ਅੰਮਿ੍ਤਸਰ, 19 ਫ਼ਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਅਧਿਆਪਕਾਂ/ਮੁਲਾਜ਼ਮਾਂ ਦੀਆਂ ਨੌਕਰੀਆਂ ਬਚਾਉਣ ਅਤੇ ਤਰੱਕੀਆਂ ਲਈ ਟੈੱਟ ਦੀ ਸ਼ਰਤ ਖਤਮ ਕਰਾਉਣ ਲਈ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਉਲੀਕੇ ਪ੍ਰੋਗਰਾਮ ਤਹਿਤ ਟੈੱਟ ਦੀ ਸ਼ਰਤ ਖ਼ਤਮ ਕਰਾਉਣ ਲਈ ਕੇਂਦਰੀ ਸਿੱਖਿਆ ਮੰਤਰੀ ਨੂੰ ਭਾਰਤੀ ਜਨਤਾ ਪਾਰਟੀ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਮੰਨਾ ਸਾਬਕਾ ਐੱਮ.ਐੱਲ.ਏ.) ਰਾਹੀਂ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਹਰਜਿੰਦਰ ਪਾਲ ਸਿੰਘ ਪੰਨੂੰ (ਸੂਬਾ ਪ੍ਰਧਾਨ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:), ਗੁਰਪ੍ਰੀਤ ਸਿੰਘ ਰਿਆੜ (ਸੂਬਾ ਫਾਊਾਡਰ ਪ੍ਰਧਾਨ ਮਾਸਟਰ ਕੇਡਰ ਯੂਨੀਅਨ ਪੰਜਾਬ) ਅਤੇ ਸੀਨੀਅਰ ਆਗੂ ਗੁਰਿੰਦਰ ਸਿੰਘ ਘੁੱਕੇਵਾਲੀ ਦੀ ਅਗਵਾਈ ਹੇਠ ਮੰਗ ਪੱਤਰ ਸੌਂਪਿਆ ਗਿਆ | ਇਸ ਦੌਰਾਨ ਵਫ਼ਦ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਮੰਨਾ ਨੇ ਕਿਹਾ ਕਿ ਲੰਮਾ ਸਮਾਂ ਤਜ਼ਰਬਾ ਹਾਸਿਲ ਪੰਜਾਬ ਦੇ ਅਧਿਆਪਕਾਂ ਦੀ ਟੈੱਟ ਸ਼ਰਤ ਖ਼ਤਮ ਕਰਨ ਦੀ ਜਾਇਜ਼ ਮੰਗ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਕੋਲ ਉਠਾਣਗੇ ਅਤੇ ਨਾਲ ਹੀ ਪੰਜਾਬ ਦੇ ਵਫ਼ਦ ਦੀ ਮੀਟਿੰਗ ਵੀ ਕੇਂਦਰੀ ਸਿੱਖਿਆ ਮੰਤਰੀ ਨਾਲ ਤੈਅ ਕਰਵਾ ਕੇ ਇਸ ਮੰਗ ਦਾ ਯੋਗ ਹੱਲ ਕੱਢਿਆ ਜਾਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਲਈ ਵੀ ਕੇਂਦਰ ਕੋਲ ਮੰਗ ਕਰਨਗੇ | ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਸੰਘਰਸ਼ ਕਮੇਟੀ ਵਲੋਂ ਇਸ ਭੱਖਦੇ ਮਸਲੇ ਦੇ ਹੱਲ ਲਈ ਪਹਿਲੇ ਪੜਾਅ 'ਚ ਕੇਂਦਰ ਤੱਕ ਪਹੁੰਚ ਕਰਨ ਲਈ ਸਾਰੇ ਪੰਜਾਬ ਦੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਰਾਹੀਂ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਕਿ ਕੇਂਦਰ ਸਰਕਾਰ 2011 ਤੇ ਪਹਿਲਾਂ ਨਿਯੁਕਤ ਅਧਿਆਪਕਾਂ 'ਤੇ ਲਾਈ ਗਈ ਟੈੱਟ ਦੀ ਸ਼ਰਤ ਖ਼ਤਮ ਕਰੇ | ਇਸ ਮੌਕੇ ਉਪਰੋਕਤ ਤੋਂ ਇਲਾਵਾ ਅਸ਼ਵਨੀ ਸ਼ਰਮਾ, ਦਲਜੀਤ ਸਿੰਘ ਲਹੌਰੀਆ, ਮਲਕੀਤ ਸਿੰਘ ਸੁਪਰਡੈਂਟ, ਸੁਖਦੇਵ ਸਿੰਘ ਵੇਰਕਾ, ਰਾਜਿੰਦਰ ਸਿੰਘ ਰਾਜਾਸਾਂਸੀ, ਜਸਵਿੰਦਰਪਾਲ ਸਿੰਘ ਜੱਸ, ਗੁਰਿੰਦਰਜੀਤ ਸਿੰਘ ਰਈਆ, ਗੁਰਪ੍ਰੀਤ ਸਿੰਘ ਸਿੱਧੂ ਲਵਪ੍ਰੀਤ ਸਿੰਘ ਢਪੱਈਆਂ, ਸਾਹਿਬ ਸਿੰਘ ਬੁਲਾਰਾ, ਕੰਵਲਜੀਤ ਸਿੰਘ ਭਿੰਡਰ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਨਵਾਂਪਿੰਡ, ਮਨਦੀਪ ਸਿੰਘ ਹਰਸ਼ਾ ਛੀਨਾ, ਲਵਪ੍ਰੀਤ ਸਿੰਘ ਵਡਾਲਾ, ਮਨਜੀਤ ਸਿੰਘ, ਬਲਜਿੰਦਰ ਸਿੰਘ ਰਈਆ, ਅਜੇ ਕੁਮਾਰ ਬੱਗਾ ਕਲਾਂ ਆਦਿ ਆਗੂ ਮੌਜੂਦ ਸਨ |