05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਸ਼੍ਰੋਮਣੀ ਕਮੇਟੀ ਦੀਆਂ ਹਾਕੀ ਅਕੈਡਮੀਆਂ ਲਈ ਦੋ ਦਿਨਾਂ ਚੋਣ ਟਰਾਇਲ ਪ੍ਰਕਿਰਿਆ ਸਮਾਪਤ <br/>

ਅਜੀਤ ਡੈਸਕ 02-03-2026
ਅੰਮਿ੍ਤਸਰ, 1 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਹਰਗੋਬਿੰਦ ਐਸਟਰੋਟਰਫ ਹਾਕੀ ਸਟੇਡੀਅਮ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਬਾਬਾ ਬਕਾਲਾ ਸਾਹਿਬ ਵਿਖੇ ਚੱਲ ਰਹੀਆਂ ਤਿੰਨ ਹਾਕੀ ਅਕੈਡਮੀਆਂ ਦੇ ਲਈ ਅੰਡਰ 14 ਸਾਲ ਉਮਰ ਵਰਗ ਦੇ ਖਿਡਾਰੀਆਂ ਦੀ ਦੋ ਦਿਨਾਂ ਚੋਣ ਟਰਾਇਲ ਪ੍ਰਕਿਰਿਆ ਸੰਪੰਨ ਹੋ ਗਈ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਤੇ ਸਪੋਰਟਸ ਵਿਭਾਗ ਸਕੱਤਰ ਤਜਿੰਦਰ ਸਿੰਘ ਪੱਡਾ ਦੀ ਨਿਗਰਾਨੀ ਅਤੇ ਪ੍ਰਬੰਧਾਂ ਹੇਠ ਇਸ ਸਿਲਸਿਲੇ ਦੌਰਾਨ ਸੂਬੇ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਅੰਡਰ 14 ਸਾਲ ਉਮਰ ਵਰਗ ਦੇ ਗੁਰਸਿੱਖ ਖਿਡਾਰੀਆਂ ਨੇ ਸਰਗਰਮੀ ਨਾਲ ਸ਼ਮੂਲੀਅਤ ਕੀਤੀ | ਇੰਚਾਰਜ ਸੁਖਦੀਪ ਸਿੰਘ ਗਿੱਲ ਅਨੁਸਾਰ ਇਸ ਦੌਰਾਨ ਭਾਰਤੀ ਹਾਕੀ ਟੀਮ ਦੇ ਸਾਬਕਾ ਚੀਫ ਕੋਚ ਅਰਜਨ ਐਵਾਰਡੀ ਰਜਿੰਦਰ ਸਿੰਘ, ਉੱਘੇ ਹਾਕੀ ਓਲੰਪੀਅਨ ਅਰਜਨ ਐਵਾਰਡੀ ਬਿ੍ਗੇਡੀਅਰ ਹਰਚਰਨ ਸਿੰਘ ਤੇ ਕੌਮਾਂਤਰੀ ਅੰਪਾਇਰ ਗੁਰਮੀਤ ਸਿੰਘ ਮੀਤਾ ਦੇ ਵਲੋਂ ਸਾਂਝੇ ਤੌਰ 'ਤੇ ਖਿਡਾਰੀਆਂ ਦੀ ਖੇਡ ਸ਼ੈਲੀ ਨੂੰ ਬੜੀ ਗੰਭੀਰਤਾ ਤੇ ਡੂੰਘਆਈ ਨਾਲ ਵੇਖਿਆ ਗਿਆ | ਉਨ੍ਹਾਂ ਦੱਸਿਆ ਕਿ ਬੇਸ਼ੱਕ ਸੂਬੇ ਦੇ 'ਚ ਹਾਕੀ ਖੇਡਣ ਵਾਲੇ ਸ਼ੌਕੀਨਾਂ ਦੀ ਕੋਈ ਘਾਟ ਨਹੀਂ, ਪਰ ਕੁਝ ਇਕ ਨੂੰ ਛੱਡ ਕੇ ਬਾਕੀ ਦੇ ਸਮੁੱਚੇ ਖਿਡਾਰੀ ਅਜੇ ਵੀ ਖੇਡ ਨਿਯਮਾਵਲੀ ਤੋਂ ਅਣਜਾਣ ਅਤੇ ਕੋਰੇ ਹਨ | ਉਨ੍ਹਾਂ ਨੂੰ ਸਮਾਂ ਰਹਿੰਦੇ ਹੋਏ ਆਪਣੀ ਖੇਡ ਸ਼ੈਲੀ ਦੇ ਵਿਚ ਚੁਸਤੀ ਫੁਰਤੀ ਲਿਆਉਣੀ ਹੋਵੇਗੀ | ਸਪੋਰਟਸ ਵਿਭਾਗ ਦੇ ਸਕੱਤਰ ਤਜਿੰਦਰ ਸਿੰਘ ਪੱਡਾ ਨੇ ਸਮੁੱਚੀ ਸ਼੍ਰੋਮਣੀ ਕਮੇਟੀ ਨੂੰ ਵਧਾਈ ਦਿੱਤੀ ਅਤੇ ਨਵੇਂ ਚੁਣੇ ਗਏ ਖਿਡਾਰੀ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਦੌਰਾਨ ਉਨ੍ਹਾਂ ਨੇ ਇਸ ਦੋ ਦਿਨਾਂ ਚੋਣ ਟਰਾਇਲ ਪ੍ਰਕਿਰਿਆ ਦੇ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਖੇਡ ਪ੍ਰਬੰਧਕਾਂ ਤੇ ਅਹਿਮ ਭੂਮਿਕਾ ਅਦਾ ਕਰਨ ਵਾਲਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਕੌਮੀ ਹਾਕੀ ਖਿਡਾਰੀ ਕੁਲਜੀਤ ਸਿੰਘ ਹੁੰਦਲ ਪਾਖਰਪੁਰਾ ਸੀਆਈਟੀ ਰੇਲਵੇ, ਇੰਸਪੈਕਟਰ ਸੁਰਿੰਦਰ ਸਿੰਘ ਸਰਹਾਲੀ, ਗੁਰਦੁਆਰਾ ਛੇਹਰਟਾ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ, ਕੋਚ ਅਵਤਾਰ ਸਿੰਘ, ਕੋਚ ਸੁਰਜੀਤ ਸਿੰਘ, ਕੋਚ ਪ੍ਰੇਮ ਸਿੰਘ, ਕੋਚ ਭੁਪਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਾਕੀ ਖੇਡ ਪ੍ਰੇਮੀ ਤੇ ਖੇਡ ਪ੍ਰਮੋਟਰ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨ-ਮਜ਼ਦੂਰ ਮੋਰਚੇ ਵਲੋਂ ਅੰਮਿ੍ਤਸਰ ਡੀ.ਸੀ. ਦਫ਼ਤਰ ਅੱਗੇ ਮੋਰਚਾ 19 ਤੋਂ- ਪੰਧੇਰ <br/> ਅਗਲੀ ਖ਼ਬਰ ਭਾਈ ਗੁਰਦਾਸ ਜੀ ਨਗਰ ਨਿਊ ਅੰਮਿ੍ਤਸਰ ਵਿਖੇ ਆਸ਼ਾ ਤੇ ਮਿਡ-ਡੇ-ਮੀਲ ਵਰਕਰਾਂ ਵਲੋਂ ਮੰਗਾਂ ਸੰਬੰਧੀ ਮੰਤਰੀ ਈ. ਟੀ. ਓ. ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।