16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਰਾਜਾਸਾਂਸੀ 'ਚ ਬਲਾਕ ਹਰਸ਼ਾ ਦੇ ਡਿਪੂ ਹੋਲਡਰਾਂ ਦੀ ਇਕੱਤਰਤਾ <br/>

ਅਜੀਤ ਡੈਸਕ 09-03-2026
ਰਾਜਾਸਾਂਸੀ, 8 ਮਾਰਚ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਰਾਜਾਸਾਂਸੀ ਵਿਖੇ ਬਲਾਕ ਹਰਸ਼ਾ ਛੀਨਾ ਦੇ ਡਿਪੂ ਹੋਲਡਰਾਂ ਦੀ ਇਕ ਅਹਿਮ ਮੀਟਿੰਗ ਇੰਸਪੈਕਟਰ ਯਾਦਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ | ਜਿਸ 'ਚ ਡਿਪੂ ਹੋਲਡਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਸੰਬੰਧੀ ਵਿਚਾਰ ਵਟਾਂਦਰੇ ਕੀਤੇ ਗਏ | ਇਸ ਤੋਂ ਇਲਾਵਾ ਸਮੂਹ ਡਿਪੂ ਹੋਲਡਰਾਂ ਨੇ ਇੰਸਪੈਕਟਰ ਯਾਦਵਿੰਦਰ ਸਿੰਘ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਵਲੋਂ ਲਾਭਪਾਤਰੀਆਂ ਨੂੰ ਦਿੱਤੀ ਜਾਂਦੀ ਸਹੂਲਤ ਨੂੰ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਪਹੁੰਚਾਉਣ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ ਤੇ ਕੋਈ ਵੀ ਕਿਸਮ ਦੀ ਸ਼ਿਕਾਇਤ ਨਹੀਂ ਆਉਣ ਦੇਣਗੇ | ਇਸ ਮੌਕੇ ਕਰਨਦੀਪ ਸਿੰਘ, ਰਾਜਾ ਸੈਂਸਰਾ, ਨਿਸ਼ਾ ਸੇਠੀ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ ਘੁੱਕੇਵਾਲੀ, ਰਜਿੰਦਰ ਸਿੰਘ, ਕਰਨਦੀਪ ਸਿੰਘ, ਹਰਜੀਤ ਸਿੰਘ ਪ੍ਰਦੂਮਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਆਰਟ ਗੈਲਰੀ ਵਿਖੇ ਮਹਿਲਾ ਦਿਵਸ 'ਤੇ ਕਲਾ ਪ੍ਰਦਰਸ਼ਨੀ ਲਗਾਈ <br/> ਅਗਲੀ ਖ਼ਬਰ ਅਧਿਆਪਕਾ ਰਤਵੰਤ ਕੌਰ ਨੂੰ ਸੇਵਾਮੁਕਤ ਹੋਣ 'ਤੇ ਦਿੱਤੀ ਵਿਦਾਇਗੀ ਪਾਰਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।