04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਬਿਜਲੀ ਨਿਗਮ ਦੀਆਂ ਕੀਮਤੀ ਜ਼ਮੀਨਾਂ ਵੇਚਣ 'ਤੇ ਉਤਾਰੂ ਪੰਜਾਬ ਸਰਕਾਰ-ਰਾਜਪਾਲ ਸਿੰਘ

ਅਜੀਤ ਡੈਸਕ 20-02-2026
ਅੰਮਿ੍ਤਸਰ, 19 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪਾਵਰਕਾਮ ਬਾਰਡਰ ਜ਼ੋਨ ਅੰਮਿ੍ਤਸਰ ਦੇ ਪ੍ਰਧਾਨ ਰਾਜਪਾਲ ਸਿੰਘ ਨੇ ਕਿਹਾ ਕਿ ਪਾਵਰਕਾਮ ਮੈਨੇਜਮੈਂਟ ਵਲੋਂ ਮੀਟਿੰਗ 'ਚ ਹੋਏ ਸਮਝੌਤੇ ਤਹਿਤ ਬਿਜਲੀ ਨਿਗਮ ਦੀਆਂ ਜਾਇਦਾਦਾਂ ਨਾ ਵੇਚਣ ਦਾ ਭਰੋਸਾ ਦਿੱਤਾ ਸੀ, ਪ੍ਰੰਤੂ ਹੁਣ ਮੈਨੇਜਮੈਂਟ ਨੇ ਵਾਅਦਾ ਖ਼ਿਲਾਫ਼ੀ ਕਰਦੇ ਹੋਏ ਪਿੰਡ ਬਡੂੰਗਰ ਜ਼ਿਲ੍ਹਾ ਪਟਿਆਲਾ ਵਿਚ ਬਿਜਲੀ ਨਿਗਮ ਦੀ 50 ਏਕੜ ਜ਼ਮੀਨ ਪੁੱਡਾ ਦੇ ਨਾਮ ਤਬਦੀਲ ਕਰ ਦਿੱਤੀ ਹੈ, ਜਿਸ ਕਾਰਨ ਸਮੁੱਚੇ ਬਿਜਲੀ ਮੁਲਾਜ਼ਮ ਜਥੇਬੰਦੀਆਂ 'ਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਦੀਆਂ ਕੀਮਤੀ ਜ਼ਮੀਨਾਂ ਜੋ ਕਿ ਸਮਾਜ ਸੇਵੀ ਸੰਸਥਾਵਾਂ, ਪੰਜਾਬ ਦੇ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਦਾਨ ਕੀਤੀਆਂ ਗਈਆਂ ਹਨ, ਇਸ ਲਈ ਬਿਜਲੀ ਬੋਰਡ ਦੀਆਂ ਕੀਮਤੀ ਜ਼ਮੀਨਾ ਨੂੰ ਵੇਚਣ ਵਾਸਤੇ ਸਰਕਾਰ ਦਾ ਕੋਈ ਅਧਿਕਾਰ ਨਹੀਂ ਹੈ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਵਾਪਿਸ ਨਾ ਲਿਆ ਤਾਂ ਬਿਜਲੀ ਮੁਲਾਜ਼ਮ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ ਅਤੇ ਇਸ ਸੰਘਰਸ਼ ਦੌਰਾਨ ਹੋਣ ਵਾਲੇ ਕਿਸੇ ਵੀ ਨੁਕਸਾਨ ਲਈ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ |
ਪਿਛਲੀ ਖ਼ਬਰ ਵਿਆਹ ਸਮਾਗਮ ਦੌਰਾਨ ਵਾਪਰੇ ਗੋਲੀਕਾਂਡ 'ਚ ਜ਼ਖ਼ਮੀ ਜਰਮਨ ਸਿੰਘ ਦਾ ਹਾਲ ਜਾਣਨ ਅਮਨਦੀਪ ਹਸਪਤਾਲ ਪੁੱਜੇ ਸੀਨੀਅਰ ਅਕਾਲੀ ਆਗ... ਅਗਲੀ ਖ਼ਬਰ ਜੀ. ਐੱਸ. ਟੀ. ਕਾਨੂੰਨ ਨੂੰ ਲਾਗੂ ਕਰਨ 'ਚ ਆ ਰਹੀਆਂ ਸਮੱਸਿਆਵਾਂ ਦੇ ਵਿਰੋਧ 'ਚ ਜੀ. ਐੱਸ. ਟੀ. ਮਾਹਿਰਾਂ ਨੇ ਖੋਲਿ੍ਹਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।