ਅੰਮਿ੍ਤਸਰ, 1 ਮਾਰਚ (ਸੁਰਿੰਦਰ ਕੋਛੜ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੈਂਬਰ ਰਜਿੰਦਰ ਸਿੰਘ ਮਰਵਾਹਾ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਪਾਰ ਅਤੇ ਉਦਯੋਗ ਵਿੰਗ ਦੇ ਪ੍ਰਧਾਨ ਐੱਨ. ਕੇ. ਸ਼ਰਮਾ ਵਲੋਂ ਸੀਨੀਅਰ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਸੰਬੰਧੀ ਐਲਾਨ ਕਰਦਿਆਂ ਹੋਇਆਂ ਸ਼ਰਮਾ ਨੇ ਕਿਹਾ ਕਿ ਰਜਿੰਦਰ ਸਿੰਘ ਮਰਵਾਹਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੈਂਬਰ ਹਨ, ਜਿਨ੍ਹਾਂ ਦਾ ਮਾਝਾ ਖੇਤਰ ਦੇ ਵਿਸ਼ੇਸ਼ ਕਰਕੇ ਅੰਮਿ੍ਤਸਰ ਦੇ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ 'ਚ ਪ੍ਰਸ਼ੰਸਾਯੋਗ ਵੱਕਾਰ ਅਤੇ ਰਸੂਖ਼ ਹੈ | ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਦੀ ਕਦਰ ਕਰਦਿਆਂ ਹੋਇਆਂ ਉਨ੍ਹਾਂ ਨੂੰ ਜ਼ਿੰਮੇਵਾਰੀ ਵਾਲੇ ਰੁਤਬੇ ਤੇ ਸੁਸ਼ੋਭਿਤ ਕੀਤਾ ਗਿਆ ਹੈ | ਮਰਵਾਹਾ ਦੀ ਨਿਯੁਕਤੀ 'ਤੇ ਅੰਮਿ੍ਤਸਰ ਦੇ ਵਪਾਰੀਆਂ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਚਰਨਜੀਤ ਸਿੰਘ ਪੂਜੀ, ਹਰਪਾਲ ਸਿੰਘ ਆਹਲੂਵਾਲੀਆ, ਸੁਖਵਿੰਦਰ ਸਿੰਘ ਕੋਹਲੀ, ਮਨਦੀਪ ਸਿੰਘ, ਤੇਗ਼ ਬ੍ਰਦਰਜ਼, ਹਰਪ੍ਰੀਤ ਸਿੰਘ ਭਾਟੀਆ, ਤਜਿੰਦਰ ਪਾਲ ਸਿੰਘ ਬੌਬੀ ਬਾਦਸ਼ਾਹ, ਅਮਰਜੀਤ ਸਿੰਘ ਨਾਰੰਗ, ਡਾ: ਅਮਰਜੀਤ ਸਿੰਘ ਸਚਦੇਵਾ ਅਤੇ ਹੋਰ ਸ਼ਹਿਰ ਵਾਸੀਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਯਕੀਨ ਦਿੱਤਾ |