04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸਾਇਕਿਲੰਗ ਲੀਗ 'ਚ ਉੱਤਰੀ ਭਾਰਤ ਦੇ 8 ਰਾਜਾਂ ਦੀਆਂ ਮਹਿਲਾ ਸਾਇਕਲ ਸਵਾਰਾਂ ਨੇ ਦਿਖਾਈ ਪ੍ਰਤਿਭਾ <br/>

ਅਜੀਤ ਡੈਸਕ 20-02-2026
ਅੰਮਿ੍ਤਸਰ, 19 ਫਰਵਰੀ (ਰੇਸ਼ਮ ਸਿੰਘ)-ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਸਾਈਕਲਿੰਗ ਵੈਲੋਡਰਮ ਵਿਚ ਅਸ਼ਮਿਤਾ ਮਹਿਲਾ ਟ੍ਰੈਕ ਸਾਈਕਲਿੰਗ ਲੀਗ ਦੀ ਸ਼ੁਰੂਆਤ ਹੋਈ | ਇਸ ਖੇਲੋ ਇੰਡੀਆ ਲੀਗ ਦਾ ਉਦਘਾਟਨ ਡੀ.ਐੱਸ.ਈ. ਅੰਮਿ੍ਤਸਰ ਆਸ਼ੂ ਵਿਸ਼ਾਲ ਤੇ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਹਾਇਕ ਸਕੱਤਰ ਨੀਰਜ ਤੰਵਰ ਨੇ ਕੀਤਾ | ਇਸ ਲੀਗ ਮੁਕਾਬਲੇ ਵਿਚ ਪੂਰੇ ਉੱਤਰੀ ਭਾਰਤ ਦੇ 8 ਰਾਜਾਂ ਦੀਆਂ ਮਹਿਲਾ ਸਾਈਕਲ ਸਵਾਰਾਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਨਾਰਥ ਜ਼ੋਨ ਇੰਚਾਰਜ ਅਤੇ ਸਹਾਇਕ ਸਕੱਤਰ ਨੀਰਜ ਤੰਵਰ ਨੇ ਦੱਸਿਆ ਕਿ ਇਹ ਪ੍ਰਤੀਯੋਗਿਤਾ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਸਪੋਰਟਸ ਅਥਾਰਟੀ ਆਫ਼ ਇੰਡੀਆ (ਐਸਏਆਈ) ਅਤੇ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ | ਅੱਜ ਦੇ ਮੁਕਾਬਲਿਆਂ ਵਿਚ ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਦਿੱਲੀ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ ਤੋਂ ਮਹਿਲਾ ਸਾਈਕਲ ਸਵਾਰਾਂ ਨੇ ਹਿੱਸਾ ਲਿਆ | ਉਨ੍ਹਾਂ ਕਿਹਾ ਕਿ ਅੱਜ ਸਬ-ਜੂਨੀਅਰ ਅਤੇ ਜੂਨੀਅਰ ਵਰਗ ਦੀਆਂ ਮਹਿਲਾ ਸਾਈਕਲ ਸਵਾਰਾਂ ਵਿਚਕਾਰ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ | ਨੀਰਜ ਤੰਵਰ ਨੇ ਹੋਰ ਦੱਸਿਆ ਕਿ ਜੇਤੂਆਂ ਨੂੰ ਕੁੱਲ 3,45,000 ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ | ਇਹ ਲੀਗ ਮਹਿਲਾ ਸਾਈਕਲਿੰਗ ਨੂੰ ਉਤਸ਼ਾਹਤ ਕਰਨ ਅਤੇ ਨੌਜਵਾਨ ਪ੍ਰਤਿਭਾ ਨੂੰ ਅੱਗੇ ਲਿਜਾਣ ਵੱਲ ਇੱਕ ਮਹੱਤਵਪੂਰਨ ਪਹਿਲ ਹੈ | ਇਕ ਕਿਲੋਮੀਟਰ ਟਾਈਮ ਟਰਾਇਲ ਵੂਮੇਨ ਜੂਨੀਅਰ ਵਿਚ ਹਰਸ਼ੀਤਾ ਜਾਖੜ ਪੰਜਾਬ ਨੇ ਸੋਨ ਤਗਮਾ, ਭੂਮਿਕਾ ਹਰਿਆਣਾ ਨੇ ਚਾਂਦੀ ਦਾ ਤਗਮਾ ਅਤੇ ਸੂਹਾਨੀ ਐੱਨ.ਸੀ.ਓ. ਪਟਿਆਲਾ ਨੇ ਕਾਂਸੀ ਦਾ ਤਗ਼ਮਾ ਜਿੱਤਿਆ | 500 ਮੀਟਰ ਟਾਈਮ ਟਰਾਇਲ ਸਬ ਜੂਨੀਅਰ ਅਤੇ ਯੂਥ ਗਰਲਜ਼ ਪਲਕਪ੍ਰੀਤ ਕੌਰ ਪੰਜਾਬ ਨੇ ਸੋਨ ਤਗਮਾ, ਜਪਨੀਤ ਕੌਰ ਪੰਜਾਬ ਨੇ ਚਾਂਦੀ ਦਾ ਤਗਮਾ ਅਤੇ ਅੰਜਲੀ ਜਾਖੜ ਪੰਜਾਬ ਨੇ ਕਾਂਸੀ ਦਾ ਤਗਮਾ ਜਿੱਤਿਆ | ਇਸ ਮੌਕੇ ਸਾਇਕਿਲੰਗ ਕੋਚ ਰਾਜੇਸ਼ ਕੋਸ਼ਿਕ, ਸੀਨੀਅਰ ਕੋਚ ਕੁਲਦੀਪ ਸਿੰਘ, ਭੁਪਿੰਦਰ ਸਿੰਘ, ਪੀ.ਸੀ.ਪੀ ਗੁਰਨਾਮ ਸਿੰਘ, ਜੋਗਿੰਦਰ ਸਿੰਘ, ਰਾਜਵਿੰਦਰ ਕੌਰ, ਗਾਇਤ੍ਰੀ, ਨੇਹਾ, ਆਸ਼ੂ ਸ਼ਰਮਾ, ਅਕਸ਼ਿਤਾ ਵਰਮਾ, ਸੁਨੀਲ ਕੁਮਾਰ, ਨਵਦੀਪ, ਸਮੀਰ, ਸੰਜੇ, ਸੁਨੀਲ ਕੁਮਾਰ ਆਦਿ ਸਾਈਕਲਿਸਟ ਹਾਜ਼ਰ ਸਨ |

ਪਿਛਲੀ ਖ਼ਬਰ ਡਾ. ਰਾਜੂ ਨੇ 'ਆਪ' ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਐੱਨ. ਪੀ. ਐੱਸ. ਕਰਮਚਾਰੀਆਂ ਵਲੋਂ ਮੁੱਖ ਮੰਤਰੀ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।