ਅੰਮਿ੍ਤਸਰ, 19 ਫਰਵਰੀ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਪੁਰਾਤਨ ਤੇ ਪ੍ਰਮੁੱਖ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਜੇ.ਈ.ਈ. ਮੇਨ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਨਾਮ ਰੌਸ਼ਨ ਕੀਤਾ ਹੈ | ਦੀਵਾਨ ਵਲੋਂ ਪ੍ਰਾਪਤ ਵੇਰਵਿਆਂ ਅਨੁਸਾਰ ਵਿਦਿਆਰਥੀ ਏਕਮਦੀਪ ਸਿੰਘ ਸੀਕਰੀ ਨੇ 99.14 ਪ੍ਰਤੀਸ਼ਤ, ਕੁਸ਼ਲਦੀਪ ਸਿੰਘ ਨੇ 98.71 ਪ੍ਰਤੀਸ਼ਤ, ਸੁਖਮਨਜੀਤ ਸਿੰਘ ਨੇ 98.40 ਪ੍ਰਤੀਸ਼ਤ, ਸਰਬਜੋਤ ਸਿੰਘ ਨੇ 96.80 ਪ੍ਰਤੀਸ਼ਤ, ਸਹਿਜਦੀਪ ਸਿੰਘ ਨੇ 96.79 ਪ੍ਰਤੀਸ਼ਤ ਅਤੇ ਵਾਹਿਗੁਰੂ ਪਾਲ ਸਿੰਘ ਨੇ 89.40 ਪ੍ਰਤੀਸ਼ਤ ਅੰਕਾਂ ਨਾਲ ਕਾਮਯਾਬੀ ਹਾਸਿਲ ਕੀਤੀ | ਇਸ ਉਪਲਬੱਧੀ 'ਤੇ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ, ਆਨ: ਸਕੱਤਰ ਰਮਣੀਕ ਸਿੰਘ ਫ੍ਰੀਡਮ ਅਤੇ ਸਮੂਹ ਅਹੁਦੇਦਾਰਾਂ ਨੇ ਸਾਰੇ ਸਫ਼ਲ ਰਹੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਸੰਸਥਾ ਦੀ ਕੁਆਲਿਟੀ ਐਜੂਕੇਸ਼ਨ ਅਤੇ ਸਕੂਲ ਵਲੋਂ ਵਿਦਿਆਰਥੀ ਦੇ ਭਵਿੱਖ ਕੇਂਦਰਿਤ ਮਾਰਗ ਦਰਸ਼ਨ ਦਾ ਨਤੀਜਾ ਹੈ | ਸਕੂਲ ਦੇ ਮੈਂਬਰ ਇੰਚਾਰਜ ਆਦਰਸ਼ਪਿੰਦਰ ਸਿੰਘ ਮਾਨ, ਸਰਜੋਤ ਸਿੰਘ ਸਾਹਨੀ, ਰਬਿੰਦਰਬੀਰ ਸਿੰਘ ਭੱਲਾ ਅਤੇ ਪਿ੍ੰਸੀਪਲ ਕਵਲਪ੍ਰੀਤ ਕੌਰ ਨੇ ਵੀ ਉਕਤ ਪ੍ਰੀਖਿਆ ਵਿਚ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਭਵਿੱਖ ਦੀਆਂ ਮੰਜ਼ਿਲਾਂ ਸਰ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ |