03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਕੇਂਦਰੀ ਵਿਧਾਨ ਸਭਾ ਹਲਕੇ 'ਚ ਵਿਧਾਇਕ ਡਾ. ਅਜੇ ਗੁਪਤਾ ਨੇ ਕੀਤਾ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਅਜੀਤ ਡੈਸਕ 20-02-2026
ਅੰਮਿ੍ਤਸਰ, 19 ਫਰਵਰੀ, (ਰਾਜੇਸ਼ ਕੁਮਾਰ ਸ਼ਰਮਾ)-ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਦਾਲ ਮੰਡੀ, ਸਵਾਂਕ ਮੰਡੀ, ਨਮਕ ਮੰਡੀ ਅਤੇ ਆਲੇ-ਦੁਆਲੇ ਦੇ ਖੇਤਰਾਂ 'ਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ | ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ 'ਚ ਵਿਕਾਸ ਕਾਰਜ ਜਾਰੀ ਰਹਿਣਗੇ | ਉਨ੍ਹਾਂ ਕਿਹਾ ਕਿ ਗਲੀਆਂ ਅਤੇ ਸੜਕਾਂ ਦੇ ਨਿਰਮਾਣ ਲਈ 5 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਅੱਜ ਦਾਲ ਮੰਡੀ, ਵਾਲਡ ਸਿਟੀ ਖੇਤਰ 'ਚ ਸ਼ੁਭ ਸ਼ੁਰੂਆਤ ਕੀਤੀ ਗਈ | ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਦੇ ਵਪਾਰੀ ਟੁੱਟੀਆਂ ਗਲੀਆਂ ਅਤੇ ਬਾਜ਼ਾਰਾਂ ਦੀ ਮੁਰੰਮਤ ਦੀ ਮੰਗ ਕਰ ਰਹੇ ਸਨ, ਜੋ ਹੁਣ ਪੂਰੀ ਹੋ ਗਈ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਬਹੁਤ ਰਾਹਤ ਮਿਲੇਗੀੇ | ਵਿਧਾਇਕ ਡਾ. ਅਜੇ ਗੁਪਤਾ ਨੇ ਦੱਸਿਆ ਕਿ ਹਲਕੇ 'ਚ ਸੀਵਰੇਜ਼ ਦੀ ਸਮੱਸਿਆ ਨੂੰ ਹੱਲ ਕਰਨ ਲਈ ਖਾਪਰਖੇੜੀ ਸੀਵਰੇਜ਼ ਟਰੀਟਮੈਂਟ ਪਲਾਂਟ ਦੀ ਸਮਰੱਥਾ ਨੂੰ 50 ਐੱਮ.ਐੱਲ.ਡੀ. ਵਧਾਉਣ ਦਾ ਕੰਮ ਵੀ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਵਧੀ ਹੋਈ ਸਮਰੱਥਾ ਨਾਲ ਸੀਵਰੇਜ਼ ਦੀ ਸਮੱਸਿਆ ਹੱਲ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਕੈਰੋਂ ਮਾਰਕੀਟ ਆਧੁਨਿਕ ਪਾਰਕਿੰਗ ਸਟੈਂਡ ਦੀ ਉਸਾਰੀ ਦਾ ਕੰਮ ਵੀ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ | ਉਨ੍ਹਾਂ ਕਿਹਾ ਕਿ ਦੋਵੇਂ ਪ੍ਰੋਜੈਕਟ ਜੂਨ 2026 ਵਿਚ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਢਾਬ ਖਟੀਕਾਂ ਵਿਖੇ ਸਥਿਤ ਇਤਿਹਾਸਕ ਮਹਿਲਾ ਹਸਪਤਾਲ ਦੇ ਵਿਕਾਸ ਕਾਰਜ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਸ ਹਸਪਤਾਲ ਦਾ ਪੂਰੀ ਤਰ੍ਹਾਂ ਨਵੀਨੀਕਰਨ ਕੀਤਾ ਜਾਵੇਗਾ | ਇਸ ਮੌਕੇ ਵਾਰਡ ਇੰਚਾਰਜ ਰਿਸ਼ੀ ਕਪੂਰ, ਬੌਬੀ ਸੇਤੀਆ, ਗੁਰਮੀਤ ਸਿੰਘ ਕਾਲੜਾ, ਰਾਹੁਲ ਕੁਮਾਰ, ਮੈਡਮ ਰਾਸ਼ੀ ਸਮੇਤ ਨਿਗਮ ਅਧਿਕਾਰੀ ਮੌਜੂਦ ਸਨ |
ਪਿਛਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਦੇ ਚੌਥੀ ਜਮਾਤ ਦੇ ਵਿਦਿਆਰਥੀਆਂ ਦਾ ਸਾਲਾਨਾ ਸਮਾਗਮ ਅਗਲੀ ਖ਼ਬਰ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਨੇ ਟੈੱਟ ਦੀ ਸ਼ਰਤ ਖ਼ਤਮ ਕਰਾਉਣ ਲਈ ਕੇਂਦਰੀ ਸਿੱਖਿਆ ਮੰਤਰੀ ਨੂੰ ਭੇਜਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।