23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਹੋਲੇ ਮਹੱਲੇ ਮੌਕੇ ਕੋਟ ਖ਼ਾਲਸਾ 'ਚ ਬਦਾਮਾਂ ਵਾਲੇ ਦੁੱਧ ਦਾ ਲੰਗਰ ਲਗਾਇਆ

ਅਜੀਤ ਡੈਸਕ 06-03-2026
ਛੇਹਰਟਾ, 5 ਮਾਰਚ (ਪੱਤਰ ਪ੍ਰੇਰਕ)-ਸਥਾਨਕ ਕੋਟ ਖਾਲਸਾ ਵਿਖੇ ਸ਼ਹੀਦ ਬਾਬਾ ਹਿੰਮਤ ਸਿੰਘ ਖਾਲਸਾ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਕੁੰਦਨ ਸਿੰਘ ਕੋਟ ਖਾਲਸਾ, ਪ੍ਰਧਾਨ ਮਨਜੀਤ ਸਿੰਘ, ਸੁਖਦੇਵ ਸਿੰਘ ਸੀਨੀਅਰ ਮੀਤ ਪ੍ਰਧਾਨ ਤੇ ਗੁਰਦੇਵ ਸਿੰਘ ਝਲਕ ਖਜਾਨਚੀ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹੋਲੇ ਮਹੱਲੇ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਸੰਗਤਾ ਲਈ ਬਦਾਮਾਂ ਵਾਲੇ ਦੁੱਧ ਦਾ ਲੰਗਰ ਲਗਾਇਆ ਗਿਆ | ਚੇਅਰਮੈਨ ਕੁੰਦਨ ਸਿੰਘ ਤੇ ਸਮੂਹ ਸੰਸਥਾ ਦੇ ਮੈਂਬਰਾਂ ਨੇ ਸੰਗਤਾਂ ਨੂੰ ਬਦਾਮਾ ਵਾਲਾ ਦੁੱਧ ਵਰਤਾਉਣ ਦੀ ਸੇਵਾ ਕੀਤੀ ਤੇ ਲਾਹਾ ਖੱਟਿਆ ਤੇ ਕਿਹਾ ਕਿ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਕੁਰਬਾਨੀ ਬੇਮਿਸਾਲ ਹੈ | ਇਸ ਮੌਕੇ ਸੰਤੋਖ ਸਿੰਘ ਰਾਹੀ, ਦਵਿੰਦਰ ਸਿੰਘ ਫਤਾਹਪੁਰ, ਮਨਜੀਤ ਸਿੰਘ ਪ੍ਰਧਾਨ, ਸੁਖਦੇਵ ਸਿੰਘ ਸੀਨੀ: ਮੀਤ ਪ੍ਰਧਾਨ, ਹਰਜੀਤ ਸਿੰਘ ਜਰਨਲ ਸਕੱਤਰ, ਗੁਰਦੇਵ ਸਿੰਘ ਝਲਕਾ ਖਜਾਨਚੀ, ਸਰਬਜੀਤ ਸਿੰਘ, ਸੁਰਜੀਤ ਸਿੰਘ, ਚਰਨਜੀਤ ਸਿੰਘ, ਜਸਪਾਲ ਸਿੰਘ, ਰਜਿੰਦਰ ਸਿੰਘ, ਦਿਲਬਾਗ ਸਿੰਘ, ਸੁਰਿੰਦਰ ਸਿੰਘ, ਕੁਲਵੰਤ ਸਿੰਘ, ਸੁਨੀਲ ਭਨੋਟ, ਭੁਪਿੰਦਰ ਸਿੰਘ (ਸਾਰੇ ਮੈਂਬਰ) ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹੇ ਵਿਚ 'ਡਿਸਟਿ੍ਕਟ ਮੈਡੀਕਲ ਬੋਰਡ ਫਾਰ ਨੇਗਲੀਜੈਂਸ' ਦਾ ਗਠਨ <br/> ਅਗਲੀ ਖ਼ਬਰ 9ਵਾਂ ਮਾਤਾ ਸੁਰਜੀਤ ਕੌਰ ਅਠੌਲਾ ਯਾਦਗਾਰੀ ਐਵਾਰਡ-2026 ਡਾ. ਸਤਿੰਦਰ ਕੌਰ ਕਾਹਲੋਂ ਦੀ ਝੋਲੀ ਪਵੇਗਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।