਰ, ਰਜਿੰਦਰ ਕੌਰ, ਰਾਜਵੀਰ ਕੌਰ ਬੋਪਾਰਾਏ, ਗੁਰਮੀਤ ਕੌਰ, ਸੁਨੀਤਾ ਵਰਿਆਮ, ਜਗਦੀਪ ਸਿੰਘ ਫਾਜ਼ਿਲਕਾ ਅਤੇ ਸੁਮਿਤਪਾਲ ਮੁਕਤਸਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਾਇਕਿਲੰਗ ਲੀਗ 'ਚ ਉੱਤਰੀ ਭਾਰਤ ਦੇ 8 ਰਾਜਾਂ ਦੀਆਂ ਮਹਿਲਾ ਸਾਇਕਲ ਸਵਾਰਾਂ ਨੇ ਦਿਖਾਈ ਪ੍ਰਤਿਭਾ <br/> ਅਗਲੀ ਖ਼ਬਰ ਅੰਮਿ੍ਤਸਰ ਫਰੂਟ ਐਂਡ ਵੈਜੀਟੇਬਲ ਮਰਚੈਂਟਸ ਐਸੋਸੀਏਸ਼ਨ, ਸਬਜ਼ੀ ਮੰਡੀ ਵਲੋਂ ਮਹਾਂਸ਼ਿਵਰਾਤਰੀ ਦਾ ਤਿਉਹਾਰ ਮਨਾਇਆ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।