17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ 'ਤੇ ਲਾਠੀਚਾਰਜ ਕਰਨ ਤੇ ਦਸਤਾਰਾਂ ਉਤਾਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ

ਅਜੀਤ ਡੈਸਕ 10-03-2026
ਅੰਮਿ੍ਤਸਰ, 9 ਮਾਰਚ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੰਡੀਗੜ੍ਹ ਪੁਲਿਸ ਵਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ 'ਤੇ ਲਾਠੀਚਾਰਜ ਕਰਨ ਅਤੇ ਦਸਤਾਰਾਂ ਉਤਾਰੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਜਾਰੀ ਬਿਆਨ ਵਿਚ ਪ੍ਰਧਾਨ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਦੇ ਜੀਵਨ ਦਾ ਅਹਿਮ ਅੰਗ ਹੈ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਜ਼ੋਰ ਦਾ ਪ੍ਰਯੋਗ ਕਰਦਿਆਂ ਵਿਦਿਆਰਥੀਆਂ ਦੀਆਂ ਦਸਤਾਰਾਂ ਉਤਾਰੇ ਜਾਣਾ ਸਿੱਖ ਭਾਵਨਾਵਾਂ ਅਤੇ ਸਿੱਖੀ ਦੇ ਗੌਰਵ ਦਾ ਨਿਰਾਦਰ ਹੈ |
ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਸਿੱਖ ਭਾਵਨਾਵਾਂ ਨੂੰ ਲੈ ਕੇ ਲਗਾਤਾਰ ਮੰਗ ਕਰ ਰਹੇ ਸਨ, ਜਿਸ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਅਣਸੁਣਿਆ ਕੀਤਾ ਗਿਆ ਅਤੇ ਪੁਲਿਸ ਦੁਆਰਾ ਲਾਠੀਚਾਰਜ ਕਰਕੇ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣ ਦਾ ਯਤਨ ਕੀਤਾ | ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ |

ਪਿਛਲੀ ਖ਼ਬਰ ਬਿਜਲੀ ਮੁਲਾਜ਼ਮ ਤੇ ਪੈਨਸ਼ਨਰ ਭਲਕੇ ਮੁਹਾਲੀ ਵਿਖੇ ਰੈਲੀ ਕਰ ਕੇ ਵਿਧਾਨ ਸਭਾ ਵੱਲ ਕਰਨਗੇ ਮਾਰਚ <br/> ਅਗਲੀ ਖ਼ਬਰ ਐੱਸ.ਡੀ.ਐੱਮ. ਬਾਵਾ ਤੇ ਏ.ਡੀ.ਸੀ.ਪੀ. ਵਰਮਾ ਨੇ ਖਹਿਰਾ ਬੇਟ ਧਰਨੇ ਦੇ ਹੱਲ ਲਈ ਧਰਨਾਕਾਰੀਆਂ ਨਾਲ ਕੀਤੀ ਗੱਲਬਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।