27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

2 ਕਿਲੋਗ੍ਰਾਮ ਅਫੀਮ ਸਮੇਤ ਔਰਤ ਗਿ੍ਫਤਾਰ

ਅਜੀਤ ਡੈਸਕ 22-02-2026
ਅੰਮਿ੍ਤਸਰ, 21 ਫਰਵਰੀ (ਰੇਸ਼ਮ ਸਿੰਘ)-ਨਸ਼ੀਲੇ ਪਦਾਰਥ ਅਫੀਮ ਦੀ ਤਸਕਰੀ ਕਰ ਰਹੀ ਇਕ ਔਰਤ ਨੂੰ ਪੁਲਿਸ ਵਲੋਂ ਗਿ੍ਫਤਾਰ ਕੀਤਾ ਗਿਆ ਹੈ ਜਿਸ ਪਾਸੋਂ ਪੁਲਿਸ ਨੇ 2 ਕਿਲੋਗ੍ਰਾਮ ਅਫੀਮ ਵੀ ਬਰਾਮਦ ਕੀਤੀ ਹੈ | ਗਿ੍ਫਤਾਰ ਕੀਤੀ ਔਰਤ ਦੀ ਸ਼ਨਾਖਤ ਸੋਨੀਆ ਵਾਸੀ ਸ਼ਹੀਦ ਊਧਮ ਸਿੰਘ ਨਗਰ ਸੁਲਤਾਨਵਿੰਡ ਰੋਡ ਵਜੋਂ ਹੋਈ ਹੈ | ਸਬ ਇੰਸ: ਸ਼ਮਸ਼ੇਰ ਸਿੰਘ ਸੀ.ਆਈ.ਏ. ਸਟਾਫ ਨੇ ਦੱਸਿਆ ਕਿ ਉਹ ਜਦੋਂ ਪੁਲਿਸ ਪਾਰਟੀ ਨਾਲ ਗਸ਼ਤ 'ਤੇ ਸਨ ਤਾਂ ਸੁਦਰਸ਼ਨ ਨਗਰ ਸੁਲਤਾਨਵਿੰਡ ਰੋਡ ਵਿਖੇ ਇਕ ਔਰਤ ਪੁਲਿਸ ਨੂੰ ਦੇਖ ਕੇ ਯਕਦਮ ਘਬਰਾ ਗਈ ਤੇ ਆਪਣੇ ਸੱਜੇ ਹੱਥ 'ਚ ਫੜੇ ਕਾਲੇ ਰੰਗ ਦੇ ਮੋਮੀ ਲਿਫ਼ਾਫ਼ੇ ਵਿਚ ਲਪੇਟੀ ਹੋੋਈ ਕੋਈ ਵਜ਼ਨਦਾਰ ਚੀਜ਼ ਜਮੀਨ 'ਤੇ ਸੁੱਟਣ ਲਗੀ | ਪੁਲਿਸ ਵਲੋਂ ਲੇਡੀ ਕਾਂਸਟੇਬਲ ਦੀ ਮਦਦ ਨਾਲ ਉਸਨੂੰ ਕਾਬੂ ਕਰ ਲਿਆ ਗਿਆ ਜਿਸ ਪਾਸੋਂ 2 ਕਿਲੋਗ੍ਰਾਮ ਅਫੀਮ ਬਰਾਮਦ ਹੋਈ | ਪੁਲਿਸ ਵਲੋਂ ਥਾਣਾ ਬੀ. ਡਵੀਜ਼ਨ ਵਿਖੇ ਉਕਤ ਔਰਤ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਮਾਤਾ ਲਾਲ ਦੇਵੀ ਦੇ ਜਨਮ ਦਿਨ ਮੌਕੇ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਅੰਮਿ੍ਤਸਰ 'ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਯੋਜਨਾ ਦੇ ਕਾਰਡਾਂ ਦੀ ਕੀਤੀ ਸਮੀਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।