04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਮੰਦਰ ਸ੍ਰੀ ਜੈ ਕਿ੍ਸ਼ਨੀਆਂ ਦਾ 59ਵਾਂ ਸਾਲਾਨਾ ਮਹੋਤਸਵ ਅਤੇ ਸੰਤ ਸਮਾਗਮ ਸਮਾਪਤ <br/>

ਅਜੀਤ ਡੈਸਕ 02-03-2026
ਅੰਮਿ੍ਤਸਰ, 1 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਮੰਦਰ ਸ੍ਰੀ ਜੈ ਕਿ੍ਸ਼ਨੀਆਂ ਦਾ 59ਵਾਂ ਸਾਲਾਨਾ ਮਹੋਤਸਵ ਅਤੇ ਸੰਤ ਸਮਾਗਮ ਬੜੀ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਗਿਆ | ਸਮਾਗਮ 'ਚ ਦੂਰ-ਦੂਰ ਤੋਂ ਆਈਆਂ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਧਾਰਮਿਕ ਕੀਰਤਨ, ਪ੍ਰਵਚਨ ਅਤੇ ਸੇਵਾ ਕਾਰਜਾਂ 'ਚ ਭਾਗ ਲਿਆ | ਇਸ ਪਵਿੱਤਰ ਮੌਕੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਪਹੁੰਚੇ | ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ 'ਚ ਪ੍ਰੇਮ, ਭਾਈਚਾਰੇ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਮੰਦਰ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਦੇ ਯਤਨਾਂ ਦੀ ਸਰਾਹਨਾ ਕੀਤੀ | ਸਮਾਗਮ ਦੌਰਾਨ ਸੰਤ ਮਹਾਂਪੁਰਖਾਂ ਨੇ ਆਤਮਿਕ ਜੀਵਨ ਦੀ ਮਹੱਤਤਾ ਬਾਰੇ ਉਪਦੇਸ਼ ਦਿੱਤੇ ਅਤੇ ਮਨੁੱਖਤਾ ਦੀ ਸੇਵਾ ਨੂੰ ਸਭ ਤੋਂ ਵੱਡਾ ਧਰਮ ਦੱਸਿਆ | ਅਖ਼ੀਰ 'ਚ ਮੰਦਰ ਦੇ ਸੰਚਾਲਕ ਦਰਸ਼ਨਾਚਾਰਿਆ ਡਾ. ਸਾਗਰ ਮੁਨੀ ਸ਼ਾਸਤਰੀ, ਪ੍ਰਧਾਨ ਅੰਜਨਾ ਲੂਥਰਾ ਤੇ ਅਨੀਤਾ ਸ਼ਰਮਾ ਵਲੋਂ ਓ. ਪੀ. ਸੋਨੀ ਅਤੇ ਕੌਂਸਲਰ ਵਿਕਾਸ ਸੋਨੀ ਨੂੰ ਸਨਮਾਨਿਤ ਵੀ ਕੀਤਾ ਗਿਆ |

ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਕੂਲ ਆਫ਼ ਐਮੀਨੈਂਸ ਪ੍ਰੀਖਿਆ ਸ਼ਾਂਤਮਈ ਮਾਹੌਲ 'ਚ ਹੋਈ ਮੁਕੰਮਲ <br/> ਅਗਲੀ ਖ਼ਬਰ ਛੁੱਟੀ ਵਾਲੇ ਦਿਨ ਵੀ ਅਸਟੇਟ ਵਿਭਾਗ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕੀਤੀ ਕਾਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।