17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ-ਵਿਧਾਇਕਾ ਜੀਵਨ ਜੋਤ ਕੌਰ <br/>

ਅਜੀਤ ਡੈਸਕ 09-03-2026
ਅੰਮਿ੍ਤਸਰ, 8 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨੂੰ 1500 ਤੇ 1000 ਰੁਪਏ ਦੇਣ ਸੰਬੰਧੀ ਲਿਆ ਫ਼ੈਸਲਾ ਇਤਿਹਾਸਿਕ ਹੈ | ਵਿਧਾਨ ਸਭਾ ਹਲਕਾ ਅੰਮਿ੍ਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਇਸ ਇਤਿਹਾਸਿਕ ਫ਼ੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਚੋਣਾਂ ਦੌਰਾਨ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਵਾਅਦਾ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਪੂਰਾ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਆਪ ਸਰਕਾਰ ਹਮੇਸ਼ਾ ਹੀ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਲਈ ਵਚਨਬੱਧ ਰਹੀ ਹੈ | ਉਨ੍ਹਾਂ ਕਿਹਾ ਕਿ ਆਪ ਸਰਕਾਰ ਵਲੋਂ ਸਮਾਜਿਕ ਨਿਆਂ ਅਤੇ ਮਹਿਲਾ ਸਸ਼ਕਤੀਕਰਨ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਦਲਿਤ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਅਤੇ ਜਰਨਲ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਸਨਮਾਨ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ | ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਇਹ ਫ਼ੈਸਲਾ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੇ ਨਾਲ-ਨਾਲ ਸਮਾਜ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰੇਗਾ | ਉਨ੍ਹਾਂ ਕਿਹਾ ਕਿ 'ਮਾਨ ਸਰਕਾਰ' ਵਲੋਂ ਲਗਾਤਾਰ ਲੋਕ-ਹਿਤੈਸ਼ੀ ਫ਼ੈਸਲੇ ਲਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀ ਭਲਾਈ ਲਈ ਅਜਿਹੇ ਕਦਮ ਜਾਰੀ ਰਹਿਣਗੇ |

ਪਿਛਲੀ ਖ਼ਬਰ ਹੋਲੇ ਮਹੱਲੇ ਨੂੰ ਸਮਰਪਿਤ ਵਿਸ਼ਾਲ ਮੈਡੀਕਲ ਕੈਂਪ ਜਾਰੀ-ਬੀਬੀ ਗੁਰਪ੍ਰੀਤ ਕੌਰ ਅਗਲੀ ਖ਼ਬਰ ਬਜਟ ਸੈਸ਼ਨ 'ਚ ਅੰਗਹੀਣ ਵਿਅਕਤੀਆਂ ਨੂੰ ਕੋਈ ਸਹੂਲਤ ਨਾ ਦੇਣਾ ਸਰਕਾਰ ਦੀ ਸੌੜੀ ਸੋਚ ਜ਼ਾਹਰ-ਪ੍ਰਧਾਨ ਛੀਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।