29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਕਰਨਾ ਪੈ ਰਿਹਾ ਸਾਹਮਣਾ

ਲਾਰੰਸ ਰੋਡ 'ਤੇ ਖੜ੍ਹੇ ਚਾਰ ਪਹੀਆ ਵਾਹਨਾਂ ਦੇ ਵੱਖ-ਵੱਖ ਦਿ੍ਸ਼ | ਤਸਵੀਰ : ਨਿਰਮਲ ਸਟੂਡੀਓ <br/> 22-02-2026
ਅੰਮਿ੍ਤਸਰ, 21 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਰ ਦੇ ਪਾਸ਼ ਇਲਾਕੇ ਲਾਰੰਸ 'ਤੇ ਚਾਰ ਪਹੀਆ ਵਾਹਨਾਂ ਦੀ ਗਲਤ ਪਾਰਕਿੰਗ ਟਰੈਫਿਕ ਜਾਮ ਦਾ ਵੱਡਾ ਕਾਰਨ ਬਣ ਰਹੀ ਹੈ ਅਤੇ ਇਸਦਾ ਖਾਮਿਆਜਾ ਆਮ ਰਾਹਗੀਰਾਂ ਨੂੰ ਭੁਗਤਣਾ ਪੈ ਰਿਹਾ ਹੈ | ਜਾਣਕਾਰੀ ਮੁਤਾਬਕ ਸ਼ਹਿਰ ਦਾ ਲਾਰੰਸ ਰੋਡ ਇਲਾਕੇ 'ਚ ਟਰੈਫਿਕ ਦੀ ਸਮੱਸਿਆ ਲਗਾਤਾਰ ਵਧਦੀ ਜਾ ਰਹੀ ਹੈ | ਵਾਹਨ ਚਾਲਕ ਰਾਹ 'ਚ ਹੀ ਆਪਣੇ ਵਾਹਨਾਂ ਨੂੰ ਰੋਕ ਕੇ ਚੱਲੇ ਜਾਂਦੇ ਹਨ, ਜਿਸ ਕਰਕੇ ਉਨ੍ਹਾਂ ਦਾ ਇਹ ਵਤੀਰਾ ਆਮ ਰਾਹਗੀਰਾਂ ਲਈ ਟਰੈਫਿਕ ਜਾਮ ਦਾ ਕਾਰਨ ਬਣ ਜਾਂਦਾ ਹੈ | ਨਾਵਲਟੀ ਅਤੇ ਨਹਿਰੂ ਸ਼ਾਪਿੰਗ ਕੰਪਲੈਕਸ ਨਜ਼ਦੀਕ ਰਾਤ ਸ਼ਾਮ ਤੋਂ ਹੀ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲਗ ਜਾਂਦੀਆਂ ਹਨ | ਦੇਖਣ ਨੂੰ ਆਇਆ ਹੈ ਲੋਕ ਬੇਖ਼ੌਫ ਆਪਣੇ ਵਾਹਨਾਂ ਨੂੰ ਇੱਥੇ ਲਗਾ ਕੇ ਖ਼ਰੀਦਦਾਰੀ ਕਰਨ ਚੱਲੇ ਜਾਂਦੇ ਹਨ ਅਤੇ ਬਾਅਦ 'ਚ ਉੱਥੋਂ ਲੰਘਣ ਵਾਲਿਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਹੋ ਹਾਲਤ ਖਾਣ-ਪੀਣ ਦੀਆਂ ਦੁਕਾਨਾਂ ਦੇ ਸਾਹਮਣੇ ਖੜ੍ਹੇ ਵਾਹਨਾਂ ਦੀ ਹੁੰੰਦੀ ਹੈ | ਲੋਕ ਵਾਹਨਾਂ 'ਚ ਹੀ ਖਾਣ-ਪੀਣ ਲੱਗ ਜਾਂਦੇ ਹਨ, ਜਿਸ ਕਾਰਨ ਰੋਡ 'ਤੇ ਲੰਮਾ ਜਾਮ ਲੱਗ ਜਾਂਦਾ ਹੈ | ਰਾਹਗੀਰਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਕਤ ਇਲਾਕੇ 'ਚ ਵਾਹਨਾਂ ਦੀ ਪਾਰਕਿੰਗ ਨੂੰ ਦਰੁਸਤ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਟਰੈਫਿਕ ਜਾਮ ਦਾ ਸਾਹਮਣਾ ਨਾ ਕਰਨਾ ਪਵੇ |
ਪਿਛਲੀ ਖ਼ਬਰ ਲਾਰੰਸ ਰੋਡ 'ਤੇ ਚਾਰ ਪਹੀਆ ਵਾਹਨਾਂ ਦੀ ਗਲਤ ਪਾਰਕਿੰਗ ਬਣ ਰਹੀ ਟ੍ਰੈਫਿਕ ਜਾਮ ਦਾ ਕਾਰਨ ਅਗਲੀ ਖ਼ਬਰ ਸ੍ਰੀ ਹਨੂੰਮਾਨ ਧਾਮ ਵਿਖੇ ਬ੍ਰਹਮ ਮੂਰਤੀਆਂ ਦਾ ਪ੍ਰਾਣ-ਪ੍ਰਤੀਸ਼ਠਾ ਮਹਾਂ ਉਤਸਵ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।